ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ: ਹਰਭਜਨ ਸਿੰਘ ਈ.ਟੀ.ਓ

Date:

spot_img
ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਸਮੇਂ ਲੋਕ ਨਿਰਮਾਣ ਮੰਤਰੀ ਵੱਲੋਂ ਖੂਨਦਾਨ
ਚੰਡੀਗੜ੍ਹ, 27 ਦਸੰਬਰ: ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ।  ਉਨ੍ਹਾਂ ਤੋਂ ਸੇਧ ਲੈ ਕੇ ਅਸੀਂ ਆਪਣਾ ਜੀਵਨ ਮਨੁੱਖਤਾ ਦੀ ਭਲਾਈ ਅਤੇ ਧਰਮ ਲਈ ਸਮਰਪਿਤ ਕਰ ਸਕਦੇ ਹਾਂ। ਇਹ ਪ੍ਰਗਟਾਵਾ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਿਰਕਤ ਕਰਦਿਆਂ ਪ੍ਰਗਟ ਕੀਤੇ।  ਉਹ ਆਪਣੇ ਪਰਿਵਾਰ ਸਮੇਤ 25 ਅਤੇ 26 ਦਸੰਬਰ ਨੂੰ ਜਥੇਦਾਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਜਥੇਦਾਰ ਕੁਲਵੰਤ ਸਿੰਘ ਅਤੇ ਪੰਜ ਪਿਆਰਿਆਂ ਦੀ ਸਰਪ੍ਰਸਤੀ ਹੇਠ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਨੰਦੇੜ ਪੁੱਜੇ ਸਨ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ
ਇਸ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ 26 ਦਸੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਭਵਨ ਵਿਖੇ ਲਗਾਏ ਗਏ ਮੁਫਤ ਸਿਹਤ ਜਾਂਚ ਅਤੇ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਦਿਆਂ ਖੂਨਦਾਨ ਕੀਤਾ। ਉਨ੍ਹਾਂ ਨੇ ਸਰਬ ਧਰਮ ਸੰਮੇਲਨ ਅਤੇ ਕੀਰਤਨ ਦਰਬਾਰ ਵਿੱਚ ਵੀ ਹਾਜ਼ਰੀ ਭਰੀ ਅਤੇ ਗੁਰਦੁਆਰਾ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਉਪਰੰਤ ਉਹ ਪਰਿਵਾਰ ਸਮੇਤ ਗੁਰਦੁਆਰਾ ਗੁਰੂ ਨਾਨਕ ਝੀਰਾ ਸਾਹਿਬ, ਬਿਦਰ ਵਿਖੇ ਵੀ ਨਤਮਸਤਕ ਹੋਏ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Amritsar ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

👉ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਹੈਰੋਇਨ ਦੀਆਂ ਖੇਪਾਂ ਪ੍ਰਾਪਤ...

DAV College Bathinda ਵੱਲੋਂ ਭਾਸ਼ਣ ਅਤੇ ਕਵਿਤਾ ਮੁਕਾਬਲੇ ਦਾ ਆਯੋਜਨ

Bathinda News: DAV College Bathindaਦੇ ਪੋਸਟ ਗ੍ਰੈਜੂਏਟ ਅੰਗਰੇਜ਼ੀ ਵਿਭਾਗ...

ਮੇਅਰ ਸਰਬਜੀਤ ਸਿੰਘ ਸਮਾਣਾ ਵੱਲੋਂ ਵਾਲੀਬਾਲ ਤੇ ਬੈਡਮਿੰਟਨ ਕੋਰਟ ਦਾ ਉਦਘਾਟਨ

👉ਪੰਜਾਬ ਨੂੰ ਤੰਦਰੁਸਤ ਤੇ ਰੰਗਲਾ ਪੰਜਾਬ ਬਣਾਉਣ ਲਈ ਖੇਡਾਂ...