Thursday, April 16, 2026
spot_img
spot_img

ਮਾਨ ਨੇ ਦਿੱਲੀ ਦੇ ਲੋਕਾਂ ਨੂੰ ਕਿਹਾ – ਫੁੱਟ ਪਾਉਣ ਦੀ ਬਜਾਏ ਵਿਕਾਸ ਨੂੰ ਚੁਣੋ, ਇੱਕ ਇਮਾਨਦਾਰ ਅਤੇ ਪਾਰਦਰਸ਼ੀ ਸਰਕਾਰ ਲਈ ਵੋਟ ਪਾਓ

Date:

spot_img

👉ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜੌਰੀ ਗਾਰਡਨ, ਤਿਲਕ ਨਗਰ ਅਤੇ ਵਿਕਾਸਪੁਰੀ ਵਿੱਚ ਵਿਸ਼ਾਲ ਰੋਡ ਸ਼ੋਅ ਦੀ ਕੀਤੀ ਅਗਵਾਈ,ਲੋਕਾਂ ਨੂੰ ‘ਆਪ’ ਸਰਕਾਰ ਨੂੰ ਦੁਬਾਰਾ ਚੁਣਨ ਦੀ ਕੀਤੀ ਅਪੀਲ
👉ਅਰਵਿੰਦ ਕੇਜਰੀਵਾਲ ਆਮ ਲੋਕਾਂ ਲਈ ਕੰਮ ਕਰਦੇ ਹਨ, ਉਹ ਪੈਸੇ ਲਈ ਰਾਜਨੀਤੀ ਵਿੱਚ ਨਹੀਂ ਆਏ, ਉਨ੍ਹਾਂ ਨੇ ਲੋਕਾਂ ਦੀ ਸੇਵਾ ਕਰਨ ਲਈ ਆਪਣੀ ਨੌਕਰੀ ਛੱਡ ਦਿੱਤੀ: ਮਾਨ
ਨਵੀਂ ਦਿੱਲੀ,29 ਜਨਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਦਿੱਲੀ ਦੇ ਰਾਜੌਰੀ ਗਾਰਡਨ, ਤਿਲਕ ਨਗਰ ਅਤੇ ਵਿਕਾਸਪੁਰੀ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਧਨਵਤੀ ਚੰਦੇਲਾ, ਜਰਨੈਲ ਸਿੰਘ ਅਤੇ ਮਹਿੰਦਰ ਯਾਦਵ ਲਈ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਆਪ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ।ਲੋਕਾਂ ਦੀ ਭਾਰੀ ਭੀੜ ਨੂੰ ਸੰਬੋਧਨ ਕਰਦਿਆਂ ਮਾਨ ਨੇ ਅਪੀਲ ਕੀਤੀ ਕਿ ਉਹ ਅਰਵਿੰਦ ਕੇਜਰੀਵਾਲ ਨੂੰ ਚੌਥੀ ਵਾਰ ਮੁੱਖ ਮੰਤਰੀ ਚੁਣ ਕੇ ਦਿੱਲੀ ਦੇ ਚੰਗੇ ਸ਼ਾਸਨ ਦੀ ਵਿਰਾਸਤ ਨੂੰ ਮਜ਼ਬੂਤ ​​ਕਰੋ। ਰੋਡ ਸ਼ੋਅ ਵਿੱਚ ਆਏ ਲੋਕਾਂ ਨੇ ‘ਆਪ’ ਦੇ ਉਮੀਦਵਾਰਾਂ ਦੀ ਸ਼ਲਾਘਾ ਕੀਤੀ ਅਤੇ ਪਾਰਟੀ ਦੇ ਲੋਕ-ਪੱਖੀ ਪਹਿਲਕਦਮੀਆਂ ਦੀ ਪ੍ਰਸ਼ੰਸਾ ਕੀਤੀ।ਰੋਡ ਸ਼ੋਅ ਦੌਰਾਨ ਬੋਲਦਿਆਂ, ਮਾਨ ਨੇ ਕਿਹਾ ਕਿ ‘ਆਪ’ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ, ਜਿਸ ਵਿੱਚ ਸਿੱਖਿਆ, ਸਿਹਤ ਸੰਭਾਲ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਸ਼ਾਮਲ ਹਨ।

