Firozpur News: ਮੰਗਲਵਾਰ ਨੂੰ ਇਥੇ ਐੱਸ ਐੱਸ ਪੀ ਦਫਤਰ ਦੇ ਸਾਹਮਣੇ ਕਿਸਾਨ-ਮਜਦੂਰਾਂ ਆਗੂਆਂ ਵਿਰੁਧ ਦਰਜ਼ ਇਰਾਦਾ ਕਤਲ ਦੇ ਮੁਕੱਦਮਿਆਂ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੱਦੇ ਉੱਤੇ ਹਜਾਰਾਂ ਦੀ ਗਿਣਤੀ ਵਿੱਚ 12 ਵਜੇ ਤੋਂ 3 ਵਜੇ ਤੱਕ ਧਰਨਾ ਦਿੱਤਾ। ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂ ਸੁਰਜੀਤ ਸਿੰਘ ਫੂਲ ਕਿਹਾ ਕਿ ਪਿਛਲੇ ਦਿਨਾਂ ਵਿੱਚ ਫਿਰੋਜ਼ਪੁਰ ਕੋਰਟ ਵੱਲੋਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂਆਂ ਅਤੇ ਵਰਕਰਾਂ ਦੇ ਗ੍ਰਿਫਤਾਰੀ ਲਈ ਵਰੰਟ ਜਾਰੀ ਕੀਤੇ ਗਏ ਹਨ। ਆਗੂ ਨੇ ਦੱਸਿਆ ਕਿ ਇਹ ਕੇਸ ਇੱਕ ਸਾਜਿਸ਼ ਦਾ ਹਿੱਸਾ ਹੈ। ਜਦੋਂ ਪ੍ਰਧਾਨ ਮੰਤਰੀ ਮੋਦੀ ਪੰਜਾਬ ਫੇਰੀ ਤੇ ਆਇਆ ਸੀ ਅਤੇ ਹੈਲੀਕਾਪਟਰ ਰਾਹੀਂ ਬਠਿੰਡਾ ਤੋਂ ਫਿਰੋਜ਼ਪੁਰ ਪੁੱਜਣਾ ਸੀ ਪਰ ਬਿਨਾਂ ਕਿਸੇ ਪਬਲਿਕ ਜਾਣਕਾਰੀ ਤੋਂ ਪ੍ਰਧਾਨ ਮੰਤਰੀ ਨੇ ਰੂਟ ਬਦਲ ਕੇ ਸੜਕ ਰਾਹੀਂ ਜਾਣ ਦਾ ਫੈਸਲਾ ਕਰ ਲਿਆ ਸੀ ਇਸ ਫੇਰੀ ਦਾ ਸੰਯੁਕਤ ਕਿਸਾਨ ਮੋਰਚਾ ਦੇ ਪੰਜਾਬ ਚੈਪਟਰ ਵੱਲੋਂ ਜਿਲਾ ਹੈਡ ਕੁਆਰਟਰਾਂ ਉਤੇ ਵਿਰੋਧ ਕਰਨ ਦਾ ਫੈਸਲਾ ਲਿਆ ਗਿਆ ਸੀ। ਇਸ ਫੈਸਲੇ ਤਹਿਤ ਹੀ ਬੀਕੇਯੂ ਕ੍ਰਾਂਤੀਕਾਰੀ ਦਾ ਜੱਥਾ ਫਿਰੋਜਪੁਰ ਵੱਲ ਜਾ ਰਿਹਾ ਸੀ ਅਤੇ ਰਸਤੇ ਵਿੱਚ ਪੁਲਿਸ ਵੱਲੋਂ ਰੋਕ ਲਿਆ ਗਿਆ ਸੀ ਜਿਸ ਕਾਰਨ ਜਥਾ ਸੜਕ ਤੇ ਬੈਠ ਗਿਆ ਸੀ।
ਇਹ ਵੀ ਪੜ੍ਹੋ ਹੁਣ 13 ਫਰਵਰੀ ਨੂੰ ਹੋਵੇਗੀ ਸੱਤ ਮੈਂਬਰੀ ਕਮੇਟੀ ਦੀ ਇਕੱਤਰਤਾ: ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਇਸ ਜਥੇ ਤੋਂ ਲਗਭਗ ਇੱਕ ਕਿਲੋਮੀਟਰ ਦੂਰ ਪਿੱਛੇ ਪ੍ਰਧਾਨ ਮੰਤਰੀ ਦਾ ਕਾਫਲਾ ਰੁਕਿਆ ਤੇ ਵਾਪਸ ਹੋ ਗਿਆ, ਉੱਥੇ ਕਿਸੇ ਕਿਸਮ ਦਾ ਟਕਰਾਓ ਨਹੀਂ ਹੋਇਆ। ਇਥੋਂ ਤੱਕ ਕਿ ਪ੍ਰਧਾਨ ਮੰਤਰੀ ਦੇ ਕਾਫਲੇ ਵਿੱਚ ਸ਼ਾਮਿਲ ਕਿਸੇ ਸੁਰੱਖਿਆ ਕਰਮਚਾਰੀ ਨਾਲ ਗੱਲਬਾਤ ਵੀ ਨਹੀਂ ਹੋਈ। ਹੁਣ ਕਿਸਾਨ ਮੋਰਚੇ ਦੇ ਉਭਾਰ ਕਾਰਨ ਸਾਜਿਸ਼ ਤਹਿਤ ਕਿਸਾਨ ਮਜਦੂਰ ਮੋਰਚੇ ਦਾ ਹਿੱਸਾ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ ) ਦੇ ਆਗੂਆਂ ਨੂੰ ਸਮੇਤ ਮਜਦੂਰ ਆਗੂਆਂ ਦੇ ਝੂਠੇ ਇਰਾਦਾ ਕਤਲ ਕੇਸ ਦਰਜ਼ ਕਰ ਦਿੱਤਾ ਗਿਆ ਹੈ। ਆਗੂ ਨੇ ਪੰਜਾਬ ਸਰਕਾਰ ਨੂੰ ਸਖਤ ਚੇਤਾਵਨੀ ਹੈ ਕਿ ਝੂਠੇ ਕੇਸ ਵਿੱਚ ਆਗੂਆਂ ਨੂੰ ਗ੍ਰਿਫਤਾਰ ਕਰਨ ਤੋਂ ਬਾਜ ਆਵੇ ਅਤੇ ਇਸ ਝੂਠੀ ਐਫਆਈਆਰ ਨੂੰ ਕੈਂਸਲ ਕਰੇ। ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜਨਰਲ ਸਕੱਤਰ ਸੁਖਵਿੰਦਰ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਸਲ ਵਿੱਚ ਜਦੋਂ ਕਿਸਾਨਾਂ ਦੇ ਦੋ ਫੋਰਮਾਂ ਵਲੋ ਪਿਛਲੇ ਸਾਲ 13 ਫਰਵਰੀ ਤੋਂ ਹਰਿਆਣੇ ਦੇ ਸੰਭੁ, ਖਨੌਰੀ ਅਤੇ ਰਤਾਂਪੂਰਾ ਬਾਰਡਰਾਂ ਤੇ ਐਮ ਐਸ ਪੀ ਗਰੰਟੀ ਕਾਨੂੰਨ ਬਣਾਉਣ ਸਮੇਤ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈਕੇ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਹੁਣ ਕਿਸਾਨਾਂ ਨੂੰ ਉਲਝਾਉਣ ਲਈ ਤਿੰਨ ਸਾਲ ਪੁਰਾਣੀ ਘਟਨਾ ਨੂੰ ਲੈਕੇ ਜਾਣ ਬੁੱਝ ਕੇ ਇਰਾਦਾ ਕਤਲ ਜਿਹੇ ਸੰਗੀਨ ਧਾਰਾਵਾਂ ਤਹਿਤ ਪਰਚਾ ਦਰਜ਼ ਕੀਤਾ ਹੈ। ਜੇਕਰ ਇਹ ਝੂਠੇ ਕੇਸ ਰੱਦ ਨਾ ਕੀਤੇ ਤਾਂ ਯੂਨੀਅਨ ਬਾਕੀ ਜੱਥੇਬੰਦੀਆਂ ਨਾਲ ਮਿਲਕੇ ਅਗਲੇ ਸੰਘਰਸ਼ ਦੀ ਰੂਪਰੇਖਾ ਛੇਤੀ ਹੀ ਤਿਆਰ ਕਰੇਗੀ।
ਇਹ ਵੀ ਪੜ੍ਹੋ ਫ਼ਾਰਗੀ ਤੋਂ ਬਾਅਦ ਜਥੇਦਾਰ ਦਾ ਦਾਅਵਾ;‘‘ ਮੈਨੂੰ 2 ਦਸੰਬਰ ਤੋਂ ਹੀ ਇਸ ਕਾਰਵਾਈ ਦਾ ਅਹਿਸਾਸ ਸੀ’’
ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਵੰਤ ਸਿੰਘ ਸੇਲਬਰਾਹ ਨੇ ਕਿਹਾ ਕਿ ਮਜ਼ਦੂਰਾਂ ਦੇ ਮਸਲਿਆਂ ਤੇ ਮੰਗਾਂ ਪ੍ਰਤੀ ਲਗਾਤਾਰ ਬੇਰੁਖ਼ੀ ਦੀ ਨੀਤੀ ਅਪਣਾ ਰਹੀ ਹੈ ਜਦ ਸੰਘਰਸ਼ ਕੀਤਾ ਜਾਂਦਾ ਹੈ ਝੂਠੇ ਪਰਚੇ ਪਾਏ ਜਾਂਦੇ ਹਨ ਜਿਵੇਂ ਕਿ ਚਾਹੇ ਸੰਗਰੂਰ ਦੇ ਪਿੰਡ ਬਿਸ਼ਨਪੁਰਾ ਦਾ ਘੋਲ ਹੋਵੇ ਚਾਹੇ ਪਿੰਡ ਚੰਦਭਾਨ ਦੀ ਘਟਨਾ ਹੋਵੇ ਮਜਦੂਰਾਂ ਨੂੰ ਹੀ ਨਿਸ਼ਾਨਾ ਬਣਾਇਆ ਗਿਆ ਹੈ । ਪ੍ਰੋਗਰਾਮ ਦੇ ਅਖੀਰ ਵਿੱਚ ਅਗਲੇ ਐਕਸ਼ਨ ਬਾਰੇ ਦਸਦਿਆਂ ਆਗੁਆਂ ਨੇ ਐਲਾਨ ਕੀਤਾ ਕਿ ਮਾਰਚ ਦੇ ਪਹਿਲੇ ਹਫਤੇ ਕੇਸ ਰੱਦ ਕਰਵਾਓਣ ਲਈ ਨਿਰਣਾਇਕ ਅੰਦੋਲਣ ਸੁਰੂ ਕਰੇਗੀ। ਰੈਲੀ ਵਿੱਚ ਸਟੇਜ਼ ਸਕੱਤਰ ਦੀ ਜ਼ਿੰਮੇਵਾਰੀ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਨੇ ਨਿਭਾਈ ਅਤੇ ਹੋਰਨਾਂ ਤੋਂ ਇਲਾਵਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾਅ, ਲੋਕ ਸੰਗਰਾਮ ਮੋਰਚਾ ਦੇ ਰਾਜੇਸ਼ ਮਲਹੋਤਰਾ, ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾ ਆਗੂ ਮਨਜੀਤ ਸਿੰਘ ਨਿਆਲ, ਭਾਰਤੀ ਕਿਸਾਨ ਯੂਨੀਅਨ ਬ੍ਰਹਮਕੇ ਦੇ ਸੂਬਾ ਪ੍ਰਧਾਨ ਬਲਵੰਤ ਸਿੰਘ ਬ੍ਰਹਮਕੇ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਅਵਤਾਰ ਸਿੰਘ ਮਹਿਮਾ, ਦਸਮੇਸ਼ ਕਿਸਾਨ ਯੂਨੀਅਨ ਜਸਦੇਵ ਸਿੰਘ ਲਲਤੋਂ,ਪੈਨਸ਼ਨਰ ਯੂਨੀਅਨ ਦੇ ਸਕੱਤਰ ਜੋਗਿੰਦਰ ਸਿੰਘ ਟੈਕਨੀਕਲ ਸਰਵਿਸਿਜ ਯੂਨੀਅਨ ਦੇ ਸਰਬਜੀਤ ਸਿੰਘ ਭਾਣਾ, ਨੌਜਵਾਨ ਆਗੂ ਭਾਨਾ ਸਿਧੂ ਸੁਖ ਜੁਗਰਾਓਂ , ਜੱਸਾ ਸਿੰਘ ਮਾਛੀਵਾੜਾ ਆਗੂ bku ਏਕਤਾ ਸਿੱਧੂਪੁਰ , ਕ੍ਰਾਂਤੀਕਾਰੀ ਕਿਸਾਨ ਮੋਰਚਾ ਦੇ ਮਾਸਟਰ ਬਲਵਿੰਦਰ ਸਿੰਘ ਆਦਿ ਨੇ ਸੰਬੋਧਨ ਕੀਤਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ।
Share the post "ਆਗੂਆਂ ਵਿਰੁਧ ਦਰਜ਼ ਇਰਾਦਾ ਕਤਲ ਦੇ ਮੁਕੱਦਮਿਆਂ ਨੂੂੰ ਰੱਦ ਕਰਾਉਣ ਲਈ ਕਿਸਾਨ-ਮਜਦੂਰਾਂ ਵੱਲੋ ਵਿਸ਼ਾਲ ਰੋਸ ਪ੍ਰਦਰਸ਼ਨ"