ਲੁਧਿਆਣਾ ਦੇ ਸਰਕਾਰੀ ਗੋਦਾਮ ’ਚ ਲੱਗੀ ਭਿਆਨਕ ਅੱਗ;ਸ਼ਹਿਰ ’ਚ ਫੈਲਿਆ ਧੂੰਆਂ

0
106
+1

Ludhiana News: ਲੁਧਿਆਣਾ ਦੇ ਵਿਚ ਐਤਵਾਰ ਸ਼ਾਮ ਨੂੰ ਅਚਾਨਕ ਸਰਾਭਾ ਨਗਰ ਵਿਚ ਸਥਿਤ ਇੱਕ ਸਰਕਾਰੀ ਗੋਦਾਮ ਵਿੱਚ ਐਤਵਾਰ ਸ਼ਾਮ ਨੂੰ ਭਿਆਨਕ ਅੱਗ ਲੱਗ ਗਈ। ਹਾਲਾਂਕਿ ਖ਼ਬਰ ਲਿਖੇ ਜਾਣ ਤੱਕ ਇਸ ਅੱਗ ਦੇ ਕਾਰਨ ਕੋਈ ਜਾਨੀ ਨੁਕਸਾਨ ਹੋਣ ਦੀ ਖ਼ਬਰ ਨਹੀਂ ਹੈ ਪ੍ਰੰਤੂ ਇਸ ਅੱਗੇ ਦੇ ਕਾਰਨ ਸ਼ਹਿਰ ਵਿੱਚ ਧੂੰਏ ਦਾ ਅੰਬਾਰ ਚੜ੍ਹ ਗਿਆ। ਜਿਸਦੇ ਚੱਲਦੇ ਇੱਥੈ ਗੁਜਰਨ ਵਾਲੇ ਵਾਹਨ ਚਾਲਕਾਂ ਨੂੰ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਜਦਕਿ ਇਸ ਗੋਦਾਮ ਦੇ ਆਸਪਾਸ ਇਲਾਕਿਆਂ ਵਿਚ ਵੀ ਆਸਮਾਨ ਕਾਲਾ ਹੋ ਗਿਆ।

ਇਹ ਵੀ ਪੜ੍ਹੋ ਪੁਲਿਸ ਦੀ ਵਰਦੀ ਪਾ ਕੇ ਨਸ਼ਾ ਤਸਕਰੀ ਕਰਨ ਵਾਲੀ ਮਹਿਲਾ ‘ਨਸ਼ਾ ਤਸਕਰ’ ਤਿੰਨ ਸਾਥੀਆਂ ਸਹਿਤ ਗ੍ਰਿਫਤਾਰ, 5.2 ਕਿਲੋਂ ਹੈਰੋਇਨ ਬਰਾਮਦ

ਘਟਨਾ ਦਾ ਪਤਾ ਲੱਗਦੇ ਹੀ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਇੱਕ ਦਰਜ਼ਨ ਤੋਂ ਵੱਧ ਫ਼ਾਈਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ’ਤੇ ਪੁੱਜ ਕੇ ਅੱਗ ਬੁਝਾਉਣੀ ਸ਼ੁਰੂ ਕਰ ਦਿੱਤੀ। ਖ਼ਬਰ ਲਿਖੇ ਜਾਣ ਤੱਕ ਅੱਗ ’ਤੇ ਕਾਬੂ ਨਹੀਂ ਪਾਇਆ ਜਾ ਸਕਿਆ ਸੀ। ਅਧਿਕਾਰੀਆਂ ਮੁਤਾਬਕ ਹਾਲੇ ਤੱਕ ਅੱਗ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here