Faridkot News: Faridkot ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ ਵਿਚ ਸਥਿਤ ਇੱਕ ਹੋਟਲ ਦੇ ਕਮਰੇ ਵਿੱਚੋਂ ਇੱਕ ਔਰਤ ਦੀ ਸ਼ੱਕੀ ਹਾਲਾਤਾਂ ਵਿਚ ਲਾਸ਼ ਬਰਾਮਦ ਹੋਈ ਹੈ। ਮ੍ਰਿਤਕਾ ਦੀ ਪਛਾਣ ਰਾਜਪ੍ਰੀਤ ਕੌਰ ਵਾਸੀ ਪਿੰਡ ਢਿੱਲਵਾਂ ਕਲਾਂ ਵਜੋਂ ਹੋਈ ਹੈ। ਪੁਲਿਸ ਦੀ ਮੁਢਲੀ ਜਾਂਚ ਮੁਤਾਬਕ ਰਾਜਪ੍ਰੀਤ ਕੌਰ ਆਪਣੇ ਹੀ ਪਿੰਡ ਦੇ ਇੱਕ ਨੌਜਵਾਨ ਨਾਲ ਇਸ ਹੋਟਲ ਵਿਚ ਬੀਤੀ ਸ਼ਾਮ ਰਹਿਣ ਲਈ ਆਈ ਸੀ ਤੇ ਸ਼ੁੱਕਰਵਾਰ ਸਵੇਰੇ ਕਮਰੇ ਵਿੱਚ ਮ੍ਰਿਤਕ ਪਾਈ ਗਈ। ਥਾਣਾ ਸਿਟੀ ਕੋਟਕਪੂਰਾ ਪੁਲਿਸ ਦੇ ਅਧਿਕਾਰੀਆਂ ਨੇ ਦਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜਿਆ ਗਿਆ ਹੈ। ਪ੍ਰੰਤੂ ਮੁਢਲੇ ਹਾਲਾਤਾਂ ਮੁਤਾਬਕ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਲੱਗਦੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।






