ਨਕਸ਼ਾ ਮੇਲਾ; ਮੇਅਰ ਨੇ ਬਿਲਡਿੰਗ ਬ੍ਰਾਂਚ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਆਰਕੀਟੈਕਟਾਂ ਨਾਲ ਤਾਲਮੇਲ ਕਰਨ ਦੇ ਦਿੱਤੇ ਆਦੇਸ਼

0
193

Bathinda News:ਬਠਿੰਡਾ ਸ਼ਹਿਰ ਵਿਚ ਨਿਵੇਕਲੇ ਪਾਇਲਟ ਪ੍ਰੋਜੈਕਟ ਵਜੋਂ ਚੱਲ ਰਹੇ ‘‘ਨਕਸ਼ਾ ਮੇਲਾ’’ ਸਬੰਧੀ ਸ਼ੁੱਕਰਵਾਰ ਨੂੰ ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਬਿਲਡਿੰਗ ਅਧਿਕਾਰੀਆਂ ਅਤੇ ਆਰਕੀਟੈਕਟਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਏਟੀਪੀ ਮਨੋਜ ਕੁਮਾਰ, ਡੀਐਮ ਸਤੀਸ਼ ਕੁਮਾਰ, ਡੀਐਮ ਸੁਰਿੰਦਰ ਕੁਮਾਰ, ਡੀਐਮ ਕੁਲਵੰਤ ਸਿੰਘ, ਬਿਲਡਿੰਗ ਇੰਸਪੈਕਟਰ ਮੈਡਮ ਅਨੂੰ ਬਾਲਾ, ਮੈਡਮ ਪ੍ਰਿਯੰਕਾ, ਅਕਸ਼ੈ ਜਿੰਦਲ, ਅਵਤਾਰ ਸਿੰਘ ਅਤੇ ਆਰਕੀਟੈਕਟ ਸੰਜੀਵ ਕੁਮਾਰ ਮੌਜੂਦ ਸਨ।

ਇਹ ਵੀ ਪੜ੍ਹੋ  ਹੱਥੀਂ ਸਫਾਈ ਤੋਂ ਮਸ਼ੀਨਾਂ ਵੱਲ; ਸੀਵਰਾਂ ਦੀ ਹੱਥੀਂ ਸਫ਼ਾਈ ਨੂੰ ਖ਼ਤਮ ਕਰਨ ਲਈ ਉੱਨਤ ਉਪਕਰਨ ਅਪਣਾਉਣ ਵਾਲਾ ਪੰਜਾਬ ਮੋਹਰੀ ਸੂਬਾ ਬਣਿਆ

ਮੀਟਿੰਗ ਵਿਚ ਮੇਅਰ ਸ਼੍ਰੀ ਮਹਿਤਾ ਨੇ ਨਕਸ਼ਾ ਮੇਲੇ ਵਿੱਚ ਰਿਹਾਇਸ਼ੀ ਨਕਸ਼ੇ ਪਾਸ ਕਰਨ ਸਬੰਧੀ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਪ੍ਰਾਪਤ ਕਰਦੇ ਹੋਏ ਕਿਹਾ ਕਿ ਇਹ ਨਕਸ਼ਾ ਮੇਲਾ ਦੇਸ਼ ਦਾ ਪਹਿਲਾ ਇਤਿਹਾਸਕ ਪਾਇਲਟ ਪ੍ਰੋਜੈਕਟ ਹੈ, ਜਿਸ ਵਿੱਚ ਰਿਹਾਇਸ਼ੀ ਨਕਸ਼ੇ 72 ਘੰਟਿਆਂ ਦੇ ਅੰਦਰ ਪਾਸ ਕੀਤੇ ਜਾਣੇ ਜ਼ਰੂਰੀ ਹਨ। ਇਸ ਦੌਰਾਨ ਉਨ੍ਹਾਂ ਬਿਲਡਿੰਗ ਬ੍ਰਾਂਚ ਦੇ ਅਧਿਕਾਰੀਆਂ ਨੂੰ ਆਰਕੀਟੈਕਟਾਂ ਨਾਲ ਤਾਲਮੇਲ ਬਣਾਈ ਰੱਖਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਨਕਸ਼ਾ ਮੇਲੇ ਵਿੱਚ ਪ੍ਰਵਾਨਗੀ ਲਈ ਆਉਣ ਵਾਲੀਆਂ ਰਿਹਾਇਸ਼ੀ ਨਕਸ਼ਿਆਂ ਦੀਆਂ ਫਾਈਲਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਤੇਜ਼ ਪ੍ਰਕਿਰਿਆ ਅਧੀਨ ਪਾਸ ਕੀਤਾ ਜਾਵੇ ਅਤੇ ਜੇਕਰ ਸਬੰਧਤ ਫਾਈਲਾਂ ਵਿੱਚ ਦਸਤਾਵੇਜ਼ਾਂ ਦੀ ਕੋਈ ਘਾਟ ਹੈ, ਤਾਂ ਆਰਕੀਟੈਕਟ ਨਾਲ ਗੱਲ ਕਰਕੇ ਦਸਤਾਵੇਜ਼ਾਂ ਨੂੰ ਤੁਰੰਤ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇ।

ਇਹ ਵੀ ਪੜ੍ਹੋ  46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ

ਇਸ ਦੌਰਾਨ ਬਿਲਡਿੰਗ ਬ੍ਰਾਂਚ ਦੇ ਅਧਿਕਾਰੀਆਂ ਨੇ ਮੇਅਰ ਨੂੰ ਦੱਸਿਆ ਕਿ ਨਗਰ ਸੁਧਾਰ ਟਰੱਸਟ ਵੱਲੋਂ ਨਗਰ ਨਿਗਮ ਨੂੰ ਸੌਂਪੀਆਂ ਗਈਆਂ ਲਗਭਗ ਅੱਧੀ ਦਰਜਨ ਕਲੋਨੀਆਂ ਦੀਆਂ ਸਕੀਮਾਂ ਬਾਰੇ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ, ਜਿਸ ਕਾਰਨ ਉਕਤ ਕਲੋਨੀਆਂ ਵਿੱਚ ਸਥਿਤ ਰਿਹਾਇਸ਼ੀ ਪਲਾਟਾਂ ਦੇ ਨਕਸ਼ੇ ਪਾਸ ਕਰਵਾਉਣ ਵਿੱਚ ਮੁਸ਼ਕਲ ਆ ਰਹੀ ਹੈ। ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਉਹ ਨਗਰ ਸੁਧਾਰ ਟਰੱਸਟ ਤੋਂ ਸਕੀਮਾਂ ਦੀ ਜਾਣਕਾਰੀ ਪ੍ਰਾਪਤ ਕਰਕੇ ਉਨ੍ਹਾਂ ਨੂੰ ਦੇਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here