ਈ-ਸੇਵਾ ਪੋਰਟਲ ‘ਤੇ ਦਰਖਾਸਤਾਂ ਦੇ ਨਿਪਟਾਰੇ ਵਿੱਚ ਜ਼ਿਲ੍ਹਾ ਮਾਨਸਾ ਸੂਬੇ ਭਰ ਵਿੱਚੋਂ ਦੂਜੇ ਸਥਾਨ ਉੱਤੇ

Date:

spot_img

Mansa News: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਆਮ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਸੁਚਾਰੂ, ਸਮਾਂ ਬੱਧ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ ਵਿੱਚ ਜ਼ਿਲ੍ਹਾ ਮਾਨਸਾ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਬੀਤੇ ਇਕ ਸਾਲ ਅੰਦਰ ਈ-ਸੇਵਾ ਪੋਰਟਲ ‘ਤੇ ਪ੍ਰਾਪਤ ਦਰਖਾਸਤਾਂ ਦੇ ਨਿਪਟਾਰੇ ਵਿੱਚ 99.37 ਫੀਸਦੀ ਕਾਰਗੁਜ਼ਾਰੀ ਦਿਖਾਉਂਦੇ ਹੋਏ ਮਾਨਸਾ ਜ਼ਿਲ੍ਹਾ ਪੂਰੇ ਪੰਜਾਬ ਵਿੱਚੋਂ ਦੂਜੇ ਸਥਾਨ ‘ਤੇ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਅੱਜ ਸੇਵਾ ਕੇਂਦਰਾਂ ਦੇ ਕੰਮਕਾਜ ਦੀ ਸਮੀਖਿਆ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਦੌਰਾਨ ਦਿੱਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਈ-ਸੇਵਾ ਪੋਰਟਲ ਰਾਹੀਂ ਪ੍ਰਾਪਤ ਹੋਈਆਂ ਅਰਜ਼ੀਆਂ ਦਾ ਨਾਲੋ ਨਾਲ ਨਿਪਟਾਰਾ ਕਰਨਾ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਹਨਤ ਦਾ ਨਤੀਜਾ ਹੈ।

ਇਹ ਵੀ ਪੜ੍ਹੋ 👉 Bathinda News: ਸਰਾਫਾ ਕਾਰੋਬਾਰੀਆਂ ‘ਤੇ ਜੀਐਸਟੀ ਵਿਭਾਗ ਦੀ ਛਾਪੇਮਾਰੀ ‘ਤੇ ਭੜਕੀ ਭਾਜਪਾ

ਉਨ੍ਹਾਂ ਹਦਾਇਤ ਕੀਤੀ ਕਿ ਜਿਹੜੇ ਮਾਮਲੇ ਅਜੇ ਵੀ ਬਕਾਇਆ ਹਨ, ਉਨ੍ਹਾਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ-ਅੰਦਰ ਹੱਲ ਕੀਤਾ ਜਾਵੇ ਤਾਂ ਜੋ ਨਾਗਰਿਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਸੇਵਾ ਕੇਂਦਰਾਂ ਵਿੱਚ ਕੰਮ ਲਈ ਆਉਣ ਵਾਲੇ ਲੋਕਾਂ ਨਾਲ ਨਿਮਰਤਾ ਨਾਲ ਪੇਸ਼ ਆਇਆ ਜਾਵੇ ਅਤੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾਵੇਗੀ। ਉਨ੍ਹਾਂ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਨਿਰਦੇਸ਼ ਦਿੱਤੇ ਕਿ ਉਹ ਨਿੱਜੀ ਤੌਰ ‘ਤੇ ਕੇਸਾਂ ਦੀ ਨਿਗਰਾਨੀ ਕਰਨ ਤਾਂ ਜੋ ਕੋਈ ਵੀ ਦਰਖਾਸਤ ‘ਡੇਡਲਾਈਨ’ ਤੋਂ ਪਾਰ ਨਾ ਹੋਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਉਪ ਮੰਡਲ ਮੈਜਿਸਟਰੇਟ ਮਾਨਸਾ ਬਲਜੀਤ ਕੌਰ, ਉਪ ਮੰਡਲ ਮੈਜਿਸਟਰੇਟ ਬੁਢਲਾਡਾ ਗਗਨਦੀਪ ਸਿੰਘ ਅਤੇ ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਸਮੇਤ ਸੇਵਾ ਕੇਂਦਰਾਂ ਦੇ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

Youth Congress Elections; Bathinda ਦੇ ਦੋ ਨੌਜਵਾਨ ਆਗੂ ਸੂਬਾਈ ਜਨਰਲ ਸਕੱਤਰ ਬਣੇ

👉ਮਰਹੂਮ ਆਗੂ ਖੁਸਬਾਜ਼ ਜਟਾਣਾ ਦੇ ਸਾਥੀ ਰਣਜੀਤ ਸੰਧੂ ਤੇ...