Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਸਾਉਣੀ ਮੰਡੀਕਰਨ ਸੀਜ਼ਨ 2023-24 ਦੀ ਸ਼ਾਨਦਾਰ ਸਫਲਤਾ ਲਈ ਮਾਨਸਾ ਨੇ ਪਹਿਲਾ ਸਥਾਨ ਕੀਤਾ ਹਾਸਲ

12 Views

ਫਾਜ਼ਿਲਕਾ ਦੂਜੇ ਅਤੇ ਪਠਾਨਕੋਟ ਤੀਜੇ ਸਥਾਨ ’ਤੇ ਰਿਹਾ
ਵਿਭਾਗ ਨੇ ਢੋਲ ਦੇ ਡਗੇ ‘ਤੇ ਨੱਚ ਕੇ ਮਨਾਈ ਲੋਹੜੀ
ਚੰਡੀਗੜ੍ਹ, 9 ਜਨਵਰੀ:ਸਾਉਣੀ ਮੰਡੀਕਰਨ ਸੀਜ਼ਨ 2023-24 ਦੌਰਾਨ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਇਸ ਸੀਜ਼ਨ ਨੂੰ ਸਫ਼ਲ ਬਣਾਉਣ ਲਈ ਸਮੁੱਚੇ ਵਿਭਾਗ ਦੀ ਸ਼ਲਾਘਾ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਹ ਵਿਭਾਗ ਦੇ ਸਮੂਹ ਕਰਮਚਾਰੀਆਂ ਦੀ ਦਿਨ-ਰਾਤ ਦੀ ਮਿਹਨਤ ਦਾ ਨਤੀਜਾ ਹੈ। ਉਹਨਾਂ ਆਸ ਪ੍ਰਗਟਾਈ ਕਿ ਸਾਉਣੀ ਮੰਡੀਕਰਨ ਸੀਜ਼ਨ 2024-25 ਵਿੱਚ ਵੀ ਇਹ ਸਕਾਰਾਤਮਕ ਰੁਝਾਨ ਜਾਰੀ ਰਹੇਗਾ।

ਨੌਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਸਾਉਣੀ ਮੰਡੀਕਰਨ ਸੀਜ਼ਨ 2023-24 ਦੀ ਸਮੀਖਿਆ ਕਰਨ ਲਈ ਵਿਭਾਗ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਕਿਹਾ ਕਿ ਵਿਭਾਗ, ਪੰਜਾਬ ਦੇ ਖੇਤੀਬਾੜੀ ਸੈਕਟਰ ਨਾਲ ਨੇੜਿਓਂ ਜੁੜਿਆ ਹੋਇਆ ਹੈ ਜੋ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹੈ। ਮੰਤਰੀ ਨੇ ਕਿਹਾ ਕਿ ਕਿਸਾਨ ਸਿਰਫ਼ ਦੋ ਚੀਜ਼ਾਂ ਚਾਹੁੰਦੇ ਹਨ ਜਿਹਨਾਂ ਵਿੱਚ ਉਨ੍ਹਾਂ ਦੀਆਂ ਫ਼ਸਲਾਂ ਦੀ ਸਮੇਂ ਸਿਰ ਚੁਕਾਈ ਅਤੇ ਤੁਰੰਤ ਅਦਾਇਗੀ ਸ਼ਾਮਿਲ ਹੈ।ਇਸ ਮੌਕੇ ਕੈਬਨਿਟ ਮੰਤਰੀ ਨੇ ਸਾਉਣੀ ਮੰਡੀਕਰਨ ਸੀਜ਼ਨ 2023-24 ਨੂੰ ਸਫ਼ਲ ਬਣਾਉਣ ਲਈ ਮਿਸਾਲੀ ਕਾਰਗੁਜ਼ਾਰੀ ਦਿਖਾਉਣ ਵਾਲੇ ਤਿੰਨ ਜ਼ਿਲ੍ਹਿਆਂ ਨੂੰ ਸਨਮਾਨਿਤ ਕੀਤਾ। ਪਠਾਨਕੋਟ ਦੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਗੁਰਿੰਦਰ ਸਿੰਘ ਨੇ ਤੀਜਾ ਇਨਾਮ ਹਾਸਲ ਕੀਤਾ।

ਬਿਜਲੀ ਮੰਤਰੀ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਗਰਮੀਆਂ ਦੀਆਂ ਚੁਣੌਤੀਆਂ ਲਈ ਅਗਾਊਂ ਪ੍ਰਬੰਧ ਕਰਨ ਦੇ ਨਿਰਦੇਸ਼

ਡੀ.ਐਫ.ਐਸ.ਸੀ. ਫਾਜ਼ਿਲਕਾ ਹਿਮਾਂਸ਼ੂ ਨੇ ਦੂਜਾ ਜਦਕਿ ਡੀ.ਐਫ.ਐਸ.ਸੀ. ਮਾਨਸਾ ਮਨਦੀਪ ਸਿੰਘ ਨੇ ਪਹਿਲਾ ਇਨਾਮ ਹਾਸਿਲ ਕੀਤਾ।ਇਸ ਮੌਕੇ ਸਮੁੱਚੇ ਵਿਭਾਗ ਨੇ ਢੋਲ ਦੇ ਡਗੇ ’ਤੇ ਨੱਚ ਕੇ ਲੋਹੜੀ ਮਨਾਈ।ਇਸ ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਪੁਨੀਤ ਗੋਇਲ, ਐਮ.ਡੀ. ਪਨਸਪ ਸੋਨਾਲੀ ਗਿਰੀ, ਐਮ.ਡੀ. ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਕੰਵਲਪ੍ਰੀਤ ਕੌਰ ਬਰਾੜ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

 

Related posts

ਮੁੱਖ ਮੰਤਰੀ ਨੇ ਪੀ.ਏ.ਯੂ. ਅਤੇ ਗਡਵਾਸੂ ਦੇ ਟੀਚਿੰਗ ਸਟਾਫ਼ ਲਈ ਯੂ.ਜੀ.ਸੀ. ਸਕੇਲ ਲਾਗੂ ਕਰਨ ਦੀ ਦਿੱਤੀ ਮਨਜ਼ੂਰੀ

punjabusernewssite

ਅਨਿੰਦਿਤਾ ਮਿੱਤਰਾ ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆ

punjabusernewssite

ਮੁੱਖ ਮੰਤਰੀ ਵੱਲੋਂ ਨਿਵੇਸ਼ਕਾਂ ਦੀ ਸਹੂਲਤ ਲਈ ਹਰੇਕ ਜ਼ਿਲ੍ਹੇ ਵਿੱਚ ਸਿੰਗਲ ਵਿੰਡੋ ਸਥਾਪਤ ਕਰਨ ਦਾ ਐਲਾਨ

punjabusernewssite