ਮਾਨ ਸਰਕਾਰ ਦੀ ਨਸ਼ਿਆਂ ਵਿਰੁਧ ਜੰਗ: ਹਰਪਾਲ ਚੀਮਾ ਦੀ ਅਗਵਾਈ ਹੇਠ ਪੰਜ ਮੈਂਬਰੀ ਕੈਬਨਿਟ ਸਬਕਮੇਟੀ ਬਣਾਈ

0
180
+1

Chandigarh News: ਸੂਬੇ ’ਚ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਰੋਕਣ ਅਤੇ ਨਸ਼ਾ ਤਸਕਰਾਂ ਵਿਰੁਧ ਵਿੱਢੀ ਮੁਹਿੰਮ ਨੂੰ ਹੋਰ ਸੁਚਾਰੂ ਰੂਪ ਵਿਚ ਚਲਾਉਣ ਦੇ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਹੁਣ ਹੋਰ ਵੱਡਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁਧ ਚਲਾਈ ਮੁਹਿੰਮ ਨੂੰ ਮੋਨੀਟਰ ਕਰਨ ਦੇ ਲਈ ਪੰਜਾਬ ਦੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਇੱਕ ਪੰਜ ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਕੀਤਾ ਹੈ, ਜਿਸਦੇ ਵਿਚ ਪੰਜਾਬ ਆਪ ਦੇ ਪ੍ਰਧਾਨ ਤੇ ਮੰਤਰੀ ਅਮਨ ਅਰੋੜਾ, ਮੰਤਰੀ ਡਾ ਬਲਵੀਰ ਸਿੰਘ, ਮੰਤਰੀ ਤਰੁਣਪ੍ਰੀਤ ਸੋਂਦ ਅਤੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਸ਼ਾਮਲ ਕੀਤਾ ਗਿਆ।

ਇਹ ਵੀ ਪੜ੍ਹੋ ਚੋਰੀ ਦਾ ਇੱਕ ਅਨੌਖਾ ਮਾਮਲਾ:ਪਿੰਡ ਦੇ ਸ਼ਮਸਾਨਘਾਟ ਵਿਚੋਂ ਸਾਬਕਾ ਫ਼ੌਜੀ ਦੀਆਂ‘ਅਸਥੀਆਂ’ ਚੋਰੀ

ਸੂਚਨਾ ਦੇ ਮੁਤਾਬਕ ਇਸ ਸਬ ਕਮੇਟੀ ਵੱਲੋਂ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ ਨਸ਼ਿਆਂ ਦੀ ਰੋਕਥਾਮ ਦੇ ਲਈ ਕੀਤੇ ਜਾ ਰਹੇ ਕੰਮਾਂ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਢਿੱਲੋਂ ਕਾਰਵਾਈ ਕਰਨ ਵਾਲੇ ਅਫ਼ਸਰਾਂ ਤੇ ਮੁਲਾਜਮਾਂ ਵਿਰੁਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਦਸਣਾ ਬਣਦਾ ਹੈ ਕਿ ਨਸ਼ਿਆਂ ਦੇ ਮਾਮਲੇ ਵਿਚ ਬੇਸ਼ੱਕ ਪੰਜਾਬ ਸਰਕਾਰ ਵੱਲੋਂ ਪਹਿਲਾਂ ਤੋਂ ਹੀ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ ਪ੍ਰੰਤੂ ਨਸ਼ਿਆਂ ਦੇ ਵਧਦੇ ਦਰਿਆ ਦੇ ਚੱਲਦੇ ਵਿਰੋਧੀ ਧਿਰਾਂ ਵੱਲੋਂ ਸਰਕਾਰ ਨੂੰ ਘੇਰਿਆ ਜਾ ਰਿਹਾ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦਾ ਵੱਡਾ ਫੈਸਲਾ; ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਨਾ ਪੜ੍ਹਾਉਣ ਵਾਲੇ ਸਕੂਲਾਂ ਦੇ ਸਰਟੀਫਿਕੇਟ ਨੂੰ ਨਹੀਂ ਮਿਲੇਗੀ ਮਾਨਤਾ

ਗੌਰਤਲਬ ਹੈ ਕਿ ਕੁੱਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸਪੱਸ਼ਟ ਹਿਦਾਇਤਾਂ ਦਿੱਤੀਆਂ ਸਨ ਕਿ ਨਸ਼ਿਆਂ ਦੇ ਮਾਮਲੇ ਵਿਚ ਕੋਈ ਲਿਹਾਜ਼ ਨਾ ਵਰਤਿਆ ਜਾਵੇ। ਇਸਤੋਂ ਇਲਾਵਾ ਹੁਣ ਨਸ਼ਿਆਂ ਵਿਰੁਧ ਹੋਰ ਵੱਢੀ ਕਾਰਵਾਈ ਕਰਦਿਆਂ ਪਿਛਲੇ ਦੋ ਦਿਨਾਂ ਤੋਂ ਨਸ਼ਾ ਤਸਕਰਾਂ ਵੱਲੋਂ ਤਸਕਰੀ ਕਰਕੇ ਬਣਾਈਆਂ ਜਾਇਦਾਦਾਂ ‘ਤੇ ਬੁਲਢੋਜ਼ਰ ਵੀ ਚਲਾਉਣਾ ਸ਼ੁਰੂ ਕਰ ਦਿੱਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here