Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਬਠਿੰਡਾ

ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹਨ, ਇਨ੍ਹਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ:ਹਰਚਰਨ ਸਿੰਘ ਭੁੱਲਰ

33 Views

ਸਥਾਨਕ ਪੁਲਿਸ ਲਾਈਨ ਵਿਖੇ ਪੁਲਿਸ ਸਮ੍ਰਿਤੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ
ਬਠਿੰਡਾ, 21 ਅਕਤੂਬਰ : ਸਥਾਨਕ ਪੁਲਿਸ ਲਾਈਨ ਵਿਖੇ ਜ਼ਿਲ੍ਹਾ ਪੱਧਰੀ ਸ਼ਹੀਦੀ (ਸਮ੍ਰਿਤੀ) ਦਿਵਸ ਸ਼ਰਧਾ ਪੂਰਵਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਪੁਲਿਸ, ਸਿਵਲ ਪ੍ਰਸ਼ਾਸਨ ਤੇ ਜੁਡੀਸ਼ਰੀ ਦੇ ਅਧਿਕਾਰੀਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ। ਇਸ ਸ਼ਹੀਦੀ ਸਮਾਗਮ ਮੌਕੇ ਡੀਆਈਜੀ ਬਠਿੰਡਾ ਰੇਂਜ ਸ ਹਰਚਰਨ ਸਿੰਘ ਭੁੱਲਰ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਸ਼ਹੀਦ ਸਾਡੇ ਸੂਬੇ ਅਤੇ ਦੇਸ਼ ਦਾ ਸਰਮਾਇਆ ਹਨ। ਇਹਨਾਂ ਦੀਆਂ ਕੁਰਬਾਨੀਆਂ ਨੂੰ ਜਾਇਆ ਨਹੀਂ ਜਾਣ ਦਿੱਤਾ ਜਾਵੇਗਾ। ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੇ ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਦੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਮੈਡਮ ਅਮਨੀਤ ਕੌਂਡਲ ਤੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ: ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੇ ਨਿਰਦੇਸ਼

ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਸਮੇਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼ਹੀਦਾਂ ਲਈ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸਾਰੇ ਇੱਕ ਮੁੱਠ ਹੋ ਕੇ ਦੇਸ਼ ਵਿਰੋਧੀ ਤਾਕਤਾਂ ਦਾ ਡੱਟ ਕੇ ਮੁਕਾਬਲਾ ਕਰੀਏ। ਉਨ੍ਹਾਂ ਕਿਹਾ ਪੰਜਾਬ ਪੁਲੀਸ ਨੇ ਦੇਸ਼ ਦੀ ਏਕਤਾ, ਅਖੰਡਤਾ ਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਅਤੇ ਦੇਸ਼ ਵਿੱਚ ਅਮਨ ਸ਼ਾਂਤੀ ਨੂੰ ਬਣਾਈ ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਆਉਣ ਵਾਲੀਆਂ ਨਸਲਾਂ ਲਈ ਪ੍ਰੇਰਨਾ ਸਰੋਤ ਹਨ ਮੈਂ ਇਨ੍ਹਾਂ ਸ਼ਹੀਦਾਂ ਨੂੰ ਦਿਲ ਤੋਂ ਸ਼ਰਧਾ ਦੇ ਫੁੱਲ ਭੇਂਟ ਕਰਦਾ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਪਰਿਵਾਰਾਂ ਦੇ ਕੰਮ ਪਹਿਲ ਦੇ ਆਧਾਰ ਤੇ ਕਰਨਾ ਸਾਡਾ ਫਰਜ਼ ਹੈ।ਇਸ ਮੌਕੇ ਉਨ੍ਹਾਂ ਦੱਸਿਆ ਕਿ ਅੱਜ ਦਾ ਸ਼ਹੀਦੀ ਯਾਦਗਾਰੀ ਦਿਵਸ ਉਨ੍ਹਾਂ ਮਹਾਨ ਪੁਲਿਸ ਜਵਾਨਾਂ ਦੀ ਯਾਦ ਵਿਚ ਹਰ ਸਾਲ ਮਨਾਇਆ ਜਾਂਦਾ ਹੈ, ਜਿੰਨਾਂ ਨੇ 21 ਅਕਤੂਬਰ, 1959 ਨੂੰ ਲੱਦਾਖ ਦੇ ਹਾਟ ਸਪਰਿੰਗ ਵਿਖੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਸ਼ਹਾਦਤਾਂ ਦਿੱਤੀਆਂ।

