ਬਠਿੰਡਾ, 23 ਦਸੰਬਰ: ਸਥਾਨਕ ਸਮਰਹਿੱਲ ਕਾਨਵੈਂਟ ਸਕੂਲ ਵਿਖੇ ਸਾਹਿਬਜ਼ਾਦਿਆ ਦੀ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਸ਼ਹੀਦੀ ਪੂਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸਾਹਿਬਜ਼ਾਇਆ ਨੂੰ ਯਾਦ ਕਰਦਿਆ ਕਵਿਤਾਵਾਂ, ਸ਼ਬਦ ਕੀਰਤਨ ਕੀਤਾ ਗਿਆ। ਬੱਚਿਆਂ ਨੇ ਮੂਲ ਮੰਤਰ ਦਾ ਜਾਪ ਵੀ ਕੀਤਾ। ਇਸ ਦੌਰਾਨ ਸਕੂਲ ਅਧਿਆਪਕਾ ਸੁਮਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਸਫ਼ਰ-ਏ-ਸ਼ਹਾਦਤ ਬਾਰੇ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ ਨਵੀਂ ਕਾਰ ਲੈ ਕੇ ਘਰ ਆ ਰਹੇ ਸਿਹਤ ਵਿਭਾਗ ਦੇ ਅਧਿਕਾਰੀ ਦੀ ਸੜਕ ਹਾਦਸੇ ‘ਚ ਹੋਈ ਮੌ+ਤ
ਵਿਦਿਆਰਥੀਆਂ ਨੂੰ ਸ਼ਬਦ ਗਾਇਣ ਕੀਤਾ, ਜਿਸ ਨਾਲ ਸਾਰਾ ਵਾਤਾਵਰਨ ਵੈਰਾਗਮਈ ਹੋਇਆ ਪ੍ਰਤੀਤ ਹੋਇਆ। ਸਕੂਲ ਦੇ ਪ੍ਰਿੰਸੀਪਲ ਜਗਦੀਸ਼ ਕੌਰ ਨੇ ਬੱਚਿਆਂ ਨੂੰ ਗੁਰਬਾਣੀ ਨਾਲ ਜੁੜਨ ਲਈ ਕਿਹਾ। ਸਕੂਲ ਦੇ ਐਸ ਡੀ ਰਮੇਸ਼ ਕੁਮਾਰੀ ਨੇ ਬੱਚਿਆਂ ਨੂੰ ਗੁਰੂ ਗੋਬਿੰਦ ਸਿੰਘ ਅਤੇ ਸਾਹਿਬਜ਼ਾਦਿਆਂ ਤੇ ਸੇਵਕਾ, ਸਿੰਘਾਂ ਦੀਆਂ ਸ਼ਹੀਦੀਆਂ ਨੂੰ ਸਦਾ ਚੇਤੇ ਰੱਖਣ ਲਈ ਕਿਹਾ ਅਤੇ ਗੁਰੂ ਸਾਹਿਬਾਨਾਂ ਦੇ ਦੱਸੇ ਮਾਰਗ ‘ਤੇ ਚੱਲਣ ਦੀ ਸਿੱਖਿਆ ਦਿੱਤੀ ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK