ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ਪੰਜਾਬ ਦੇ ਕਈ ਆਗੂ ਭਾਜਪਾ ਵਿੱਚ ਸ਼ਾਮਲ

Date:

spot_img

👉ਪਟਿਆਲਾ, ਮਾਨਸਾ, ਸੰਗਰੂਰ, ਪਾਤੜਾਂ ਅਤੇ ਲਹਿਰਾਗਾਗਾ ਇਲਾਕੇ ਦੇ 3 ਦਰਜਨ ਤੋਂ ਵੱਧ ਆਗੂਆਂ ਨੇ ਭਾਜਪਾ ਦੀ ਲਈ ਮੈਂਬਰਸ਼ਿਪ
Chandigarh News : ਪੰਜਾਬ ਦੇ ਲਹਿਰਾਗਾਗਾ (ਸਤਾਰਾਣਾ ਹਲਕਾ) ਖੇਤਰ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਵੱਡੀ ਸਿਆਸੀ ਮਜ਼ਬੂਤੀ ਮਿਲੀ ਹੈ। ਖੇਤਰ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਲੋਕਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਅਤੇ ਭਾਜਪਾ ਦੀਆਂ ਨੀਤੀਆਂ ਵਿੱਚ ਵਿਸ਼ਵਾਸ ਪ੍ਰਗਟ ਕਰਦਿਆਂ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ।ਪਟਿਆਲਾ, ਮਾਨਸਾ, ਸੰਗਰੂਰ, ਪਾਤੜਾਂ ਅਤੇ ਲਹਿਰਾਗਾਗਾ ਖੇਤਰਾਂ ਨਾਲ ਸਬੰਧਤ ਤਿੰਨ ਦਰਜਨ ਤੋਂ ਵੱਧ ਲੋਕ ਭਾਜਪਾ ਵਿੱਚ ਸ਼ਾਮਲ ਹੋਏ ਹਨ। ਇਨ੍ਹਾਂ ਵਿੱਚ ਆਮ ਆਦਮੀ ਪਾਰਟੀ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਰਹੇ ਵਰਕਰਾਂ ਤੋਂ ਇਲਾਵਾ ਸਮਾਜ ਸੇਵੀ, ਕਾਰੋਬਾਰੀ, ਕਿਸਾਨ, ਠੇਕੇਦਾਰ, ਸਾਬਕਾ ਸੈਨਿਕ ਅਤੇ ਸਮਾਜ ਦੇ ਹੋਰ ਵਰਗਾਂ ਨਾਲ ਸਬੰਧਤ ਲੋਕ ਸ਼ਾਮਲ ਰਹੇ।

ਇਹ ਵੀ ਪੜ੍ਹੋ 👉विमुक्त एवं घुमंतू समाज का इतिहास स्वाभिमान और वीरता की है गाथा- मुख्यमंत्री नायब सिंह सैनी

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਜਪਾ ਦਾ ਪਰਿਵਾਰ ਲਗਾਤਾਰ ਵੱਡਾ ਹੋ ਰਿਹਾ ਹੈ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਦਾ ਪਾਰਟੀ ਨਾਲ ਜੁੜਨਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿੱਚ ਹੋ ਰਹੇ ਵਿਕਾਸ ਕਾਰਜਾਂ ਅਤੇ ਭਾਜਪਾ ਦੀਆਂ ਲੋਕ-ਭਲਾਈ ਨੀਤੀਆਂ ਵਿੱਚ ਲੋਕਾਂ ਦੇ ਵਧਦੇ ਵਿਸ਼ਵਾਸ ਦਾ ਸਬੂਤ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ। ਜਿਨ੍ਹਾਂ ਉਮੀਦਾਂ ਨਾਲ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਉਹ ਉਮੀਦਾਂ ਪੂਰੀਆਂ ਨਹੀਂ ਹੋਈਆਂ। ਇਸੇ ਕਾਰਨ ਹੁਣ ਲੋਕ ਇੱਕ ਵਿਕਲਪ ਵਜੋਂ ਭਾਜਪਾ ਵੱਲ ਉਮੀਦ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਸਿਰਫ਼ ਚੋਣਾਂ ਦੇ ਸਮੇਂ ਲੋਕਾਂ ਵਿਚ ਜਾਣ ਵਾਲੀ ਪਾਰਟੀ ਨਹੀਂ ਹੈ, ਸਗੋਂ ਲਗਾਤਾਰ ਜਨਸੇਵਾ ਅਤੇ ਵਿਕਾਸ ਲਈ ਕੰਮ ਕਰਨ ਵਾਲੀ ਪਾਰਟੀ ਹੈ।

