👉ਸਵੱਛਤਾ ਅਭਿਆਨ ਤਹਿਤ ਸੈਨੇਟਰੀ ਅਧਿਕਾਰੀਆਂ ਤੇ ਕਰਮਚਾਰੀਆਂ ਵਿਚਕਾਰ ਕਰਵਾਏ ਜਾਣਗੇ ਜ਼ੋਨ ਮੁਕਾਬਲੇ: ਮੇਅਰ ਮਹਿਤਾ
Bathinda News: ਬਠਿੰਡਾ ਸ਼ਹਿਰ ਨੂੰ ਸਾਫ਼ ਰੱਖਣ ਅਤੇ ਬਠਿੰਡਾ ਵਾਸੀਆਂ ਨੂੰ ਕੂੜੇ ਦੀ ਸਮੱਸਿਆ ਤੋਂ ਰਾਹਤ ਦਿਵਾਉਣ ਲਈ ਮੇਅਰ ਪਦਮਜੀਤ ਸਿੰਘ ਮਹਿਤਾ ਹੁਣ ਸਖ਼ਤ ਨਜ਼ਰ ਆਉਂਦੇ ਦਿਖ਼ਾਈ ਦੇ ਰਹੇ ਹਨ। ਇਸ ਸਬੰਧ ਵਿਚ ਉਨ੍ਹਾਂ ਵੱਲੋਂ ਚੀਫ਼ ਸੈਨੇਟਰੀ ਇੰਸਪੈਕਟਰ ਸੰਦੀਪ ਕਟਾਰੀਆ ਅਤੇ ਸਾਰੇ ਸੈਨੇਟਰੀ ਸੁਪਰਵਾਈਜ਼ਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਇਸ ਤੋਂ ਬਾਅਦ ਉਨ੍ਹਾਂ ਨੇ ਸਫਾਈ ਕਰਮਚਾਰੀਆਂ ਅਤੇ ਸੀਵਰੇਜ ਯੂਨੀਅਨ ਦੇ ਪ੍ਰਧਾਨ ਸੋਨੂੰ ਸਿਰਸਵਾਲ ਤੇ ਰਵੀ ਕੁਮਾਰ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਚੀਫ ਸੈਨੇਟਰੀ ਇੰਸਪੈਕਟਰ ਅਤੇ ਸੈਨੇਟਰੀ ਸੁਪਰਵਾਈਜ਼ਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੇ ਆਦੇਸ਼ ਦਿੱਤੇ।
ਇਹ ਵੀ ਪੜ੍ਹੋ ਪੰਜਾਬ ਸਰਕਾਰ ਦੀ ਵੱਡੀ ਪਹਿਲ,ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ
ਮੇਅਰ ਮਹਿਤਾ ਨੇ ਕਿਹਾ ਕਿ ਮੇਅਰ ਦਾ ਅਹੁਦਾ ਸੰਭਾਲਣ ਤੋਂ ਬਾਅਦ, ਸਿਰਫ਼ 15 ਦਿਨਾਂ ਦੇ ਅੰਦਰ-ਅੰਦਰ, ਸਫਾਈ ਵਿਵਸਥਾ ਸੁਚਾਰੂ ਢੰਗ ਨਾਲ ਸ਼ੁਰੂ ਹੋ ਗਈ ਸੀ ਅਤੇ ਬਠਿੰਡਾ ਵਾਸੀਆਂ ਨੂੰ ਗਾਰਬੇਜ਼ ਦੀ ਸਮੱਸਿਆ ਤੋਂ ਵੀ ਰਾਹਤ ਮਿਲ ਗਈ ਸੀ, ਪਰ ਹੈਰਾਨੀ ਦੀ ਗੱਲ ਹੈ ਕਿ ਸ਼ਹਿਰ ਵਾਸੀਆਂ ਨੂੰ ਫਿਰ ਤੋਂ ਉਪਰੋਕਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੇਅਰ ਨੇ ਸੈਨੇਟਰੀ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੰਦਿਆਂ ਕਿਹਾ ਕਿ ਉਹ ਕੋਈ ਵੀ ਕਿੰਤੂ ਪਰੰਤੂ ਨਹੀਂ ਚਾਹੁੰਦੇ, ਸਗੋਂ ਅਗਲੇ 15 ਦਿਨਾਂ ਦੇ ਅੰਦਰ-ਅੰਦਰ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇ ਤੇ ਸ਼ਹਿਰ ਵਾਸੀਆਂ ਨੂੰ ਕੂੜੇ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਇਆ ਜਾਵੇ। ਉਨ੍ਹਾਂ ਕਿਹਾ ਕਿ ਬਿਨਾਂ ਸ਼ੱਕ ਸੈਨੇਟਰੀ ਅਫ਼ਸਰ ਅਤੇ ਸਫ਼ਾਈ ਸੇਵਕ ਦਿਨ-ਰਾਤ ਸਖ਼ਤ ਮਿਹਨਤ ਕਰ ਰਹੇ ਹਨ, ਪਰ ਬਠਿੰਡਾ ਸ਼ਹਿਰ ਦੇ ਹਰ ਇਲਾਕੇ ਵਿੱਚ ਸੜਕਾਂ ਦੇ ਕਿਨਾਰਿਆਂ ’ਤੇ ਬਣੇ ਸੈਕੰਡਰੀ ਪੁਆਇੰਟਾਂ ਕਾਰਨ ਸਾਰੀ ਮਿਹਨਤ ਬੇਕਾਰ ਜਾ ਰਹੀ ਹੈ। ਮੇਅਰ ਸ੍ਰੀ ਮਹਿਤਾ ਨੇ ਆਦੇਸ਼ ਦਿੰਦੇ ਹੋਏ ਕਿਹਾ ਕਿ ਅਗਲੇ 15 ਦਿਨਾਂ ਦੇ ਅੰਦਰ-ਅੰਦਰ ਬਠਿੰਡਾ ਮਹਾਂਨਗਰ ਵਿੱਚ ਸੜਕਾਂ ਦੇ ਕਿਨਾਰਿਆਂ ’ਤੇ ਬਣੇ ਸੈਕੰਡਰੀ ਪੁਆਇੰਟਾਂ ਨੂੰ ਪੂਰੀ ਤਰ੍ਹਾਂ ਹਟਾ ਦਿੱਤਾ ਜਾਵੇ।
ਇਹ ਵੀ ਪੜ੍ਹੋ ਜੇਲ੍ਹ ’ਚ ਨਸ਼ਿਆਂ ਅਤੇ ਮੋਬਾਇਲ ਫ਼ੋਨਾਂ ਦੀ ਸਪਲਾਈ ਕਰਨ ਦੇ ਦੋਸ਼ਾਂ ਹੇਠ ਪੰਜਾਬ ਪੁਲਿਸ ਦਾ ਡੀਐਸਪੀ ਗ੍ਰਿਫਤਾਰ
ਮੇਅਰ ਸ੍ਰੀ ਮਹਿਤਾ ਨੇ ਆਦੇਸ਼ ਦਿੱਤੇ ਕਿ ਜੇਕਰ ਕੋਈ ਟਿੱਪਰ ਜਾਂ ਟਰਾਲੀ ਖਰਾਬ ਹੋ ਜਾਂਦੀ ਹੈ, ਤਾਂ ਤੁਰੰਤ ਇਸ ਬਾਰੇ ਸੂਚਿਤ ਕੀਤਾ ਜਾਵੇ ਅਤੇ ਉਸਦੀ ਮੁਰੰਮਤ ਕਰਵਾਉਣ ਲਈ ਉਨ੍ਹਾਂ ਤੋਂ ਐਂਟੀਸੈਪਟਰੀ ਪਰਮਿਸ਼ਨ ਲਈ ਜਾਵੇ। ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਇਹ ਵੀ ਕਿਹਾ ਕਿ ਉਹ 15 ਦਿਨਾਂ ਬਾਅਦ ਕੰਮ ਦਾ ਨਤੀਜਾ ਦੇਖਣਗੇ ਅਤੇ ਉਸ ਤੋਂ ਬਾਅਦ ਸੈਨੇਟਰੀ ਅਫਸਰਾਂ ਤੇ ਸੈਨੇਟਰੀ ਵਰਕਰਾਂ ਵਿਚਕਾਰ ਜ਼ੋਨ ਮੁਕਾਬਲੇ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹੁਕਮ ਦਿੱਤੇ ਕਿ ਉਹ ਮਲਬਾ ਅਤੇ ਹਰਾ ਰਹਿੰਦ-ਖੂੰਹਦ ਚੁੱਕਣ ਦੇ ਇਸ ਮਿਸ਼ਨ ’ਤੇ ਤੁਰੰਤ ਕੰਮ ਕਰਨ, ਤਾਂ ਜੋ ਬਠਿੰਡਾ ਵਾਸੀਆਂ ਨੂੰ ਸਮੱਸਿਆਵਾਂ ਤੋਂ ਮੁਕਤੀ ਮਿਲ ਸਕੇ। ਇਸਤੋਂ ਇਲਾਵਾ ਉਨ੍ਹਾਂ ਅੱਜ ਦਿਨ ਭਰ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਹੱਲ ਕਰਵਾਇਆ। ਉਹ ਵਾਰਡ ਨੰਬਰ 48 ਵਿੱਚ ਸਥਿਤ ਅਰਜੁਨ ਨਗਰ ਵੀ ਪਹੁੰਚੇ ਅਤੇ ਇੱਕ ਮੰਦਰ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਨ ਦੇ ਆਦੇਸ਼ ਦਿੱਤੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।