ਨਵਾਂ ਸਾਲ ਆਪ ਸਭ ਲਈ ਖੁਸ਼ੀਆਂ ਅਤੇ ਸ਼ਾਂਤੀ ਲੈ ਕੇ ਆਵੇ : ਡਿਪਟੀ ਕਮਿਸ਼ਨਰ

0
35

👉ਨਵਾਂ ਸਾਲ 2025 ਦੀ ਜ਼ਿਲ੍ਹਾ ਵਾਸੀਆਂ ਨੂੰ ਦਿੱਤੀ ਵਧਾਈ
ਬਠਿੰਡਾ, 31 ਦਸੰ‌ਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਕਿਹਾ ਕਿ ਨਵਾਂ ਸਾਲ 2025 ਆਪ ਸਭ ਲਈ ਖੁਸ਼ੀਆਂ ਅਤੇ ਸ਼ਾਂਤੀ ਲੈ ਕੇ ਆਵੇ, ਹਰ ਦਿਨ ਤੁਹਾਡੇ ਲਈ ਖਾਸ ਹੋਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਮੇਰੀ ਤੁਹਾਡੇ ਲਈ ਪ੍ਰਾਰਥਨਾ ਹੈ ਕਿ ਤੁਹਾਡੀ ਜ਼ਿੰਦਗੀ ਸਫਲਤਾ ਅਤੇ ਖੁਸ਼ੀਆਂ ਨਾਲ ਭਰੇ।

ਇਹ ਵੀ ਪੜ੍ਹੋ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ‘ਚ ਕੀਤਾ ਵਾਧਾ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਾਂਝੀਵਾਲਤਾ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਇਹ ਸਾਲ ਤੁਹਾਡੇ ਲਈ ਪਿਆਰ ਭਰਿਆ ਹੋਵੇ ਅਤੇ ਅਸੀਮ ਤਰੱਕੀ ਦੇ ਅਵਸਰ ਲਿਆਵੇ। ਇਸ ਮੌਕੇ ਉਹਨਾਂ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਦੀ ਵੀ ਅਪੀਲ ਕੀਤੀ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK

LEAVE A REPLY

Please enter your comment!
Please enter your name here