Bathinda ‘ਚ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ ਦੇ ਦਲ ਬਦਲ ਦੇ ਖਿਲਾਫ਼ ਜ਼ਬਰਦਸਤ ਪ੍ਰਦਰਸ਼ਨ

Date:

spot_img

Bathinda News: ਅੱਜ ਬਠਿੰਡਾ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ, ਵਰਕਰਾਂ ਅਤੇ ਸਮਾਜਿਕ ਸੰਗਠਨਾਂ ਵੱਲੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਉਹਨਾਂ 7 ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰਾਂ ਦੇ ਖਿਲਾਫ਼ ਤਿਖਾ ਪ੍ਰਦਰਸ਼ਨ ਕੀਤਾ ਗਿਆ, ਜਿਨ੍ਹਾਂ ਨੇ ਲੋਕਾਂ ਦੇ ਭਰੋਸੇ ਨਾਲ ਧੋਖਾ ਕਰਦੇ ਹੋਏ ਪਾਰਟੀ ਛੱਡ ਕੇ ਭਾਜਪਾ ਦਾ ਦਾਮਨ ਫੜ ਲਿਆ।ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਇਹ ਦਲ ਬਦਲ ਸਿਰਫ਼ ਆਪਣੀ ਰਾਜਨੀਤਿਕ ਲਾਭ ਲਈ ਕੀਤਾ ਗਿਆ ਹੈ ਅਤੇ ਇਹ ਲੋਕਤੰਤਰ ਦੇ ਖਿਲਾਫ਼ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਇਹਨਾਂ ਨੇਤਾਵਾਂ ਨੂੰ ਆਮ ਆਦਮੀ ਪਾਰਟੀ ਦੇ ਨਾਂ ‘ਤੇ ਵੋਟ ਦਿੱਤੀ ਸੀ, ਪਰ ਹੁਣ ਇਹ ਆਪਣੇ ਵਾਅਦਿਆਂ ਤੋਂ ਮੁੱਕਰ ਗਏ ਹਨ।

ਇਹ ਵੀ ਪੜ੍ਹੋ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੰਭੀਰ ਹਾਲਾਤਾਂ ਵਿੱਚ ਪੈਦਾ ਹੋਏ ਨਵਜਾਤ ਬੱਚੇ ਦੇ ਠੀਕ ਹੋਣ ਨਾਲ ਡਾਕਟਰਾਂ ਦੀ ਚਿੰਤਾ ਉਮੀਦ ਵਿੱਚ ਬਦਲੀ

ਭਾਜਪਾ ‘ਤੇ ਵੀ ਤਿੱਖੀ ਆਲੋਚਨਾ ਕਰਦੇ ਹੋਏ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਭਾਜਪਾ ਹਮੇਸ਼ਾਂ ਵਿਰੋਧੀ ਪਾਰਟੀਆਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਤੋੜ ਕੇ ਆਪਣੀ ਤਾਕਤ ਵਧਾਉਣ ਦੀ ਕੋਸ਼ਿਸ਼ ਕਰਦੀ ਹੈ, ਜੋ ਕਿ ਲੋਕਤੰਤਰ ਲਈ ਖਤਰਨਾਕ ਰੁਝਾਨ ਹੈ।
ਪ੍ਰਦਰਸ਼ਨ ਦੌਰਾਨ ਨਾਅਰੇਬਾਜ਼ੀ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਦਲ ਬਦਲ ਕਰਨ ਵਾਲੇ ਮੈਂਬਰ ਤੁਰੰਤ ਆਪਣੀ ਰਾਜ ਸਭਾ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਅਤੇ ਦੁਬਾਰਾ ਲੋਕਾਂ ਦਾ ਸਾਹਮਣਾ ਕਰਨ।ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਇਸ ਤਰ੍ਹਾਂ ਦੀ ਰਾਜਨੀਤੀ ਜਾਰੀ ਰਹੀ ਤਾਂ ਆਉਣ ਵਾਲੇ ਸਮੇਂ ਵਿੱਚ ਲੋਕ ਵੱਡੇ ਪੱਧਰ ‘ਤੇ ਸੜਕਾਂ ‘ਤੇ ਉਤਰਣਗੇ ਅਤੇ ਇਸਦਾ ਕਰਾਰਾ ਜਵਾਬ ਦੇਣਗੇ।

ਇਹ ਵੀ ਪੜ੍ਹੋ AAP ਦੇ MP’s ਦੀ ਬਗਾਵਤ; Bathinda ਦੇ MLA ਨੇ ਲਿਖਿਆ,‘‘ਮੇਰੀ ਵੋਟ ਨਾਲ ਰਾਜ ਸਭਾ ਪਹੁੰਚ ਕੇ ਪੰਜਾਬ ਦੀ ਪਿੱਠ ‘ਚ ਛੁਰਾ ਮਾਰਨ ਵਾਲਿਓ…”

ਇਸ ਮੌਕੇ ਤੇ ਇਸ ਪ੍ਰਦਰਸ਼ਨ ਵਿੱਚ ਜਗਰੂਪ ਸਿੰਘ ਗਿੱਲ ਵਿਧਾਇਕ ਬਠਿੰਡਾ ਸ਼ਹਿਰੀ, ਮਾਸਟਰ ਜਗਸੀਰ ਸਿੰਘ ਵਿਧਾਇਕ ਹਲਕਾ ਭੁੱਚੋ, ਨਵਦੀਪ ਸਿੰਘ ਜੀਦਾ ਚੇਅਰਮੈਨ ਸ਼ੂਗਰਫੈੱਡ ਪੰਜਾਬ, ਰਾਕੇਸ਼ ਪੁਰੀ ਚੇਅਰਮੈਨ ਜੰਗਲਾਤ ਵਿਭਾਗ ਪੰਜਾਬ, ਹਰਦੀਪ ਸਿੰਘ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਬਠਿੰਡਾ, ਰਾਜਨ ਅਮਰਦੀਪ ਚੇਅਰਮੈਨ ਕੋਅਪ੍ਰਟਿਵ ਬੈਂਕ ਬਠਿੰਡਾ, ਬਲਜੀਤ ਬੱਲੀ ਚੇਅਰਮੈਨ ਮਾਰਕੀਟ ਕਮੇਟੀ ਬਠਿੰਡਾ, ਵਕੀਲ ਗੁਰਪ੍ਰੀਤ ਸਿੰਘ ਸਿੱਧੂ ਜੋਨ ਇੰਚਾਰਜ ਲੀਗਲ ਸੈੱਲ, ਰਮਨਜੀਤ ਸਿੰਘ ਜਿਲ੍ਹਾ ਪ੍ਰਧਾਨ ਯੂਥ ਵਿੰਗ ਅਤੇ ਆਪ ਦੇ ਹੋਰ ਬਹੁਤ ਸਾਰੇ ਸਾਥੀਆਂ ਨੇ ਸ਼ਿਰਕਤ ਕੀਤੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

DGP Gaurav Yadav ਨੇ ਨਵਾਂ ‘ਸਾਂਝ ਸਿਟੀਜ਼ਨ ਪੋਰਟਲ’ ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ

👉ਨਾਗਰਿਕ-ਕੇਂਦ੍ਰਿਤ ਪੋਰਟਲ ਵਿੱਚ ਆਧਾਰ-ਸਮਰੱਥ ਈ-ਕੇਵਾਈਸੀ, ਕਿਊਆਰ-ਪ੍ਰਮਾਣਿਤ ਸਰਟੀਫਿਕੇਟ, ਕਾਰਜ ਰਹਿਤ...