WhatsApp Image 2024-10-26 at 19.49.35
WhatsApp Image 2024-10-30 at 17.40.47
980x 450 Pixel Diwali ads
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 07.25.43
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨ ਅੰਦੋਲਨ ’ਚ ਭਾਗ ਲੈਣ ਲਈ ਕਿਸਾਨਾਂ ਨਾਲ ਵਿਤਕਰਾ ਕਰਨ ’ਤੇ ਸੂਬਾ ਤੇ ਕੇਂਦਰ ਸਰਕਾਰ ਖਿਲਾਫ ਸੂਬੇ ਭਰ ਵਿਚ ਵਿਸ਼ਾਲ ਧਰਨੇ

25 Views

ਅਕਾਲੀ ਵਰਕਰਾਂ ਨੇ ਹਲਕਾ ਪੱਧਰ ’ਤੇ ਦਿੱਤੇ ਧਰਨੇ, ਝੋਨੇ ਦੀ ਐਮ ਐਸ ਪੀ ’ਤੇ ਖਰੀਦ ਅਤੇ ਆਉਂਦੇ ਕਣਕ ਦੇ ਸੀਜ਼ਨ ਲਈ ਲੋੜੀਂਦੀ ਡੀ ਏ ਪੀ ਦੀ ਸਪਲਾਈ ਯਕੀਨੀ ਬਣਾਉਣ ਵਾਸਤੇ ਡਿਪਟੀ ਕਮਿਸ਼ਨਰਾਂ ਤੇ ਐਸ ਡੀ ਐਮਜ਼ ਨੂੰ ਸੌਂਪੇ ਮੰਗ ਪੱਤਰ

ਚੰਡੀਗੜ੍ਹ, 5 ਨਵੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬੇ ਭਰ ਵਿਚ ਵਿਧਾਨ ਸਭਾ ਹਲਕਾ ਪੱਧਰ ’ਤੇ ਵਿਸ਼ਾਲ ਧਰਨੇ ਦੇ ਕੇ ਕਿਸਾਨ ਅੰਦੋਲਨ ਵਿਚ ਭਾਗ ਲੈਣ ਕਰ ਕੇ ਕਿਸਾਨਾਂ ਤੋਂ ਬਦਲਾ ਲੈਣ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਤੇ ਕੇਂਦਰ ਦੀ ਭਾਜਪਾ ਸਰਕਾਰ ਦੀ ਨੀਤੀ ਖਿਲਾਫ ਜ਼ੋਰਦਾਰ ਰੋਸ ਮੁਜ਼ਾਹਰੇ ਕੀਤੇ। ਇਹਨਾਂ ਧਰਨਾਂ ਨੂੰ ਕਿਸਾਨਾਂ ਵੱਲੋਂ ਜ਼ਬਰਦਸਤ ਹੁੰਗਾਰਾ ਮਿਲਿਆ ਤੇ ਅਕਾਲੀ ਦਲ ਦੇ ਵਰਕਰਾਂ ਨੇ ਕਿਸਾਨਾ ਦੀ ਝੋਨੇ ਦੀ ਫਸਲ ਦੀ ਸਮੇਂ ਸਿਰ ਖਰੀਦ ਵਿਚ ਅਸਫਲ ਰਹਿਣ ਤੇ ਐਮ ਐਸ ਪੀ ਤੋਂ ਘੱਟ ਭਾਅ ’ਤੇ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਲਈ ਮਜਬੂਰ ਕਰਨ ਅਤੇ ਕਣਕ ਦੇ ਆਉਂਦੇ ਸੀਜ਼ਨ ਲਈ ਲੋੜੀਂਦੀ ਡੀ ਏ ਪੀ ਸਪਲਾਈ ਨਾ ਕਰਨ ’ਤੇ ਦੋਵਾਂ ਸਰਕਾਰ ਦਾ ਜ਼ੋਰਦਾਰ ਨਿਖੇਧੀ ਕੀਤੀ। ਧਰਨਿਆਂ ਮਗਰੋਂ ਡਿਪਟੀ ਕਮਿਸ਼ਨਰਾਂ ਤੇ ਐਸ ਡੀ ਐਮਜ਼ ਨੂੰ ਮੰਗ ਪੱਤਰ ਦਿੱਤੇ ਗਏ। ਮੰਗ ਪੱਤਰਾਂ ਵਿਚ ਝੋਨੇ ਦੀ ਸੁਚੱਜੀ ਖਰੀਦ ਦੇ ਪ੍ਰਬੰਧ ਕਰਨ ਵਿਚ ਨਾਕਾਮ ਰਹਿਣ ਲਈ ਆਪ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ। ਪਾਰਟੀ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿਚੋਂ ਪਿਛਲੇ ਸਾਲ ਦੇ ਪਏ ਝੋਨੇ ਦੇ ਭੰਡਾਰ ਚੁੱਕ ਦੇ ਨਵੇਂ ਸੀਜ਼ਨ ਦੀ ਫਸਲ ਦੀ ਸਟੋਰੇਜ ਲਈ ਥਾਂ ਬਣਾਉਣ ਵਾਸਤੇ ਸਮੇਂ ਸਿਰ ਕੇਂਦਰ ਸਰਕਾਰ ਨਾਲ ਤਾਲਮੇਲ ਨਹੀਂ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਪੀ ਆਰ 126 ਕਿਸਮ ਦਾ ਝੋਨਾ ਲਗਾਉਣ ਲਈ ਕਿਸਾਨਾਂ ਨੂੰ ਉਤਸ਼ਾਹਿਤ ਤਾਂ ਕੀਤਾ ਪਰ ਕਿਸਾਨਾਂ ਨੂੰ ਮਿਆਰੀ ਬੀਜ਼ ਸਪਲਾਈ ਕਰਨ ਵਾਸਤੇ ਕੋਈ ਯਤਨ ਨਹੀਂ ਕੀਤਾ ਜਿਸ ਕਾਰਣ ਸ਼ਰਾਰਤੀ ਅਨਸਰਾਂ ਨੇ ਨਕਲੀ ਬੀਜ ਮਾਰਕੀਟ ਵਿਚ ਸਪਲਾਈ ਕਰ ਦਿੱਤਾ।

ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਨਵਰੀ ਵਿਚ ਕਰਵਾਉਣ ਦੀ ਤਿਆਰੀ

ਮੰਗ ਪੱਤਰ ਵਿਚ ਆਪ ਨੇ ਸੂਬਾ ਸਰਕਾਰ ਦੇ ਅਧਿਕਾਰੀਆਂ ਨਾਲ ਰਲ ਕੇ ਕਿਸਾਨਾਂ ਦੀ ਫਸਲ ’ਤੇ ਕੱਟ ਲਗਾਉਣ ਦੇ ਕੰਮ ਦੀ ਵੀ ਨਿਖੇਧੀ ਕੀਤੀ ਤੇ ਦੱਸਿਆ ਕਿ 2320 ਰੁਪਏ ਦੀ ਐਮ ਐਸ ਪੀ ਦੀ ਥਾਂ ’ਤੇ ਕਿਸਾਨਾਂ ਨੂੰ 2100 ਤੋਂ 2200 ਰੁਪਏ ਪ੍ਰਤੀ ਕੁਇੰਟਲ ਜਿਣਸ ਵੇਚਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਧਰਨਿਆਂ ਵਿਚ ਸ਼ਮੂਲੀਅਤ ਕਰਦਿਆਂ ਪਾਰਟੀ ਆਗੂਆਂ ਨੇ ਕਿਹਾ ਕਿ ਮੰਡੀਆਂ ਵਿਚ ਲੱਖਾਂ ਮੀਟਰਿਕ ਟਨ ਝੋਨਾ ਪਿਆ ਹੈ ਤੇ ਜੇਕਰ ਮੀਂਹ ਪੈ ਗਿਆ ਤਾਂ ਇਸਦਾ ਨੁਕਸਾਨ ਹੋ ਸਕਦਾ ਹੈ। ਕਿਸਾਨਾਂ ਨੂੰ ਜਾਣ ਬੁੱਝ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਉਹਨਾਂ ਨੂੰ ਕਈ-ਕਈ ਦਿਨਾਂ ਤੱਕ ਮੰਡੀਆਂ ਵਿਚ ਬੈਠਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਐਮ ਐਸ ਪੀ ਤੋਂ ਘੱਟ ਰੇਟ ’ਤੇ ਆਪਣੀ ਜਿਣਸ ਵੇਚਣ ਲਈ ਮਜਬੂਰ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਕਣਕ ਦੀ ਆਉਂਦੀ ਫਸਲ ਲਈ ਹਾਲਾਤ ਹੋਰ ਖ਼ਤਰੇ ਵਾਲੇ ਬਣ ਸਕਦੇ ਹਨ ਤੇ ਸੂਬੇ ਵਿਚ ਕਣਕ ਦੀ ਬਿਜਾਈ ਪਛੜ ਸਕਦੀ ਹੈ ਤੇ ਕਣਕ ਦੇ ਝਾੜ ’ਤੇ ਅਸਰ ਪੈ ਸਕਦਾ ਹੈ।

