Markfed ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਕੀਤੀ AAP ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਨਾਲ ਮੁਲਾਕਾਤ

Date:

spot_img

Rampura Phul News: ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਅਤੇ ਮਾਰਕਫ਼ੈਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਦੇ ਵੱਲੋਂ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਗਈ। ਮਾਰਕਫ਼ੈਡ ਦੇ ਚੇਅਰਮੈਨ ਦਾ ਅਹੁੱਦਾ ਸੰਭਾਲਣ ਤੋਂ ਬਾਅਦ ਹੋਈ ਇਸ ਰਸਮੀ ਮੁਲਾਕਾਤ ਦੌਰਾਨ ਜਿੱਥੇ ਚੇਅਰਮੈਨ ਮਾਨ ਨੇ ਪਾਰਟੀ ਆਗੂ ਦਾ ਨਵੀਂ ਜਿੰਮੇਵਾਰੀ ਦੇਣ ਲਈ ਧੰਨਵਾਦ ਕੀਤਾ, ਉਥੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਵਿਸਥਾਰ-ਪੂਰਬਕ ਚਰਚਾ ਕੀਤੀ।

ਇਹ ਵੀ ਪੜ੍ਹੋ ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਸੱਭਿਆਚਾਰਕ ਮੇਲੇ ਲੱਗਣੋਂ ਹਟ ਗਏ ਸਨ, ਹੁਣ ‘ਰੰਗਲੇ ਪੰਜਾਬ’ ਦੇ ਰੰਗ ਦਿਸਣ ਲੱਗੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿਕਰਯੋਗ ਹੈ ਕਿ ਹਲਕਾ ਰਾਮਪੁਰਾ ਫ਼ੂਲ ਤੋਂ ਸੀਨੀਅਰ ਆਗੂ ਇੰਦਰਜੀਤ ਸਿੰਘ ਮਾਨ ਇਸਤੋਂ ਪਹਿਲਾਂ ਪੰਜਾਬ ਖਾਦੀ ਬੋਰਡ ਦੇ ਚੇਅਰਮੈਨ ਸਨ, ਜਿੰਨ੍ਹਾਂ ਨੂੰ ਪਾਰਟੀ ਨੇ ਤਰੱਕੀ ਦਿੰਦਿਆਂ ਕੈਬਨਿਟ ਰੈਂਕ ਵਾਲੇ ਮਾਰਕਫ਼ੈਡ ਵਰਗੇ ਵੱਡੇ ਅਦਾਰੇ ਦੀ ਚੇਅਰਮੈਨੀ ਨਾਲ ਨਿਵਾਜ਼ਿਆ ਹੈ। ਚਰਚਾ ਮੁਤਾਬਕ ਪਾਰਟੀ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਨੂੰ ਰਾਮਪੁਰਾ ਫ਼ੂਲ ਹਲਕੇ ਤੋਂ ਟਿਕਟ ਦੇ ਕੇ ਹਲਕੇ ਦੇ ਲੋਕਾਂ ਦੀ ਸੇਵਾ ਦਾ ਮੌਕਾ ਦੇ ਸਕਦੀ ਹੈ। ਉਧਰ, ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਮੀਡੀਆ ਨੂੰ ਦਸਿਆ ਕਿ ਕੌਮੀ ਕਨਵੀਨਰ ਸ੍ਰੀ ਕੇਜ਼ਰੀਵਾਲ ਨਾਲ ਮੁਲਾਕਾਤ ਦੌਰਾਨ ਮਾਰਕਫੈੱਡ ਅਦਾਰੇ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਲੋਕ ਭਲਾਈ ਸਕੀਮਾਂ ਵਿਚ ਇਸਦੀ ਭੂਮਿਕਾ ਬਾਰੇ ਚਰਚਾ ਹੋਈ। ਇਸਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਪਣੇ ਤਰ੍ਹਾਂ ਦੀ ਸ਼ੁਰੂ ਕੀਤੀ ‘ਮੇਰੀ ਰਸੋਈ’ ਯੋਜਨਾ ਸਬੰਧੀ ਮਾਰਕਫ਼ੈਡ ਦੀ ਭੁਮਿਕਾ ‘ਤੇ ਗੱਲਬਾਤ ਹੋਈ।

ਇਹ ਵੀ ਪੜ੍ਹੋ ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਦਸਣਾ ਬਣਦਾ ਹੈ ਕਿ ਇਸ ਯੋਜਨਾ ਅਧੀਨ ਮਾਰਕਫੈੱਡ ਵਲੋਂ ਤਿਆਰ ਕੀਤੀਆਂ ਹੋਈਆਂ ਰਾਸ਼ਨ ਕਿੱਟਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਣਾ ਹੈ। ਚੇਅਰਮੈਨ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਦੀ ਇਕਲੌਤੀ ਪਾਰਟੀ ਹੈ, ਜਿਸਨੇ ਚੋਣਾਂ ਤੋਂ ਪਹਿਲਾਂ ਕੀਤੇ ਸਾਰੇ ਵਾਅਦਿਆਂ ਨੂੰ ਨਾਂ ਸਿਰਫ਼ ਆਪਣੇ ਕਾਰਜ਼ਕਾਲ ਦੇ ਪਹਿਲੇ ਚਾਰ ਸਾਲਾਂ ਵਿਚ ਪੂਰਾ ਕਰ ਦਿੱਤਾ ਹੈ, ਬਲਕਿ ‘ਮੇਰੀ ਰਸੋਈ’ ਸਮੇਤ ਟੋਲ-ਪਲਾਜ਼ੇ ਬੰਦ ਕਰਨ ਸਮੇਤ ਕਈ ਅਜਿਹੇ ਹੋਰ ਕਦਮ ਵੀ ਲੋਕਾਂ ਦੀ ਭਲਾਈ ਲਈ ਚੁੱਕੇ ਹਨ, ਜਿੰਨ੍ਹਾਂ ਬਾਰੇ ਚੋਣ ਵਾਅਦੇ ਵੀ ਨਹੀਂ ਕੀਤੇ ਗਏ ਸਨ। ਉਨ੍ਹਾਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਲ 2027 ਦੀਆਂ ਚੋਣਾਂ ਵਿਚ ਮੁੜ ਆਪ ਵੱਡੇ ਬਹੁਮਤ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਕੰਮ ਕਰੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Punjab Police Recruitment 2026: ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਭਰਤੀਆਂ!

Punjab Police Recruitment 2026: ਪੰਜਾਬ ਵਿੱਚ ਪੁਲਿਸ ਦੀ ਨੌਕਰੀ...

Chandigarh News: ਸਰਕਾਰੀ ਬਾਬੂਆਂ ਦੀ ਨਹੀਂ ਖੈਰ! ਚੰਡੀਗੜ੍ਹ ਰਹਿੰਦੇ ਜਿਹੜੇ ਉਹ ਦੇਣ ਧਿਆਣ

Chandigarh News: ਸਰਕਾਰੀ ਦਫ਼ਤਰ ਵਿੱਚ ਕੰਮ ਕਰਵਾਉਣ ਲਈ ਵਾਰ-ਵਾਰ...

Ludhiana ‘ਚ ਸਾਬਕਾ ਸਰਪੰਚ ਦਾ ਗੋ.ਲੀ.ਆਂ ਮਾ.ਰ ਕੇ ਕ.ਤ.ਲ!

Ludhiana News : Ludhiana ਦੇ ਪਿੰਡ ਮਾਨੇਵਾਲ ਦੇ ਸਾਬਕਾ...