Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਪਠਾਨਕੋਟ

ਮਾਨ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਪਠਾਨਕੋਟ ਦੀ ਲੀਚੀ ਨੂੰ ਵਿਦੇਸ਼ਾਂ ਵਿੱਚ ਭੇਜਣ ਦੀ ਕਰੇਗੀ ਸ਼ੁਰੂਆਤ: ਜੌੜਾਮਾਜਰਾ

7 Views

ਪਠਾਨਕੋਟ, 20 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਭ ਤੋਂ ਵਧੀਆ ਗੁਣਵੱਤਾ ਵਾਲੀ ਜ਼ਿਲ੍ਹਾ ਪਠਾਨਕੋਟ ਦੀ ਲੀਚੀ ਨੂੰ ਵਿਦੇਸ਼ਾਂ ਵਿੱਚ ਭੇਜਣ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਇਸ ਨਾਲ ਕਾਸ਼ਤਕਾਰਾਂ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਮਦਦ ਮਿਲੇਗੀ ਅਤੇ ਨਾਲ-ਨਾਲ ਧਰਤੀ ਹੇਠਲੇ ਪਾਣੀ ’ਤੇ ਕਿਸਾਨਾਂ ਦੀ ਨਿਰਭਰਤਾ ਨੂੰ ਵੀ ਘਟਾਇਆ ਜਾ ਸਕੇਗਾ।ਇਹ ਐਲਾਨ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੁਜਾਨਪੁਰ ਸਥਿਤ ਲੀਚੀ ਜ਼ੋਨ ਵਿਖੇ ਮਨਾਏ ਜਾ ਰਹੇ ਰਾਜ ਪੱਧਰੀ ਲੀਚੀ ਪ੍ਰਦਰਸ਼ਨੀ ਅਤੇ ਵਿਚਾਰ ਗੋਸ਼ਟੀ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

ਨਸ਼ਿਆਂ ਖਿਲਾਫ਼ ਮੁਹਿੰਮ ਦੇ ਪੰਜਵੇਂ ਦਿਨ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ 246 ਵੱਡੇ ਨਸ਼ਾ ਤਸਕਰਾਂ ਦੇ ਸੁਰੱਖਿਅਤ ਟਿਕਾਣਿਆਂ ’ਤੇ ਛਾਪੇਮਾਰੀ

ਸ. ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਸਭ ਤੋਂ ਵਧੀਆ ਕੁਆਲਿਟੀ ਦੀ ਲੀਚੀ ਜ਼ਿਲ੍ਹਾ ਪਠਾਨਕੋਟ ਵਿੱਚ ਪਾਈ ਜਾਂਦੀ ਹੈ ਅਤੇ ਪੂਰੇ ਪੰਜਾਬ ਵਿੱਚ ਕੀਤੀ ਜਾ ਰਹੀ ਲੀਚੀ ਦੀ ਪੈਦਾਵਾਰ ਵਿੱਚ 60 ਫ਼ੀਸਦੀ ਯੋਗਦਾਨ ਜ਼ਿਲ੍ਹਾ ਪਠਾਨਕੋਟ ਦਾ ਹੈ। ਜੌੜਾਮਾਜਰਾ ਨੇ ਕਿਹਾ ਕਿ ਅੱਜ ਧਰਤੀ ਹੇਠਲਾ ਪਾਣੀ ਬਹੁਤ ਤੇਜ਼ੀ ਨਾਲ ਹੇਠਾਂ ਜਾ ਰਿਹਾ ਹੈ ਅਤੇ ਇਸ ਤੋਂ ਬਚਾਅ ਦਾ ਇੱਕ ਹੀ ਹੱਲ ਹੈ ਕਿ ਕਿਸਾਨਾਂ ਨੂੰ ਝੋਨਾ ਅਤੇ ਕਣਕ ਦੀ ਖੇਤੀ ਤੋਂ ਬਾਹਰ ਕੱਢ ਕੇ ਬਾਗ਼ਬਾਨੀ ਵੱਲ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿੰਨੇ ਜ਼ਿਆਦਾ ਬਾਗ਼ ਲਗਾਏ ਜਾਣਗੇ, ਉਨੀ ਹੀ ਤਪਸ਼ ਘੱਟ ਹੋਵੇਗੀ ਅਤੇ ਵਾਤਾਵਰਣ ਵਿੱਚ ਸੁਧਾਰ ਹੋਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਛੇਤੀ ਹੀ ਲੀਚੀ ਦੀ ਪਹਿਲੀ ਖੇਪ ਵਿਦੇਸ਼ ਲਈ ਰਵਾਨਾ ਕੀਤੀ ਜਾਵੇਗੀ ਤਾਂ ਜੋ ਜ਼ਿਲ੍ਹਾ ਪਠਾਨਕੋਟ ਦੇ ਕਿਸਾਨਾਂ ਅਤੇ ਉਤਪਾਦਕਾਂ ਨੂੰ ਲੀਚੀ ਦੀ ਫ਼ਸਲ ਤੋਂ ਹੋਰ ਮੁਨਾਫ਼ਾ ਮਿਲ ਸਕੇ। ਉਨ੍ਹਾਂ ਕਿਹਾ ਕਿ ਲੀਚੀ ਨੂੰ ਵਿਦੇਸ਼ ਤੱਕ ਪਹੁੰਚਾਉਣ ਲਈ ਕਾਫ਼ੀ ਖ਼ਰਚ ਆਉਣ ਦੀ ਸੰਭਾਵਨਾ ਹੈ। ਇਸ ਕਾਰਜ ਦੀ ਸ਼ੁਰੂਆਤ ਕਰਦਿਆਂ ਕੈਬਨਿਟ ਮੰਤਰੀ ਨੇ ਆਪਣੀ ਤਨਖ਼ਾਹ ਵਿੱਚੋਂ ਇੱਕ ਲੱਖ ਰੁਪਏ ਪਠਾਨਕੋਟ ਦੀ ਲੀਚੀ ਨੂੰ ਵਿਦੇਸ਼ ਤੱਕ ਪਹੁੰਚਾਉਣ ਲਈ ਯੋਗਦਾਨ ਵਜੋਂ ਦਿੱਤੇ।ਸ. ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਅੰਦਰ ਕਰੀਬ 3900 ਹੈਕਟੇਅਰ ਰਕਬਾ ਲੀਚੀ ਅਧੀਨ ਹੈ ਜਿਸ ਵਿੱਚੋਂ ਲਗਭਗ 2200 ਹੈਕਟੇਅਰ ਰਕਬਾ ਪਠਾਨਕੋਟ ਜ਼ਿਲ੍ਹੇ ਵਿੱਚ ਹੈ, ਜੋ ਪੰਜਾਬ ਦਾ ਤਕਰੀਬਨ 60 ਫ਼ੀਸਦੀ ਬਣਦਾ ਹੈ।

