23 ਮਾਰਚ ਨੂੰ ਹੁਸੈਨੀਵਾਲਾ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਹੋਵੇਗਾ ਸ਼ਹੀਦੀ ਸਮਾਗਮ

Date:

spot_img

Firozpur News: ਸਹੀਦੀ ਸਮਾਰਕ ਹੁਸੈਨੀਵਾਲਾ ਵਿਖੇ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਜੀ ਦੇ ਹੋਣ ਵਾਲੇ ਸ਼ਹੀਦੀ ਸਮਾਗਮ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸਰਮਾ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਐਸ.ਐਸ.ਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਵਾਲੀ ਥਾਂ ਤੇ ਲੋਕਾਂ ਦੀ ਸਹਾਇਤਾ ਲਈ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ। ਸਮਾਗਮ ਵਾਲੇ ਦਿਨ ਕਿਸੇ ਸਹਾਇਤਾ ਜਾਂ ਜਾਣਕਾਰੀ ਲਈ ਕੰਟਰੋਲ ਰੂਮ ਨੰਬਰ 01632-39917 ਜਾਂ 01632-39918 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਸਮਾਗਮ ਵਾਲੀ ਥਾਂ ਤੇ ਲੋਕਾਂ ਦੇ ਆਉਣ-ਜਾਣ ਲਈ ਵਿਸ਼ੇਸ਼ ਤੌਰ ਤੇ ਸਪੈਸ਼ਲ ਬੱਸ ਅਤੇ ਰੇਲ ਗੱਡੀ ਚਲਾਈ ਜਾਵੇਗੀ।

ਇਹ ਵੀ ਪੜ੍ਹੋ  ਯੁੱਧ ਨਸ਼ਿਆਂ ਵਿਰੁੱਧ : ਭਾਰਗਵ ਕੈਂਪ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ

ਸਪੈਸ਼ਲ ਬੱਸਾਂ ਸਵੇਰੇ 7:30 ਵਜੇ ਸ਼ੇਰਸਾਹ ਵਲੀ ਚੌਂਕ ਤੋਂ ਹੁਸੈਨੀਵਾਲਾ ਲਈ ਸ਼ਾਮ 4 ਵਜੇ ਤੱਕ ਚੱਲਣਗੀਆਂ ਅਤੇ ਵਾਪਸੀ ਲਈ ਸਵੇਰੇ 8:30 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲਣਗੀਆਂ। ਇਸੇ ਤਰ੍ਹਾਂ ਹੀ ਸਪੈਸ਼ਲ ਟਰੇਨ ਫ਼ਿਰੋਜ਼ਪੁਰ ਛਾਉਣੀ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੁਸੈਨੀਵਾਲਾ ਲਈ ਚੱਲੇਗੀ ਅਤੇ ਹੁਸੈਨੀਵਾਲਾ ਤੋਂ ਵਾਸਪੀ ਫਿਰੋਜ਼ਪੁਰ ਛਾਉਣੀ ਲਈ ਸਵੇਰੇ 9:40 ਵਜੇ ਤੋਂ ਸ਼ਾਮ 6 ਵਜੇ ਤੱਕ ਚੱਲੇਗੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 23 ਮਾਰਚ ਨੂੰ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ ਅਤੇ ਵੱਡੀ ਗਿਣਤੀ ਵਿੱਚ ਲੋਕ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਹੁਸੈਨੀਵਾਲਾ ਵਿੱਖੇ ਪਹੁੰਚਣਗੇ । ਉਨ੍ਹਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸ਼ਹੀਦੀ ਸਮਾਗਮ ਨੂੰ ਮਨਾਉਣ ਸਬੰਧੀ ਆਪਣੇ-ਆਪਣੇ ਵਿਭਾਗਾਂ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲੈਣ ਤਾਂ ਜੋ ਇਸ ਸਮਾਗਮ ਨੂੰ ਮਨਾਉਣ ਸਬੰਧੀ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ,ਬੈਂਸ ਨੇ ਅਧਿਆਪਕਾਂ ਨੂੰ ਦਿੱਤੀ ਵਧਾਈ

ਉਨ੍ਹਾਂ ਕਿਹਾ ਕਿ ਸਮੂਹ ਵਿਭਾਗੀ ਅਧਿਕਾਰੀਆਂ ਵੱਲੋਂ ਆਪੋ-ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਈ ਜਾਵੇ ਤਾਂ ਜੋ ਸ਼ਹੀਦੀ ਸਮਾਰੋਹ ਨੂੰ ਪੂਰੀ ਸ਼ਰਧਾ ’ਤੇ ਉਤਸ਼ਾਹ ਨਾਲ ਮਨਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਅਧਿਕਾਰੀ/ਕਰਮਚਾਰੀ ਵੱਲੋਂ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਵਿੱਚ ਕੀਤੀ ਕੁਤਾਹੀ ਨੂੰ ਬਰਦਾਸ਼ਤ ਨਹੀ ਕੀਤਾ ਜਾਵੇਗਾ। ਇਸ ਮੌਕੇ ਐਸ.ਐਸ.ਪੀ. ਭੁਪਿੰਦਰ ਸਿੰਘ ਨੇ ਕਿਹਾ ਕਿ ਸਮਾਗਮ ਵਿੱਚ ਸੁਰੱਖਿਆਂ ਦੇ ਪ੍ਰਬੰਧਾਂ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਇਆ ਜਾਵੇਗਾ ਅਤੇ ਇਸ ਲਈ ਮੁਲਾਜਮਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਨਿੱਧੀ ਕੁਮੁਦ ਬੰਬਾਹ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ, ਐਸ.ਡੀ.ਐਮ ਫਿਰੋਜ਼ੁਪਰ ਦਿਵਯਾ ਪੀ., ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

DAV College Bathinda ਨੇ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਮਨਾਉਣ ਲਈ ਵਿਭਿੰਨ ਗਤੀਵਿਧੀਆਂ ਦਾ ਆਯੋਜਨ ਕੀਤਾ

Bathinda News:ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ (ਆਈਡੀਬੀ)-2026 ਦੇ ਇੱਕ ਜੀਵੰਤ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਆਯੋਜਤ

👉ਸਰਕਾਰਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਕਿ ਸਿੱਖ...