ਇਹ ਵੀ ਪੜ੍ਹੋ  15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਛੋਟਾ ਥਾਣੇਦਾਰ ਗ੍ਰਿਫ਼ਤਾਰ

“ਅਸੀਂ ਅਸਲ ਮੁੱਦਿਆਂ ਬਾਰੇ ਗੱਲ ਕਰਦੇ ਹਾਂ, ਅਤੇ ਅਸੀਂ ਆਪਣੀਆਂ ਗਰੰਟੀਆਂ ਪੂਰੀਆਂ ਕਰਦੇ ਹਾਂ। ਪੰਜਾਬ ਵਿੱਚ, 90% ਘਰਾਂ ਦਾ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ, ਅਸੀਂ ਪੱਖਪਾਤ ਜਾਂ ਰਿਸ਼ਵਤ ਤੋਂ ਬਿਨਾਂ 50,000 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਅਤੇ ਜਨਤਕ ਖੇਤਰਾਂ ਵਿੱਚ ਕ੍ਰਾਂਤੀ ਲਿਆਂਦੀ। ਮਾਨ ਨੇ ਲੋਕਾਂ ਨੂੰ ਕਿਹਾ ਕਿ ਪੰਜਾਬ ਵਿੱਚ ਆਪਣੇ ਰਿਸ਼ਤੇਦਾਰਾਂ ਨੂੰ ਫ਼ੋਨ ਕਰੋ ਅਤੇ ਉਨ੍ਹਾਂ ਨੂੰ ਪੁੱਛੋ ਕਿ ‘ਆਪ’ ਸਰਕਾਰ ਨੇ ਆਪਣੇ ਵਾਅਦੇ ਕਿਵੇਂ ਪੂਰੇ ਕੀਤੇ ਹਨ।ਉਨ੍ਹਾਂ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ਵਿੱਚ ‘ਆਪ’ ਦੀਆਂ ਪਰਿਵਰਤਨਸ਼ੀਲ ਨੀਤੀਆਂ ‘ਤੇ ਚਾਨਣਾ ਪਾਇਆ। ਮਾਨ ਨੇ ਅੱਗੇ ਕਿਹਾ, “ਦਿੱਲੀ ਨੇ ਮੁਫ਼ਤ ਬਿਜਲੀ, ਵਿਸ਼ਵ ਪੱਧਰੀ ਸਿੱਖਿਆ ਅਤੇ ਸਿਹਤ ਸੰਭਾਲ, ਅਤੇ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਯਾਤਰਾ ਦੇਖੀ ਹੈ। ਇਹ ਸ਼ਾਸਨ ਹੈ ਜੋ ਲੋਕਾਂ ਲਈ ਕੰਮ ਕਰਦਾ ਹੈ, ਅਤੇ ਇਸ ਵਿਰਾਸਤ ਨੂੰ ਹੋਰ ਅੱਗੇ ਵਧਾਉਣ ਦਾ ਸਮਾਂ ਆ ਗਿਆ ਹੈ।”ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਲੋਕਾਂ ਦੀ ਸੇਵਾ ਕਰਨ ਲਈ ਆਪਣੀ ਨੌਕਰੀ ਛੱਡ ਦਿੱਤੀ। ਉਹ ਪੈਸੇ ਲਈ ਰਾਜਨੀਤੀ ਵਿੱਚ ਨਹੀਂ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਗਰੰਟੀ ਭਾਜਪਾ ਵਾਂਗ ‘ਜੁਮਲਾ’ ਨਹੀਂ ਹੈ। ਅਸੀਂ ਜੋ ਵਾਅਦਾ ਕਰਦੇ ਹਾਂ ਉਹ ਪੂਰਾ ਕਰਦੇ ਹਾਂ। ਮਾਨ ਨੇ ਵਿਰੋਧੀ ਧਿਰ ਦੇ ਖਾਲੀ ਵਾਅਦਿਆਂ ਦਾ ਮਜ਼ਾਕ ਉਡਾਉਂਦੇ ਹੋਏ, ਭਾਜਪਾ ਵੱਲੋਂ ਔਰਤਾਂ ਨੂੰ 2,500 ਰੁਪਏ ਦੇਣ ਦੇ ਦਾਅਵੇ ਦੀ ਉਦਾਹਰਣ ਦਿੱਤੀ।