ਅਕਾਲੀ ਦਲ ਨੇ ਕੈਨੇਡਾ ਵਿਚ ਧਾਰਮਿਕ ਸਥਾਨਾਂ ਦੇ ਬਾਹਰ ਹੋਈ ਹਿੰਸਾ ਦੀਆਂ ਘਟਨਾਵਾਂ ਦੀ ਕੀਤੀ ਨਿਖੇਧੀ

ਅਕਾਲੀ ਦਲ ਨੇ ਮੰਗ ਪੱਤਰ ਵਿਚ ਕਿਹਾ ਕਿ ਕਾਲੀ ਦੀਵਾਲੀ ਮਨਾਉਣ ਤੋਂ ਬਾਅਦ ਪੰਜਾਬ ਦੇ ਕਿਸਾਨਾਂ ਦੇ ਮਨਾਂ ਵਿਚ ਡਰ ਬੈਠ ਗਿਆ ਹੈ ਕਿ ਉਹਨਾਂ ਨੂੰ ਕਣਕ ਦੀ ਫਸਲ ਵਾਸਤੇ ਲੋੜੀਂਦੀ ਡੀ ਏ ਪੀ ਨਹੀਂ ਮਿਲੇਗੀ। ਪਾਰਟੀ ਨੇ ਕਿਹਾ ਕਿ ਆਪ ਸਰਕਾਰ ਇਸ ਮਾਮਲੇ ਵਿਚ ਵੀ ਲੋੜੀਂਦੇ ਪ੍ਰਬੰਧ ਕਰਨ ਵਿਚ ਨਾਕਾਮ ਸਾਬਤ ਹੋਈ ਹੈ। ਇਸ ਤੋਂ ਪਹਿਲਾਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਮੰਤਰੀ ਹੁੰਦਿਆਂ ਅਕਾਲੀ ਦਲ ਦੀ ਸਰਕਾਰ ਹਮੇਸ਼ਾ ਸਮੇਂ ਸਿਰ ਡੀ ਏ ਪੀ ਖਾਦ ਪੰਜਾਬ ਪੁੱਜਣ ਦਾ ਪ੍ਰਬੰਧ ਕਰਦੀ ਸੀ ਤੇ ਕਣਕ ਦੀ ਬਿਜਾਈ ਤੋਂ ਪਹਿਲਾਂ ਸਪਲਾਈ ਸੂਬੇ ਵਿਚ ਆ ਜਾਂਦੀ ਸੀ। ਹੁਣ ਕਣਕ ਦੀ ਬਿਜਾਈ ਸ਼ੁਰੂ ਹੋ ਰਹੀ ਹੈ ਤੇ ਕਿਸਾਨਾਂ ਨੂੰ ਡੀ ਏ ਪੀ ਦੀ ਘਾਟ ਦਰਪੇਸ਼ ਹੈ ਅਤੇ ਉਹ ਸਹਿਕਾਰੀ ਸਭਾਵਾਂ ਦੇ ਬਾਹਰ ਲਾਈਨਾਂ ਲਗਾ ਕੇ ਖੜ੍ਹੇ ਹਨ। ਅਕਾਲੀ ਦਲ ਨੇ ਆਪ ਤੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਝੋਨੇ ਦੀ ਐਮ ਐਸ ਪੀ ਅਨੁਸਾਰ ਸੁਚੱਜੀ ਖਰੀਦ ਯਕੀਨੀ ਨਾ ਬਣਾਈ ਗਈ ਅਤੇ ਮੰਡੀਆਂ ਵਿਚ ਇਸਦੀ ਲਿਫਟਿੰਗ ਨਾ ਹੋਈ ਤੇ ਕਿਸਾਨਾਂ ਨੂੰ ਲੋੜ ਮੁਤਾਬਕ ਡੀ ਏ ਪੀ ਖਾਦ ਨਾ ਮਿਲੀ ਤਾਂ ਅਕਾਲੀ ਦਲ ਆਪਣਾ ਸੰਘਰਸ਼ ਹੋਰ ਤੇਜ਼ ਕਰੇਗਾ

Related posts

ਸਕਰੈਪ ਵਾਹਨ ਦੇ ਮਾਲਕ ਵੱਲੋਂ ਨਵਾਂ ਵਾਹਨ ਖ਼ਰੀਦਣ ’ਤੇ ਮੋਟਰ ਵਹੀਕਲ ਟੈਕਸ ਤੋਂ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ: ਲਾਲਜੀਤ ਸਿੰਘ ਭੁੱਲਰ

punjabusernewssite

ਨੌਜਵਾਨਾਂ ਨੇ ਭਾਜਪਾ ਨੂੰ ਪੰਜਾਬ ਦੀ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ :-ਪਰਮਿੰਦਰ ਬਰਾੜ

punjabusernewssite

ਵਿੱਤ ਮੰਤਰੀ ਚੀਮਾ ਨੇ 28 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

punjabusernewssite