Sunday, April 19, 2026
spot_img
spot_img

ਬਠਿੰਡਾ ‘ਚ ਮੈਥ ਮਾਸਟਰ ਨੇ ਚਾੜਿਆ ‘ਚੰਨ’; ਸਾਇੰਸ ਅਧਿਆਪਕਾ ਨਾਲ ਛੇੜਛਾੜ, ਪੁਲਿਸ ਵੱਲੋਂ ਪਰਚਾ ਦਰਜ਼

Date:

spot_img

Bathinda News: ਬਠਿੰਡਾ ਜ਼ਿਲ੍ਹੇ ਦੇ ਕਸਬਾ ਮੌੜ ਦੇ ਇੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਮੈਥ ਮਾਸਟਰ ਵੱਲੋਂ ਆਪਣੀ ਹੀ ਮਹਿਲਾ ਸਾਥੀ ਅਧਿਆਪਿਕਾ ਨਾਲ ਜਬਰਦਸਤੀ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਿਸੇ ਤਰ੍ਹਾਂ ਅਧਿਆਪਕ ਦੀ ਚੁੰਗਲ ਵਿਚੋਂ ਬਚ ਕੇ ਨਿਕਲੀ ਮਹਿਲਾ ਦੇ ਬਿਆਨਾਂ ਉੱਪਰ ਮੋੜ ਪੁਲਿਸ ਨੇ ਪ੍ਰਵੀਨ ਕੁਮਾਰ ਨਾਂ ਦੇ ਅਧਿਆਪਕ ਵਿਰੁਧ ਪਰਚਾ ਦਰਜ਼ ਕਰ ਲਿਆ। ਪੁਲਿਸ ਕਾਰਵਾਈ ਦਾ ਪਤਾ ਚੱਲਦੇ ਹੀ ਅਧਿਆਪਕ ਫ਼ਰਾਰ ਹੋ ਗਿਆ ਹੈ, ਜਿਸਨੂੰ ਫ਼ੜਣ ਲਈ ਪੁਲਿਸ ਦੀਆਂ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ।

ਇਹ ਵੀ ਪੜ੍ਹੋ ਬਠਿੰਡਾ ਦੇ ਜੀਦਾ ਸਥਿਤ ਸਪੋਰਟਕਿੰਗ ਫੈਕਟਰੀ ਵਿਰੁਧ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਕੌਮੀ ਮਾਰਗ ਕੀਤਾ ਜਾਮ

ਇਸ ਘਟਨਾ ਤੋਂ ਬਾਅਦ ਸਕੂਲ ਅਤੇ ਇਲਾਕੇ ਵਿਚ ਅਧਿਆਪਕ ਦੀ ਇਸ ਕਰਤੂਤ ‘ਤੇ ਗੁੱਸੇ ਵਾਲਾ ਮਾਹੌਲ ਬਣਿਆ ਹੋਇਆ। ਥਾਣਾ ਮੋੜ ਦੇ ਐਸਐਚਓ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਘਟਨਾ ਦੀ ਪੁਸ਼ਟੀ ਕੀਤੀ। ਸੂਚਨਾ ਮੁਤਾਬਕ ਇਹ ਘਟਨਾ ਸਬੰਧਤ ਸਕੂਲ ਦੀ ਸਾਇੰਸ ਲੈਬ ਵਿੱਚ ਵਾਪਰੀ ਹੈ, ਜਿੱਥੇ ਮੈਥ ਅਧਿਆਪਕ ਤੇ ਸਾਇੰਸ ਅਧਿਆਪਕਾ ਇਸ ਲੈਬ ਦੀ ਚੱਲ ਰਹੇ ਮੁਰੰਮਤ ਦੇ ਕੰਮ ਦੀ ਨਿਗਰਾਨ ਕਮੇਟੀ ਦੇ ਮੈਂਬਰ ਸਨ।

ਇਹ ਵੀ ਪੜ੍ਹੋ Sri Guru Granth Sahib Ji ਦੀ ਬੇਅਦਬੀ ਵਿਰੁੱਧ ਬਿੱਲ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਬਣਿਆ ਕਾਨੂੰਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਾਹਿਗੁਰੂ ਅਤੇ ਸੰਗਤ ਦਾ ਕੀਤਾ ਧੰਨਵਾਦ

ਮਹਿਲਾ ਅਧਿਆਪਿਕਾ ਮੁਤਾਬਕ ਮੁਲਜਮ ਅਧਿਆਪਕ ਉਸਨੂੰ ਬਹਾਨੇ ਨਾਲ ਲੈਬ ਵਿੱਚ ਲੈ ਗਿਆ, ਜਿੱਥੇ ਅਚਾਨਕ ਇਕੱਲਿਆ ਦੇਖ ਉਸ ਨੂੰ ਜ਼ਬਰਦਸਤੀ ਫੜ ਲਿਆ ਅਤੇ ਜਬਰਦਸਤੀ ਦੀ ਕੋਸ਼ਿਸ ਕੀਤੀ। ਉਹ ਕਿਸੇ ਤਰ੍ਹਾਂ ਆਪਣੇ ਆਪ ਨੂੰ ਛੁਡਾ ਕੇ ਲੈਬ ਤੋਂ ਬਾਹਰ ਆ ਗਈ ਅਤੇ ਬਾਅਦ ਵਿੱਚ ਸਹਿਕਰਮੀਆਂ ਤੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰ ਸਕੂਲ ਪਹੁੰਚੇ ਅਤੇ ਮਾਮਲੇ ਦੀ ਸ਼ਿਕਾਇਤ ਪੁਲਿਸ ਕੋਲ ਦਰਜ ਕਰਵਾਈ ਗਈ। ਉਧਰ, ਜ਼ਿਲ੍ਹਾ ਸਿੱਖਿਆ ਅਫਸਰ ਮਮਤਾ ਖੁਰਣਾ ਸੇਠੀ ਨੇ ਘਟਨਾ ਦੀ ਸਖ਼ਤ ਨਿੰਦਾ ਕਰਦੇ ਕਿਹਾ ਕਿ ਦੋਸ਼ੀ ਅਧਿਆਪਕ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਬੇਅਦਬੀ ਘਟਨਾਵਾਂ ਸਬੰਧੀ ਬਿੱਲ ਨੂੰ ਗਵਰਨਰ ਦੀ ਪ੍ਰਵਾਨਗੀ ਦਾ ਐਡਵੋਕੇਟ ਧਾਮੀ ਵੱਲੋਂ ਸਵਾਗਤ

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ...