ਔਰਤਾਂ ਨਾਲ ਸਬੰਧਤ ਸਕੀਮਾਂ ਸਬੰਧੀ ਵੱਧ ਤੋਂ ਵੱਧ ਕੀਤਾ ਜਾਵੇ ਜਾਗਰੂਕ : ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨਰ

Date:

spot_img

👉ਮਹਿਲਾ ਕਮਿਸ਼ਨ ਵੱਲੋਂ ਵਿਸ਼ੇਸ਼ ਕੈਂਪ ਆਯੋਜਤ
Bathinda News : ਔਰਤਾਂ ਨਾਲ ਸਬੰਧਤ ਵੱਖ-ਵੱਖ ਸਕੀਮਾਂ ਸਬੰਧੀ ਵੱਖ-ਵੱਖ ਸਾਧਨਾਂ ਰਾਹੀਂ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਆਪਣੇ ਹੱਕਾਂ ਤੋਂ ਵਾਂਝੀਆਂ ਨਾ ਰਹਿ ਸਕਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਬਠਿੰਡਾ ਜ਼ਿਲ੍ਹੇ ਦੇ ਪਿੰਡ ਢੱਡੇ ਵਿਖੇ ਔਰਤਾਂ ਨੂੰ ਭਲਾਈ ਸਕੀਮਾਂ ਸਬੰਧੀ ਜਾਗਰੂਕ ਕਰਨ ਸਬੰਧੀ ਲਗਾਏ ਗਏ ਵਿਸ਼ੇਸ਼ ਕੈਂਪ ਦੌਰਾਨ ਕੀਤਾ। ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮੈਡਮ ਰਾਜ ਲਾਲੀ ਗਿੱਲ ਨੇ ਇਸ ਮੌਕੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕਮਿਸ਼ਨ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਕਰਨ ਲਈ ਵਚਨਬੱਧਤਾ ਨਾਲ ਕੰਮ ਕਰ ਰਿਹਾ ਹੈ ਤਾਂ ਜੋ ਕਿਸੇ ਵੀ ਔਰਤ ਨੂੰ ਆਪਣੇ ਬਣਦੇ ਹੱਕ ਮਿਲ ਸਕਣ।

ਇਹ ਵੀ ਪੜ੍ਹੋ 👉ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵਾਰਡ 46 ਤੋਂ ਸ੍ਰੀ ਵਰਿੰਦਾਵਨ ਧਾਮ ਤੇ ਮਥੁਰਾ ਧਾਮ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਉਨ੍ਹਾਂ ਨਾਲ ਵਾਇਸ ਚੇਅਰਪਰਸਨ ਮੈਡਮ ਰੁਪਿੰਦਰ ਕੌਰ ਗਿੱਲ ਵੀ ਮੌਜੂਦ ਸਨ।ਇਸ ਮੌਕੇ ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਨੇ ਕਿਹਾ ਕਿ ਮਹਿਲਾ ਕਮਿਸ਼ਨ ਹਰੇਕ ਜ਼ਿਲ੍ਹੇ ਅੰਦਰ ਜਾ ਕੇ ਔਰਤਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਕੰਮ ਰਿਹਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਜ਼ਿਲ੍ਹਾ ਪੱਧਰ ਉੱਤੇ ਔਰਤਾਂ ਨਾਲ ਸਬੰਧਤ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਅਤੇ ਕਈ ਸਮੱਸਿਆਵਾਂ ਦਾ ਮੌਕੇ ਉੱਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ 👉ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਹੋਣ ਵਾਲੇ ਪੀੜਤਾਂ ਦੀ ਗਿਣਤੀ ਇੱਕ ਸਾਲ ‘ਚ 164 ਫੀਸਦ ਤੱਕ ਵਧੀ

ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਬਠਿੰਡਾ ਸ੍ਰੀ ਪੰਕਜ ਕੁਮਾਰ ਨੇ ਦੱਸਿਆ ਕਿ ਅੰਗਣਵਾੜੀ ਵਰਕਰਾਂ ਵੱਲੋਂ ਬੱਚਿਆਂ, ਮਹਿਲਾਵਾਂ ਅਤੇ ਪਰਿਵਾਰਾਂ ਦੀ ਭਲਾਈ ਲਈ ਜ਼ਮੀਨੀ ਪੱਧਰ ’ਤੇ ਮਹੱਤਵਪੂਰਨ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਅੰਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ ਦੀ ਮੁੱਢਲੀ ਸਿੱਖਿਆ, ਪੋਸ਼ਣ, ਸਿਹਤ ਅਤੇ ਮਹਿਲਾ ਸਸ਼ਕਤੀਕਰਨ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ।ਇਸ ਮੌਕੇ ਸਿਵਿਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਹਿਲਾਵਾਂ ਅਤੇ ਆਂਗਣਬਾੜੀ ਵਰਕਰਾਂ ਹਾਜ਼ਰ ਸਨ ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ : ਮੋਹਿੰਦਰ ਭਗਤ

👉ਕੈਬਨਿਟ ਮੰਤਰੀ ਨੇ ਬਲਾਕ ਜਲੰਧਰ ਪੱਛਮੀ ਦੇ ਖੇਡ ਮੁਕਾਬਲਿਆਂ...