Punjabi Khabarsaar
ਐਸ. ਏ. ਐਸ. ਨਗਰ

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਦਾ ਕਈ ਮੰਤਰੀਆਂ ਅਤੇ ਲੀਡਰਾਂ ਨੇ ਪੁੱਛਿਆ ਹਾਲ-ਚਾਲ

ਅੱਜ ਛੁੱਟੀ ਮਿਲਣ ਦੀ ਸੰਭਾਵਨਾ, ਡਾਕਟਰਾਂ ਮੁਤਾਬਕ ਸਿਹਤ ਵਿੱਚ ਹੋਇਆ ਸੁਧਾਰ
ਮੁਹਾਲੀ, 29 ਸਤੰਬਰ: ਪਿਛਲੇ ਤਿੰਨ ਦਿਨਾਂ ਤੋਂ ਸਿਹਤ ਦੀ ਸਮੱਸਿਆ ਦੇ ਕਾਰਨ ਫੋਰਟਿਸ ਹਸਪਤਾਲ ਦੇ ਵਿੱਚ ਦਾਖਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ਵਿੱਚ ਹੁਣ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ। ਹਸਪਤਾਲ ਦੇ ਡਾਕਟਰਾਂ ਮੁਤਾਬਕ ਮੁੱਖ ਮੰਤਰੀ ਦੀ ਸਿਹਤ ਵਿੱਚ ਪਹਿਲਾਂ ਨਾਲੋਂ ਕਾਫੀ ਸੁਧਾਰ ਹੈ ਅਤੇ ਉਹਨਾਂ ਨੂੰ ਘਰ ਭੇਜਣ ਬਾਰੇ ਗੱਲਬਾਤ ਚੱਲ ਰਹੀ ਹੈ। ਉਧਰ ਅੱਜ ਮੁੱਖ ਮੰਤਰੀ ਦੀ ਸਿਹਤ ਵਿੱਚ ਕੁਝ ਸੁਧਾਰ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਸਰਕਾਰ ਦੇ ਕਈ ਮੰਤਰੀ, ਵਿਧਾਨ ਸਭਾ ਦੇ ਸਪੀਕਰ ਅਤੇ ਵਿਰੋਧੀ ਧਿਰ ਦੇ ਆਗੂਆਂ ਵੱਲੋਂ ਭਗਵੰਤ ਸਿੰਘ ਮਾਨ ਦਾ ਹਾਲ ਚਾਲ ਜਾਣਿਆ ਗਿਆ।

ਰਾਜ ਪੱਧਰੀ ਕਲਾ ਮੁਕਾਬਲਿਆਂ ‘ਚ 500 ਤੋਂ ਵੱਧ ਵਿਦਿਆਰਥੀ ਲੈਣਗੇ ਭਾਗ

ਬੀਤੇ ਕੱਲ ਦੀ ਪਾਰਟੀ ਦੇ ਸੀਨੀਅਰ ਆਗੂ ਡਾਕਟਰ ਸੰਦੀਪ ਪਾਠਕ ਮੁੱਖ ਮੰਤਰੀ ਦਾ ਪਤਾ ਲੈਣ ਲਈ ਹਸਪਤਾਲ ਪੁੱਜੇ ਹੋਏ ਸਨ। ਇਸ ਤੋਂ ਬਾਅਦ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿਧਾਨ ਸਭਾ ਦੇ ਸਪੀਕਰ ਕਰਤਾਰ ਸਿੰਘ ਸੰਧਵਾਂ ਤੋਂ ਇਲਾਵਾ ਵਿਰੋਧੀ ਧਿਰ ਦੇ ਵਿਧਾਇਕ ਪ੍ਰਗਟ ਸਿੰਘ ਸਹਿਤ ਕਈ ਲੀਡਰ ਹਸਪਤਾਲ ਵਿੱਚ ਆਏ ਹੋਏ ਸਨ, ਜਿਨਾਂ ਵੱਲੋਂ ਜਲਦੀ ਹੀ ਮੁੱਖ ਮੰਤਰੀ ਦੇ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਗਈ। ਜ਼ਿਕਰਯੋਗ ਹੈ ਕਿ ਤਿੰਨ ਦਿਨ ਪਹਿਲਾਂ ਅਚਾਨਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ਵਿੱਚ ਸਮੱਸਿਆ ਆਉਣ ਕਾਰਨ ਉਹਨਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਸੀ ਜਿੱਥੇ ਕਿ ਉਹਨਾਂ ਦੀ ਦੇਖਭਾਲ ਲਈ ਧਰਮ ਪਤਨੀ ਡਾਕਟਰ ਗੁਰਪ੍ਰੀਤ ਸਿੰਘ ਦੀ ਮੌਜੂਦ ਹਨ।

 

Related posts

ਸਰਕਾਰੀ ਬਾਲ ਘਰਾਂ ਵਿੱਚ ਰਹਿਣ ਵਾਲੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਮਾਨ ਸਰਕਾਰ ਵੱਲੋਂ ਇਤਿਹਾਸਕ ਪਹਿਲਕਦਮੀ

punjabusernewssite

ਮੇਅਰ ਅਮਰਜੀਤ ਸਿੰਘ ਸਿੱਧੂ ਨੇ ਮੋਹਾਲੀ ਵਿੱਚ ਬੂਟੇ ਲਗਾਉਣ ਦੇ ਮਿਸ਼ਨ ਦੀ ਸ਼ੁਰੂਆਤ ਕੀਤੀ

punjabusernewssite

ਅੱਤਵਾਦ ਦੇ ਦੌਰ ’ਚ ਸਾਬਕਾ ਫ਼ੌਜੀ ਨੂੰ ਪ੍ਰਵਾਰ ਸਹਿਤ ਗਾਇਬ ਕਰਨ ਵਾਲਾ ਥਾਣੇਦਾਰ ਅਦਾਲਤ ਵਲੋਂ ਦੋਸ਼ੀ ਕਰਾਰ

punjabusernewssite