WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਧਰਮ ਤੇ ਵਿਰਸਾ

ਮਾਤਾ ਬਲਵੰਤ ਕੌਰ ਇੰਸਾਂ ਬਣੇ ਬਲਾਕ ਬਠਿੰਡਾ ਦੇ 110ਵੇਂ ਸਰੀਰਦਾਨੀ

ਬਠਿੰਡਾ, 13 ਮਾਰਚ: ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਵੱਲੋਂ 162 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ ਇਸੇ ਲੜੀ ਤਹਿਤ ਅਮਰ ਸੇਵਾ ਮੁਹਿੰਮ ਤਹਿਤ ਅੱਜ ਬਲਾਕ ਬਠਿੰਡਾ ’ਚ 110ਵਾਂ ਸਰੀਰਦਾਨ ਹੋਇਆ। ਬਲਾਕ ਬਠਿੰਡਾ ਦੇ ਏਰੀਆ ਆਈ.ਟੀ.ਆਈ. ਦੇ ਡੇਰਾ ਸ਼ਰਧਾਲੂ ਅਤੇ 85 ਮੈਂਬਰ ਪੰਜਾਬ ਗੁਰਦੇਵ ਸਿੰਘ ਇੰਸਾਂ ਵੱਲੋਂ ਆਪਣੀ ਮਾਤਾ ਬਲਵੰਤ ਕੌਰ ਇੰਸਾਂ ਦੀ ਮੌਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ।

ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬੀਆਂ ਨੂੰ ਅਕਾਲੀ ਦਲ ਦੇ ਬੈਨਰ ਹੇਠ ਇਕਜੁੱਟ ਹੋਣ ਦਾ ਸੱਦਾ

ਪ੍ਰਾਪਤ ਵੇਰਵਿਆਂ ਅਨੁਸਾਰ ਸੇਵਾਦਾਰ ਮਾਤਾ ਬਲਵੰਤ ਕੌਰ ਇੰਸਾਂ (79) ਗਲੀ ਨੰ.4, ਹਰਬੰਸ ਨਗਰ, ਬਠਿੰਡਾ ਦੇ ਦੇਹਾਂਤ ਤੋਂ ਬਾਅਦ ਉਨਾਂ ਦੇ ਬੇਟੇ ਗੁਰਦੇਵ ਸਿੰਘ ਇੰਸਾਂ 85 ਮੈਂਬਰ ਪੰਜਾਬ, ਭੋਲਾ ਸਿੰਘ ਇੰਸਾਂ, ਜਸਪਾਲ ਸਿੰਘ ਇੰਸਾਂ, ਬੇਟੀ ਗੇਜਵੀਰ ਕੌਰ ਇੰਸਾਂ, ਜਵਾਈ ਬਲਵੀਰ ਸਿੰਘ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਸ਼੍ਰੀ ਰਾਮ ਮੂਰਤੀ ਸਮਾਰਕ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ, ਬਰੇਲੀ (ਉੱਤਰ ਪ੍ਰਦੇਸ਼) ਨੂੰ ਦਾਨ ਕੀਤਾ। ਇਸ ਮੌਕੇ ਏਰੀਆ ਪ੍ਰੇਮੀ ਸੇਵਕ ਸੇਵਾਮੁਕਤ ਐਸ.ਡੀ.ਓ. ਨਗਿੰਦਰ ਸਿੰਘ ਇੰਸਾਂ ਅਤੇ ਪ੍ਰੇਮੀ ਸੇਵਕ ਭੈਣ ਵੀਨਾ ਇੰਸਾਂ ਨੇ ਦੱਸਿਆ ਕਿ ਅੱਜ ਸਵੇਰੇ ਮਾਤਾ ਬਲਵੰਤ ਕੌਰ ਇੰਸਾਂ ਦਾ ਦੇਹਾਂਤ ਹੋ ਗਿਆ ਸੀ,

ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ

ਇਨਾਂ ਦੇ ਸਾਰੇ ਹੀ ਪਰਿਵਾਰ ਨੇ ਮੌਤ ਉਪਰੰਤ ਸਰੀਰਦਾਨ ਦਾ ਪ੍ਰਣ ਲਿਆ ਹੋਇਆ ਹੈ। ਇਸ ਮੌਕੇ ਬਲਾਕ ਪ੍ਰੇਮੀ ਸੇਵਕ ਇੰਜ. ਗੁਰਤੇਜ ਸਿੰਘ ਇੰਸਾਂ ਨੇ ਦੱਸਿਆ ਕਿ ਮਾਤਾ ਬਲਵੰਤ ਕੌਰ ਇੰਸਾਂ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਅੱਜ ਸਵੇਰੇ 10:50 ਵਜੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿਕੇ ਸੱਚਖੰਡ ਜਾ ਬਿਰਾਜੇ। ਮਾਤਾ ਜੀ ਦਾ ਪੂਰਾ ਪਰਿਵਾਰ 4 ਪੀੜੀਆਂ ਡੇਰਾ ਸੱਚਾ ਸੌਦਾ ਨਾਲ ਜੁੜਿਆ ਹੋਇਆ ਹੈ ਅਤੇ ਉਹ ਹਮੇਸ਼ਾਂ ਹੀ ਮਾਨਵਤਾ ਭਲਾਈ ਦੇ ਕਾਰਜਾਂ ’ਚ ਅੱਗੇ ਰਹਿੰਦੇ ਸਨ।ਇਸ ਮੌਕੇ 85 ਮੈਂਬਰ ਪੰਜਾਬ ਕੁਲਬੀਰ ਇੰਸਾਂ, ਬਾਰਾ ਸਿੰਘ ਇੰਸਾਂ, ਵਿਕਾਸ ਇੰਸਾਂ, ਰਾਜੂ ਇੰਸਾਂ, ਲਾਜਪਤ ਰਾਏ ਇੰਸਾਂ, ਅਮਰਿੰਦਰ ਇੰਸਾਂ, ਊਧਮ ਸਿੰਘ ਭੋਲਾ ਇੰਸਾਂ, ਬਲਰਾਜ ਇੰਸਾਂ, ਸੰਤੋਖ ਇੰਸਾਂ, ਸੇਵਕ ਸਿੰਘ ਇੰਸਾਂ,