Big News: ਕਥਿਤ ਸ਼ਰਾਬ ਘੋਟਾਲੇ ਵਿਚ ਅਰਵਿੰਦ ਕੇਜ਼ਰੀਵਾਲ ਨੂੰ ਮਿਲੀ ਜਮਾਨਤ, ਭਲਕੇ ਆਉਣਗੇ ਜੇਲ੍ਹ ਤੋਂ ਬਾਹਰ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਨਾਲ ਰੇਸ਼ਮ ਕੀਟ ਪਾਲਕਾਂ ਨੂੰ ਬਾਗ਼ਬਾਨੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਅਧੀਨ ਹਰ ਪੱਖੋਂ ਤਕਨੀਕੀ ਸਹਾਇਤਾ ਅਤੇ ਵਿੱਤੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਮੌਕੇ ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ ਨੇ ਬਾਗ਼ਬਾਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੋਰ ਨਵੇਂ ਉਪਰਾਲਿਆਂ ਸਦਕਾ ਇਸ ਸਾਲ ਤੋਂ ਬਾਗ਼ਬਾਨੀ ਵਿਭਾਗ ਵਲੋਂ ਕਿਸਾਨਾਂ ਦੀਆਂ ਲੋੜਾਂ ਨੂੰ ਦਰਸਾਉਂਦੇ ਹੋਏ ਵੱਖ-ਵੱਖ ਸਕੀਮਾਂ ਤਿਆਰ ਕਰਕੇ ਲਾਗੂ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਲੀਚੀ ਅਸਟੇਟ ਸੁਜਾਨਪੁਰ ਵਿਖੇ ਵੱਖ-ਵੱਖ ਖੇਤਰਾਂ ਵਿੱਚ ਪੈਦਾ ਹੋਣ ਵਾਲੀ ਲੀਚੀ ਨੂੰ ਲਿਆ ਕੇ ਲੀਚੀ ਪ੍ਰਦਰਸ਼ਨੀ ਲਗਾਈ ਗਈ ਜਿਸ ਵਿੱਚ ਦੂਰ-ਦੁਰਾਡੇ ਖੇਤਰਾਂ ਤੋਂ ਅਤੇ ਜ਼ਿਲ੍ਹਾ ਪਠਾਨਕੋਟ ਦੇ ਬਾਗ਼ਬਾਨਾਂ ਵੱਲੋਂ ਲੀਚੀ ਦੀਆਂ ਵੱਖ-ਵੱਖ ਕਿਸਮਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ। ਸਮਾਗਮ ਦੌਰਾਨ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ, ਸੁਹੇਲ ਮੀਰ ਐਸ.ਐਸ.ਪੀ. ਪਠਾਨਕੋਟ, ਅਮਿਤ ਮੰਟੂ ਹਲਕਾ ਇੰਚਾਰਜ ਸੁਜਾਨਪੁਰ, ਡਾ. ਹਰਦੀਪ ਸਿੰਘ ਡਿਪਟੀ ਡਾਇਰੈਕਟਰ ਬਾਗ਼ਬਾਨੀ ਪਠਾਨਕੋਟ, ਜਤਿੰਦਰ ਕੁਮਾਰ ਬਾਗ਼ਬਾਨੀ ਵਿਕਾਸ ਅਫ਼ਸਰ, ਸੰਯੁਕਤ ਡਾਇਰੈਕਟਰ ਬਾਗ਼ਬਾਨੀ ਵਿਭਾਗ, ਡੀ.ਜੀ. ਸਿੰਘ ਡਿਪਟੀ ਡੀ.ਈ.ਓ. ਪ੍ਰਾਇਮਰੀ ਅਤੇ ਹੋਰ ਵੱਖ ਵੱਖ ਸਬੰਧਤ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ, ਬਾਗ਼ਬਾਨ, ਮੱਧੂ ਮੱਖੀ ਪਾਲਕ ਆਦਿ ਹਾਜ਼ਰ ਸਨ।

Related posts

ਨੌਜਵਾਨ ਨੇ ਨਸ਼ੇ ਦੀ ਹਾਲਾਤ ਚ ਡਿਊਟੀ ’ਤੇ ਤੈਨਾਤ ‘ਥਾਣੇਦਾਰ’ ਦੀ ਕੀਤੀ ਕੁੱਟਮਾਰ,ਗ੍ਰਿਫਤਾਰ

punjabusernewssite

ਵਿਆਹ ਦਾ ਝਗੜਾ ਨਿਪਟਾਉਣ ਲਈ ਥਾਣੇਦਾਰ ਦੇ ਨਾਂ ’ਤੇ 20,000 ਰੁਪਏ ਲੈਂਦੀ ਮਨਮੀਤ ਕੌਰ ਗ੍ਰਿਫਤਾਰ

punjabusernewssite

ਮੁੱਖ ਮੰਤਰੀ ਚੰਨੀ ਵੱਲੋਂ ਕਮਜ਼ੋਰ ਵਰਗਾਂ ਪ੍ਰਤੀ ਕੈਪਟਨ ਦੀ ਸੌੜੀ ਮਾਨਸਿਕਤਾ ਦੀ ਕਰੜੀ ਨਿਖੇਧੀ

punjabusernewssite