 

ਇਹ ਵੀ ਪੜ੍ਹੋ: 65ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

ਉਨ੍ਹਾਂ ਦੱਸਿਆ ਕਿ ਚੀਨ ਦੀ ਫੌਜ ਵੱਲੋ ਸਾਡੀ ਧਰਤੀ ’ਤੇ ਪੈਟਰੋਲਿੰਗ ਕਰ ਰਹੇ 20 ਜਵਾਨਾਂ ’ਤੇ ਅਚਾਨਕ ਹਮਲਾ ਕਰ ਦਿੱਤਾ ਗਿਆ ਸੀ, ਜਿੰਨ੍ਹਾਂ ਵਿੱਚੋਂ ਡੀ.ਐਸ.ਪੀ ਸਮੇਤ 10 ਜਵਾਨ ਸ਼ਹੀਦ ਹੋ ਗਏ ਸਨ ਅਤੇ ਬਾਕੀਆਂ ਨੂੰ ਬੰਦੀ ਬਣਾ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ 21 ਅਕਤੂਬਰ, 1960 ਤੋਂ ਲਗਾਤਾਰ ਦੇਸ਼ ਭਰ ਵਿਚ ਇਨ੍ਹਾਂ ਮਹਾਨ ਸ਼ਹੀਦਾਂ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਖਾਤਿਰ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਾਂ ਦੇ ਸ਼ਹੀਦ ਜਵਾਨਾਂ ਨੂੰ ਯਾਦ ਕਰਨ ਲਈ ਸ਼ਰਧਾਂਜਲੀ ਸਮਾਗਮ ਕੀਤੇ ਜਾਂਦੇ ਹਨ ਤਾਂ ਜੋ ਪੁਲਿਸ ਦੇ ਜਵਾਨ ਅਤੇ ਲੋਕ ਇਨ੍ਹਾਂ ਸ਼ਹੀਦਾਂ ਦੀਆਂ ਜੀਵਨੀਆਂ ਤੋ ਪ੍ਰੇਰਨਾ ਲੈ ਸਕਣ।ਸਮਾਗਮ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ ਅਤੇ 2 ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਜ਼ਲੀ ਭੇਟ ਕੀਤੀ ਗਈ।ਸਮਾਗਮ ਉਪਰੰਤ ਡੀਆਈਜੀ ਸ ਹਰਚਰਨ ਸਿੰਘ ਭੁੱਲਰ, ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸ਼ਹੀਦਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਜਿਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰ, ਹੋਰ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਕਰਮਚਾਰੀ ਆਦਿ ਹਾਜ਼ਰ ਸਨ।

 

Related posts

6 ਮਹੀਨਿਆਂ ਬਾਅਦ ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ ਰਹੀ ਹੰਗਾਮਿਆਂ ਭਰਪੂਰ

punjabusernewssite

“ਖੇਲੋ ਇੰਡੀਆ” ‘ਚ ਗੁਰੂ ਕਾਸ਼ੀ ਯੂਨੀਵਰਸਿਟੀ ਮੋਹਰੀ

punjabusernewssite

ਮਿਸਲ ਸਤਲੁਜ ਨੇ ਪੰਜਾਬ ਵਿੱਚ ਆਰਥਿਕ ਅਤੇ ਸਮਾਜਿਕ ਸੁਧਾਰਾਂ ਦੀ ਕੀਤੀ ਵਕਾਲਤ

punjabusernewssite