ਨਾਇਬ ਸਿੰਘ ਸੈਣੀ ਸਰਕਾਰ ਨੇ ਜਿੱਤਿਆ ਵਿਸਵਾਸ ਦਾ ਵੋਟ, ਖੱਟਰ ਨੇ ਦਿੱਤਾ ਅਸਤੀਫ਼ਾ

85 ਮੈਂਬਰ ਭੈਣਾਂ ਕੁਲਦੀਪ ਇੰਸਾਂ, ਊਸ਼ਾ ਇੰਸਾਂ, ਸੁਖਵਿੰਦਰ ਕੌਰ ਇੰਸਾਂ, ਜਸਵੰਤ ਇੰਸਾਂ, ਵੀਨਾ ਇੰਸਾਂ, ਵਿਨੋਦ ਇੰਸਾਂ, ਇੰਦਰਜੀਤ ਇੰਸਾਂ, ਕਮਲ ਇੰਸਾਂ, ਗੁਰਪ੍ਰੀਤ ਇੰਸਾਂ, ਮਨਜਿੰਦਰ ਇੰਸਾਂ, ਸੀਨੀਅਰ ਐਡਵੋਕੇਟ ਕੇਵਲ ਬਰਾੜ ਇੰਸਾਂ, ਪ੍ਰੇਮੀ ਸੰਮਤੀ ਏਰੀਆ ਆਈ.ਟੀ.ਆਈ. ਦੇ 15 ਮੈਂਬਰ ਰਜਿੰਦਰ ਸਿੰਘ ਇੰਸਾਂ, ਸਰਜੂ ਸ਼ਰਮਾ ਇੰਸਾਂ, ਲਖਵਿੰਦਰ ਇੰਸਾਂ, ਗੁਰਸ਼ਰਨ ਇੰਸਾਂ, ਪਰਮਜੀਤ ਕੌਰ ਇੰਸਾਂ, ਚਰਨਜੀਤ ਕੌਰ ਇੰਸਾਂ, ਬਲਜੀਤ ਕੌਰ ਇੰਸਾਂ, ਗੁਰਵਿੰਦਰ ਕੌਰ ਇੰਸਾਂ, ਨਵਜੋਤ ਕੌਰ ਇੰਸਾਂ, ਬਲਾਕ ਬਠਿੰਡਾ ਦੇ ਵੱਖ-ਵੱਖ ਏਰੀਆ ਅਤੇ ਜ਼ਿਲਾ ਬਠਿੰਡਾ ਦੇ ਵੱਖ-ਵੱਖ ਬਲਾਕਾਂ ਦੇ ਪ੍ਰੇਮੀ ਸੰਮਤੀਆਂ ਦੇ ਸੇਵਾਦਾਰ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਜਿੰਮੇਵਾਰ, ਸੇਵਾਦਾਰ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ, ਰਿਸ਼ੇਤਦਾਰ, ਸਨੇਹੀ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਧ ਸੰਗਤ ਹਾਜਰ ਸੀ।

 

Related posts

ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਰੱਖੇ ਪੰਥਕ ਇਕੱਠ ਨੂੰ ਰੋਕਣ ਲਈ ਵੱਡੀ ਪੱਧਰ ’ਤੇ ਫ਼ੜੋ-ਫ਼ੜਾਈ

punjabusernewssite

ਮੰਦਰ ਮਾਈਸਰਖਾਨਾਂ ਦੀਆਂ ਕੰਧਾਂ ’ਤੇ ਲਿਖੇ ਖਾਲਿਸਤਾਨੀ ਨਾਅਰੇ

punjabusernewssite

ਭਾਜਪਾ ਉਮੀਦਵਾਰ ਪ੍ਰਨੀਤ ਕੌਰ ਸ਼੍ਰੀ ਰਾਮ ਮੰਦਿਰ ਵਿਖੇ ਹੋਏ ਨਤਮਸਤਕ

punjabusernewssite