ਇਹ ਵੀ ਪੜ੍ਹੋ 10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਉਨ੍ਹਾਂ ਸਵਾਲ ਕੀਤਾ “ਕੀ ਉਨ੍ਹਾਂ ਨੇ ਹਰ ਕਿਸੇ ਦੇ ਬੈਂਕ ਖਾਤੇ ਵਿੱਚ 15 ਲੱਖ ਰੁਪਏ ਜਮ੍ਹਾ ਕਰਨ ਦਾ ਆਪਣਾ ਪਹਿਲਾਂ ਵਾਲਾ ਵਾਅਦਾ ਪੂਰਾ ਕੀਤਾ?” ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਖਾਤਿਆਂ ਵਿੱਚ ਵੀ 15 ਲੱਖ ਨਹੀਂ ਆਏ ਕਿਉਂਕਿ ਭਾਜਪਾ ਲਈ ਚੋਣਾਂ ‘ਜੁਮਲਾ’ ਦਾ ਸਮਾਂ ਹਨ।ਮਾਨ ਨੇ ਕਿਹਾ, “ਇਹ ਚੋਣ ਫੁੱਟ ਪਾਉਣ ਦੇ ਬਦਲੇ ਵਿਕਾਸ ਨੂੰ ਚੁਣਨ ਦੀ ਹੈ। ਤੁਸੀਂ ਆਪ ਉਮੀਦਵਾਰਾਂ ਨੂੰ ਵੋਟ ਕਰੋ ਅਤੇ ਅਰਵਿੰਦ ਕੇਜਰੀਵਾਲ ਦੇ ਦੂਰਦਰਸ਼ੀ ਅਗਵਾਈ ਵਿੱਚ ਦਿੱਲੀ ਲਈ ਉਜਵਲ ਭਵਿੱਖ ਯਕੀਨੀ ਬਣਾਓ।”ਤਿਲਕ ਨਗਰ ਵਿੱਚ, ‘ਆਪ’ ਉਮੀਦਵਾਰ ਜਰਨੈਲ ਸਿੰਘ ਨੇ ਹਲਕੇ ਦੇ ਵਸਨੀਕਾਂ ਦਾ ਸਾਲਾਂ ਤੋਂ ਉਨ੍ਹਾਂ ਦੇ ਅਟੁੱਟ ਸਮਰਥਨ ਲਈ ਧੰਨਵਾਦ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਜਰਨੈਲ ਸਿੰਘ ਨੇ ਕਿਹਾ, “ਭਾਜਪਾ ਕੋਲ ਲੋਕਾਂ ਲਈ ਕੋਈ ਏਜੰਡਾ ਨਹੀਂ ਹੈ। ਉਹ ਧਰੁਵੀਕਰਨ ਅਤੇ ਨਫ਼ਰਤ ਦੀ ਰਾਜਨੀਤੀ ‘ਤੇ ਕੇਂਦ੍ਰਤ ਹਨ। ਇਸ ਦੇ ਉਲਟ, ‘ਆਪ’ ਦਿੱਲੀ ਦੇ ਨਾਗਰਿਕਾਂ ਦੀ ਭਲਾਈ ਲਈ ਅਣਥੱਕ ਕੰਮ ਕਰਦੀ ਹੈ। ਅਸੀਂ ਨਤੀਜੇ ਦਿੱਤੇ ਹਨ ਅਤੇ ਅਸੀਂ ਤੁਹਾਡੇ ਸਮਰਥਨ ਨਾਲ ਅਜਿਹਾ ਕਰਦੇ ਰਹਾਂਗੇ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

आरटीई के तहत 25 प्रतिशत आरक्षित सीटें आरक्षित करना है अनिवार्य:शिक्षा मंत्री

👉निजी स्कूलों को एक और मौका दिया -महीपाल ढांडा Haryana...

CM Nayab Singh Saini ने ऑनलाइन सेल्फ एन्यूमरेशन कर हरियाणा में की जनगणना प्रक्रिया की शुरुआत

👉जनगणना-2027 विकसित हरियाणा की आधारशिला - मुख्यमंत्री हर नागरिक की...