ਅੱਧੀ ਦਰਜਨ ਵਿਅਕਤੀਆਂ ਨੂੰ ਕਾਬੂ ਕਰਕੇ 300 ਕਿਲੋਗ੍ਰਾਮ ਭੁੱਕੀ ਅਤੇ 500 ਗ੍ਰਾਂਮ ਅਫੀਮ ਕੀਤੀ ਬਰਾਮਦ
ਮਾਨਸਾ, 6 ਅਪ੍ਰੈਲ: ਜ਼ਿਲ੍ਹਾ ਪੁਲਿਸ ਨੇ ਐਸ ਐਸ ਪੀ ਡਾ. ਨਾਨਕ ਸਿੰਘ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਦੋ ਵੱਖ ਵੱਖ ਮਾਮਲਿਆਂ ਵਿੱਚ ਅੱਧੀ ਦਰਜਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 300 ਕਿਲੋ ਭੁੱਕੀ ਅਤੇ ਅੱਧਾ ਕਿਲੋ ਅਫੀਮ ਬਰਾਮਦ ਕੀਤੀ ਹੈ। ਅੱਜ ਇੱਥੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸਐਸਪੀ ਡਾ ਨਾਨਕ ਸਿੰਘ ਨੇ ਦੱਸਿਆ ਕਿ ਡੀਜੀਪੀ ਗੌਰਵ ਯਾਦਵ ਦੇ ਹੁੰਕਮਾਂ ਤਹਿਤ ਪੰਜਾਬ ਅੰਦਰ ਨਸ਼ਿਆ ਦੀ ਮੁਕੰਮਲ ਰੋਕਥਾਮ ਨੂੰ ਯਕੀਨੀ ਬਣਾਉਣ ਲਈ ਮਾਨਸਾ ਪੁਲਿਸ ਵੱਲੋ ਮੁਹਿੰਮ ਵਿੱਢੀ ਹੋਈ ਹੈ।
ਸ਼ਰਾਬ ਦੇ ਨਸ਼ੇ ‘ਚ ਛੋਟੇ ਭਰਾ ਨੇ ਵੱਡੇ ਭਰਾ ਦਾ ਪੇਚਕਸ ਨਾਲ ਕੀਤਾ ਕਤਲ
ਇਸੇ ਦੌਰਾਨ ਥਾਣਾ ਭੀਖੀ ਦੇ ਸ:ਥ: ਗੁਰਮੇਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਨਿਰਮਲ ਸਿੰਘ ਉਰਫ ਘੁੱਦਾ ਵਾਸੀ ਅਸਪਾਲ ਕਲ੍ਹਾ, ਸੁਖਵਿੰਦਰ ਸਿੰਘ ਉਰਫ ਗਾਂਧੀ ਵਾਸੀ ਅਸਪਾਲ ਕਲਾ, ਹਰਮਨਪ੍ਰੀਤ ਸਿੰਘ ਉਰਫ ਹਨੀ ਵਾਸੀ ਅਸਪਾਲ ਖੁਰਦ, ਨਵਜੋਤ ਸਿੰਘ ਉਰਫ ਜੋਤੀ ਵਾਸੀ ਅਸਪਾਲ ਖੁਰਦ ਨੂੰ ਸਮੇਤ ਟਰਾਲਾ ਨੰਬਰੀ PB 19 H 9406 ਦੇ ਕਾਬੂ ਕਰਕੇ ਉਹਨਾਂ ਪਾਸੋਂ 300 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ।
ਪੁਲਿਸ ਪਬਲਿਕ ਸਕੂਲ ਦੇ ਦਵਿੰਦਰ ਨੂੰ ਏਐਨਓ ਰੈਂਕ ਨਾਲ ਕੀਤਾ ਸਨਮਾਨਿਤ
ਇਸੇ ਤਰ੍ਹਾ ਹੀ ਥਾਣਾ ਜੌੜਕੀਆਂ ਦੇ ਸ:ਥ ਹਰਜੀਵਨ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਹੈਪੀ ਸਿੰਘ ਉਰਫ ਮਾਨੀ ਵਾਸੀ ਝੁਨੀਰ, ਮੋਹਨ ਸਿੰਘ ਉਰਫ ਗੋਗੀ ਵਾਸੀ ਸਾਹਨੇਵਾਲੀ ਨੂੰ ਸਮੇਤ ਬਿਨਾ ਨੰਬਰੀ ਮੋਟਰ ਸਾਈਕਲ ਦੇ ਕਾਬੂ ਕਰਕੇ ਉਹਨਾਂ ਪਾਸੋਂ 500 ਗ੍ਰਾਮ ਅਫੀਮ ਬਰਾਮਦ ਕੀਤੀ ਗਈ ਹੈ। ਐਸਐਸਪੀ ਨੇ ਅੱਗੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਕਿ ਇਹਨਾਂ ਦੇ ਕੋਲੋਂ ਇਹ ਪਤਾ ਲਗਾਇਆ ਜਾ ਸਕੇ ਇਹ ਨਸ਼ਾ ਕਿੱਥੋਂ ਲੈ ਕੇ ਆਏ ਸਨ ਅਤੇ ਅੱਗੇ ਕਿੱਥੇ ਸਪਲਾਈ ਕਰਨਾ ਸੀ।