ਇਹ ਵੀ ਪੜ੍ਹੋ 👉हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी

ਮੁੱਖ ਮੰਤਰੀ ਨੇ ਕਿਹਾ ਕਿ ਲਹਿਰਾਗਾਗਾ ਵਿੱਚ ਵੱਖ-ਵੱਖ ਵਰਗਾਂ ਦੇ ਲੋਕਾਂ ਦਾ ਭਾਜਪਾ ਨਾਲ ਜੁੜਨਾ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਦੇਵੇਗਾ। ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਵਿੱਚ ਹਰ ਵਰਕਰ ਨੂੰ ਸਨਮਾਨ ਅਤੇ ਅੱਗੇ ਵਧਣ ਦਾ ਮੌਕਾ ਮਿਲਦਾ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਰਾਜਨੀਤੀ ਹੁਣ ਲੋਕਾਂ ਦੇ ਮੁੱਦਿਆਂ ਤੋਂ ਦੂਰ ਹੁੰਦੀ ਜਾ ਰਹੀ ਹੈ, ਜਦਕਿ ਭਾਜਪਾ ਵਿਕਾਸ, ਸੁਸ਼ਾਸਨ ਅਤੇ ਜਨਸੇਵਾ ਦੇ ਏਜੰਡੇ ਨਾਲ ਅੱਗੇ ਵਧ ਰਹੀ ਹੈ। ਲਹਿਰਾਗਾਗਾ ਵਿੱਚ ਲੋਕਾਂ ਦਾ ਭਾਜਪਾ ਨਾਲ ਜੁੜਨਾ ਇਸ ਬਦਲਦੇ ਸਿਆਸੀ ਮਾਹੌਲ ਦਾ ਸੰਕੇਤ ਹੈ।ਇਸ ਮੌਕੇ ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਓਲੰਪਿਕ ਅਵਾਰਡੀ ਮਨਪ੍ਰੀਤ ਕੌਰ, ਕਿਸਾਨ ਯੂਨੀਅਨ ਨਾਲ ਜੁੜੇ ਨਿਰਮਲ ਸਿੰਘ, ਕਿਸਾਨ ਰਾਮਪਾਲ ਲੱਬਲ, ਕਾਰੋਬਾਰੀ ਦੀਪਕ ਗਰਗ, ਅਮਿਤਪਾਲ ਸਿੰਘ ਅਤੇ ਸੁਖਜੀਤ ਸ਼ਰਮਾ, ਸਮਾਜ ਸੇਵੀ ਦੌਲੀ ਰਾਮ, ਤਾਰਾ ਸਿੰਘ, ਸੁਸ਼ੀਲ ਕੁਮਾਰ ਅਤੇ ਮਨਦੀਪ ਸਿੰਘ, ਪ੍ਰਾਪਰਟੀ ਕਾਰੋਬਾਰ ਨਾਲ ਜੁੜੇ ਬਲਵਿੰਦਰ ਸਿੰਘ ਅਤੇ ਠੇਕੇਦਾਰ ਸੁਖਵਿੰਦਰ ਸਿੰਘ ਸਮੇਤ ਵੱਖ-ਵੱਖ ਖੇਤਰਾਂ ਨਾਲ ਸਬੰਧਤ ਲੋਕ ਸ਼ਾਮਲ ਰਹੇ।

ਇਹ ਵੀ ਪੜ੍ਹੋ 👉मुख्यमंत्री श्री नायब सिंह सैनी ने पंचकूला में प्रधानमंत्री श्री नरेंद्र मोदी के ‘मन की बात’ के 137वें संस्करण का देखा सीधा प्रसारण

ਇਸ ਤੋਂ ਇਲਾਵਾ ਆਮ ਆਦਮੀ ਪਾਰਟੀ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਰਹੇ ਕਈ ਆਗੂਆਂ ਅਤੇ ਵਰਕਰਾਂ ਨੇ ਵੀ ਭਾਜਪਾ ਦੀ ਮੈਂਬਰਸ਼ਿਪ ਲਈ।ਇਸ ਮੌਕੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਸ੍ਰੀ ਰਾਂਝਾ ਬਖ਼ਸ਼ੀ, ਓਬੀਸੀ ਮੋਰਚਾ ਭਾਜਪਾ ਤੋਂ ਸ੍ਰੀ ਗਿਆਨਚੰਦ ਸੈਣੀ, ਭਾਜਪਾ ਸੰਗਰੂਰ ਦੇ ਉਪ ਪ੍ਰਧਾਨ ਸ੍ਰੀ ਬਲਜੀਤ ਸਿੰਘ, ਭਾਜਪਾ ਪਟਿਆਲਾ ਦੀ ਜ਼ਿਲ੍ਹਾ ਪ੍ਰਧਾਨ ਕਾਜਲ, ਭਾਜਪਾ ਮਾਨਸਾ ਦੇ ਸੋਸ਼ਲ ਮੀਡੀਆ ਇੰਚਾਰਜ ਲੱਕੀ ਸ਼ਰਮਾ, ਐੱਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਸ਼ਿਵਪਾਲ, ਕੋਟੜਾ ਮੰਡਲ ਪ੍ਰਧਾਨ ਸ੍ਰੀ ਸੁਖਨਿੰਦ ਸਿੰਘ ਅਤੇ ਭਾਜਪਾ ਦੇ ਸੀਨੀਅਰ ਆਗੂ ਸ੍ਰੀ ਬਲਵਿੰਦਰ ਸਿੰਘ ਸਮੇਤ ਹੋਰ ਅਹੁਦੇਦਾਰ ਅਤੇ ਵਰਕਰ ਮੌਜੂਦ ਸਨ।

 

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की

इंडो-स्वीडन इनोवेशन डे पर उपस्थित होना सम्मान और प्रसन्नता...

CM Nayab Singh Saini ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया

👉मेक इन इंडिया अभियान में मेक विद स्वीडन निभाएगा...