Tuesday, February 3, 2026

Bathinda ਦੇ Model town ‘ਚ ਦਿਨ-ਦਿਹਾੜੇ ਘਰ ਵਿੱਚ ਦਾਖਲ ਹੋ ਕੇ ਨਕਾਬਪੋਸਾਂ ਨੇ ਬਜ਼ੁਰਗ ਜੋੜੇ ਨੂੰ ਲੁੱਟਿਆ

Date:

spot_img

Bathinda News: ਸ਼ਹਿਰ ਦੇ ਪਾਸ਼ ਇਲਾਕੇ ਮੰਨੇ ਜਾਂਦੇ ਮਾਡਲ ਟਾਊਨ ਦੇ ਇੱਕ ਘਰ ਵਿੱਚ ਦਾਖਲ ਹੋ ਕੇ ਤਿੰਨ ਨਕਾਬ ਪੋਸ਼ ਲੁਟੇਰਿਆਂ ਵੱਲੋਂ ਤਲਵਾਰਾਂ ਦੀ ਨੋਕ ‘ਤੇ ਇੱਕ ਬਜ਼ੁਰਗ ਜੋੜੇ ਨੂੰ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿੱਚ ਬਠਿੰਡਾ ਦੇ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਪੀੜਤ ਕੋਲਾ ਵਪਾਰੀ ਦੇ ਬਿਆਨਾਂ ਉੱਪਰ ਅਗਿਆਤ ਲੁਟੇਰਿਆਂ ਵਿਰੁੱਧ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਚਨਾ ਮੁਤਾਬਿਕ ਪੀੜਤ ਨਿਰਮਲ ਕੁਮਾਰ ਆਪਣੀ ਪਤਨੀ ਨਿਰਮਲਾ ਕਾਂਤਾ ਦੇ ਨਾਲ ਮਾਡਲ ਟਾਊਨ ਦੇ ਫੇਸ 2 ਦੇ ਇੱਕ ਮਕਾਨ ਵਿੱਚ ਰਹਿੰਦਾ ਹੈ। ਕਾਫੀ ਬਜ਼ੁਰਗ ਇਸ ਜੋੜੇ ਦੇ ਬੱਚੇ ਬਾਹਰ ਕੰਮਕਾਜ ਵਿੱਚ ਲੱਗੇ ਹੋਏ ਹਨ।

ਇਹ ਵੀ ਪੜ੍ਹੋ  8000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੀੜਤ ਵੱਲੋਂ ਪੁਲਿਸ ਨੂੰ ਦਰਜ ਕਰਵਾਏ ਗਏ ਬਿਆਨਾਂ ਮੁਤਾਬਿਕ ਅੱਜ ਕਰੀਬ ਸਾਢੇ 11 ਵਜੇ ਇੱਕ ਕਾਰ ‘ਤੇ ਸਵਾਰ ਹੋ ਕੇ ਮੂੰਹ ਬੰਨੀ ਤਿੰਨ ਨੌਜਵਾਨ ਉਸਦੇ ਘਰ ਵਿੱਚ ਦਾਖਲ ਹੋਏ। ਜਿਨਾਂ ਦੇ ਕੋਲ ਕਿਰਪਾਨਾ ਅਤੇ ਹੋਰ ਤੇਜ਼ਧਾਰ ਹਥਿਆਰ ਫੜੇ ਹੋਏ ਸਨ। ਇਹਨਾਂ ਨੌਜਵਾਨਾਂ ਨੇ ਉਹਨਾਂ ਨੂੰ ਜਾਨੋ ਮਾਰਨ ਦਾ ਡਰਾਵਾ ਦੇ ਕੇ 10 ਲੱਖ ਰੁਪਏ ਦੀ ਮੰਗ ਕੀਤੀ ਅਤੇ ਘਰ ਵਿੱਚ ਪਈ ਇਕ ਲੱਖ ਦੀ ਨਗਦੀ ਲੈ ਲਈ। ਇਸ ਤੋਂ ਇਲਾਵਾ ਬਜ਼ੁਰਗ ਜੋੜੇ ਨੂੰ ਮਾਰਨ ਦਾ ਡਰਾਵਾ ਦੇ ਕੇ ਉਹਨਾਂ ਕੋਲੋਂ ਯੂਨੀਅਨ ਬੈਂਕ ਦਾ ਇੱਕ 5 ਲੱਖ ਰੁਪਏ ਦਾ ਚੈੱਕ ਵੀ ਲੈ ਗਏ।

ਇਹ ਵੀ ਪੜ੍ਹੋ  Sukhbir Badal ਉਪਰ ਗੋ+ਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਮਿਲੀ ਜ਼ਮਾਨਤ

ਬਜ਼ੁਰਗ ਨੇ ਇਹ ਵੀ ਦੱਸਿਆ ਕਿ ਜਾਂਦੇ ਸਮੇਂ ਇਹ ਲੁਟੇਰੇ ਉਹਨਾਂ ਨੂੰ ਧਮਕੀ ਦੇ ਗਏ ਕਿ ਜੇਕਰ ਇਸ ਦੀ ਸੂਚਨਾ ਪੁਲਿਸ ਜਾਂ ਕਿਸੇ ਹੋਰ ਨੂੰ ਦਿੱਤੀ ਤਾਂ ਉਹ ਉਸਨੂੰ ਛੱਡਣਗੇ ਨਹੀਂ । ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਸਿਵਲ ਲਾਈਨ ਪੁਲਿਸ ਅਤੇ ਹੋਰ ਉਚ ਅਧਿਕਾਰੀ ਜਾਇਜਾ ਲੈਣ ਲਈ ਮੌਕੇ ਤੇ ਪੁੱਜੇ ।ਐਸਪੀ ਸਿਟੀ ਨਰਿੰਦਰ ਸਿੰਘ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਮੀਡੀਆ ਨੂੰ ਦੱਸਿਆ ਕਿ ਮੁਲਜਮਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਹਨਾਂ ਨੂੰ ਦਬੋਚ ਲਿਆ ਜਾਵੇਗਾ। ਹਾਲਾਂਕਿ ਪੁਲਿਸ ਆਪਣੇ ਕੰਮ ਵਿੱਚ ਲੱਗੀ ਹੋਈ ਹੈ ਪ੍ਰੰਤੂ ਸ਼ਹਿਰ ਦੇ ਪਾਸ਼ ਇਲਾਕੇ ਵਿੱਚ ਦਿਨ ਦਿਹਾੜੇ ਵਾਪਰੀ ਇਸ ਘਟਨਾ ਕਾਰਨ ਡਰ ਦਾ ਮਾਹੌਲ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda ‘ਚ ਨੌਜਵਾਨ ਇੰਸਪੈਕਟਰ ਨੇ ਗੋ+ਲੀ ਮਾਰ ਕੇ ਕੀਤੀ ਖੁਦ+ਕਸ਼ੀ; ਇਹ ਸਨ ਕਾਰਨ

Bathinda News: Bathinda ਸ਼ਹਿਰ 'ਚ ਵਾਪਰੀ ਇੱਕ ਦੁਖਦਾਈ ਘਟਨਾ...