ਮਾਨ ਸਰਕਾਰ ਦੀ “ਆਨਲਾਈਨ ਮਿਲਣੀ” ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਬਣੀ ਭਰੋਸੇਮੰਦ ਮੰਚ: ਡਾ. ਰਵਜੋਤ ਸਿੰਘ

Date:

spot_img

👉ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਨੇ ਪ੍ਰਾਪਰਟੀ ਵਿਵਾਦਾਂ, ਵਿਆਹ ਮਸਲਿਆਂ ਅਤੇ ਪੈਨਸ਼ਨ ਸਬੰਧੀ ਸ਼ਿਕਾਇਤਾਂ ਸੁਣੀਆਂ; ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਦੇ ਨਿਰਦੇਸ਼
Punjab News:ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ. ਭਾਈਚਾਰੇ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਨੂੰ ਦੁਹਰਾਉਂਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਰਕਾਰ ਦੀ ਮਹੀਨਾਵਾਰ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਿਲਾਂ ਸੁਣੀਆਂ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੇ ਇਸ ਆਨਲਾਈਨ ਮਿਲਣੀ ਵਿੱਚ ਭਾਗ ਲਿਆ ਅਤੇ ਆਪਣੀਆਂ ਸ਼ਿਕਾਇਤਾਂ ਸਾਂਝੀਆਂ ਕੀਤੀਆਂ।

ਇਹ ਵੀ ਪੜ੍ਹੋ  Punjab ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ:ਗੁਰਮੀਤ ਸਿੰਘ ਖੁੱਡੀਆਂ

ਮਿਲਣੀ ਦੌਰਾਨ ਪ੍ਰਾਪਰਟੀ ਅਤੇ ਜ਼ਮੀਨੀ ਵਿਵਾਦਾਂ, ਵਿਆਹ ਮਸਲਿਆਂ, ਧੋਖਾਧੜੀ ਅਤੇ ਹੋਰ ਨਿੱਜੀ ਮਾਮਲਿਆਂ ਨਾਲ ਸਬੰਧਤ ਸ਼ਿਕਾਇਤਾਂ ਸੁਣੀਆਂ ਗਈਆਂ।ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੇ ਸੇਵਾਮੁਕਤ ਮੁਲਾਜ਼ਮ ਰਹੇ ਐਨ.ਆਰ.ਆਈ. ਪੰਜਾਬੀਆਂ ਨੇ ਆਪਣੀ ਪੈਨਸ਼ਨ ਨਾਲ ਸਬੰਧਤ ਮੁਸ਼ਕਿਲਾਂ ਵੀ ਉਠਾਈਆਂ। ਇਨ੍ਹਾਂ ਵਿੱਚ ਵਿਦੇਸ਼ ਵਿੱਚ ਰਹਿਣ ਕਾਰਨ ਵਨ-ਟਾਈਮ ਪਾਸਵਰਡ (ਓ.ਟੀ.ਪੀ.) ਪ੍ਰਾਪਤ ਨਾ ਹੋਣ ਦੀ ਸਮੱਸਿਆ ਅਤੇ ਪੈਨਸ਼ਨ ਤਸਦੀਕ (ਵੇਰੀਫਿਕੇਸ਼ਨ) ਪ੍ਰਕਿਰਿਆ ਨਾਲ ਜੁੜੀਆਂ ਹੋਰ ਤਕਨੀਕੀ ਦਿੱਕਤਾਂ ਸ਼ਾਮਲ ਸਨ।ਇਸ ਗੱਲ ’ਤੇ ਜ਼ੋਰ ਦਿੰਦਿਆਂ ਕਿ ਸਰਕਾਰ ਦਾ ਉਦੇਸ਼ ਸਿਰਫ਼ ਸ਼ਿਕਾਇਤਾਂ ਸੁਣਨਾ ਹੀ ਨਹੀਂ, ਸਗੋਂ ਉਨ੍ਹਾਂ ਦਾ ਪ੍ਰਭਾਵਸ਼ਾਲੀ ਹੱਲ ਵੀ ਯਕੀਨੀ ਬਣਾਉਣਾ ਹੈ, ਡਾ. ਰਵਜੋਤ ਸਿੰਘ ਨੇ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਹਰੇਕ ਸ਼ਿਕਾਇਤ ਦੀ ਪਹਿਲ ਦੇ ਆਧਾਰ ’ਤੇ ਗੰਭੀਰਤਾ ਨਾਲ ਜਾਂਚ ਕਰਨ ਅਤੇ ਨਿਯਮਾਂ ਅਨੁਸਾਰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਲੋੜ ਪੈਣ ’ਤੇ ਸ਼ਿਕਾਇਤਕਰਤਾਵਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਸਮੇਂ ਸਿਰ ਹੱਲ ਨੂੰ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ  Minister Hardeep Singh Mundian ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਕੈਬਨਿਟ ਮੰਤਰੀ ਨੇ ਕਿਹਾ ਕਿ ਮਹੀਨਾਵਾਰ “ਆਨਲਾਈਨ ਮਿਲਣੀ” ਪਹਿਲ ਪੰਜਾਬ ਸਰਕਾਰ ਅਤੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦਰਮਿਆਨ ਸੰਪਰਕ ਨੂੰ ਹੋਰ ਮਜ਼ਬੂਤ ਬਣਾਉਣ ਲਈ ਇੱਕ ਭਰੋਸੇਮੰਦ ਅਤੇ ਪ੍ਰਭਾਵਸ਼ਾਲੀ ਮੰਚ ਵਜੋਂ ਉੱਭਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਐਨ.ਆਰ.ਆਈ. ਭਾਈਚਾਰੇ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ, ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਪੰਜਾਬ ਨਾਲ ਉਨ੍ਹਾਂ ਦੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ।ਇਸ ਆਨਲਾਈਨ ਮਿਲਣੀ ਦੌਰਾਨ ਐਨ.ਆਰ.ਆਈ. ਮਾਮਲਿਆਂ ਦੇ ਸਕੱਤਰ ਮੁਹੰਮਦ ਤਈਅਬ, ਏ.ਡੀ.ਜੀ.ਪੀ. ਐਨ.ਆਰ.ਆਈ. ਵਿੰਗ ਸ੍ਰੀ ਆਰ. ਕੇ. ਜੈਸਵਾਲ, ਐਨ.ਆਰ.ਆਈ. ਮਾਮਲਿਆਂ ਦੇ ਵਿਸ਼ੇਸ਼ ਸਕੱਤਰ ਸ੍ਰੀਮਤੀ ਅਮਨਦੀਪ ਕੌਰ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

59वीं राज्य स्तरीय स्कूली कबड्डी प्रतियोगिता का चरखी दादरी में भव्य शुभारंभ

👉शिक्षा मंत्री महीपाल ढांडा ने कैप्टन जिले सिंह स्कूल...

Haryana CM Nayab Singh Saini ਦਾ ਦਾਅਵਾ; ਪੰਜਾਬ ਦੀਆਂ ਔਰਤਾਂ ਬਦਲਾਅ ਲਈ ਤਿਆਰ

👉ਮੁੱਖ ਮੰਤਰੀ ਨੇ ਪਟਿਆਲਾ ਦੇ ਘਨੌਰ ਕਸਬੇ ਵਿੱਚ ਆਯੋਜਿਤ...

DAV College Bathinda ਵਿਖੇ ਸਾਲ 2026-27 ਲਈ NCC ਦਾਖਲੇ ਦਾ ਆਯੋਜਨ

Bathinda News: DAV College Bathinda ਨੇ ਆਪਣੇ ਕੈਂਪਸ ਵਿੱਚ...

ਗੈਂਗਸਟਰਾਂ ਤੇ ਵਾਰ ਦਾ 214ਵਾਂ ਦਿਨ: ਪੰਜਾਬ ਪੁਲਿਸ ਨੇ 634 ਛਾਪੇਮਾਰੀ ਕੀਤੀ; 352 ਵਿਅਕਤੀ ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 197 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਯੁੱਧ...