Bathinda News: Summer Hill Convent School Bathinda ਵਿਖੇ ਸਾਹਿਬ-ਏ-ਕਮਾਲ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਅਧਿਆਪਕਾ ਪਰਮਜੀਤ ਕੌਰ ਸੋਹਲ ਨੇ ਬੱਚਿਆਂ ਨੂੰ ਵੱਡੇ ਸਾਹਿਬਜ਼ਾਦਿਆ ਦੀ ਸ਼ਹਾਦਤ ਬਾਰੇ ਅਤੇ ਅਧਿਆਪਕਾਂ ਸੁਮਨਜੀਤ ਕੌਰ ਨੇ ਛੋਟੇ ਸਾਹਿਬਜਾਦਿਆ ਦੀ ਸ਼ਹਾਦਤ ਬਾਰੇ ਦੱਸਿਆ। ਇਸ ਮੌਕੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੇ ਸ਼ਬਦ ਗਾਇਣ ਕੀਤਾ, ਸਾਰਾ ਵਾਤਾਵਰਣ ਵੈਰਾਗਮਈ ਹੋਇਆ ਪ੍ਰਤੀਤ ਹੋ ਰਿਹਾ ਸੀ। ਵਿਦਿਆਰਥੀ ਨੇ ਕਵਿਤਾਵਾਂ ਗਾਇਣ ਕੀਤੀਆਂ। ਸਕੂਲ ਦੇ ਪ੍ਰਿੰਸੀਪਲ ਜਗਦੀਸ਼ ਕੌਰ ਨੇ ਬੱਚਿਆ ਨੂੰ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ । ਸਕੂਲ ਦੇ ਐਸ ਡੀ ਰਮੇਸ਼ ਕੱਕੜ ਨੇ ਬੱਚਿਆਂ ਨੂੰ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੀ ਉਹਨਾਂ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ, ਸਿੰਘਾਂ ਸੇਵਕਾਂ ਦੀਆਂ ਸ਼ਹੀਦੀਆਂ ਨੂੰ ਸਦਾ ਚੇਤੇ ਰੱਖਣ ਅਤੇ ਗੁਰੂ ਸਾਹਿਬਾਨਾਂ ਦੇ ਦੱਸੇ ਮਾਰਗ ਤੇ ਚੱਲਣ ਦੀ ਪ੍ਰੇਰਨਾ ਦਿੱਤੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













