👉ਇਲਾਕੇ ਵਿੱਚ ਸੜਕਾਂ ਦੇ ਨਵੀਨੀਕਰਨ ਦਾ ਕੰਮ ਸ਼ੁਰੂ, ਨਵੇਂ ਸਾਲ ‘ਤੇ ਆਮ ਆਦਮੀ ਕਲੀਨਿਕ ਦੀ ਮਿਲੇਗੀ ਸੌਗਾਤ: ਮੇਅਰ ਪਦਮਜੀਤ ਸਿੰਘ ਮਹਿਤਾ
Bathinda News:ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ, ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਕੌਂਸਲਰ ਮੈਡਮ ਬਲਜੀਤ ਕੌਰ ਸਿੱਧੂ ਦੇ ਵਾਰਡ ਨੰਬਰ 3 ਵਿੱਚ ਲਗਭਗ 42 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੀਮਿਕਸ ਸੜਕ ਨਿਰਮਾਣ ਕਾਰਜ ਦਾ ਸ਼ੁਭ ਆਰੰਭ ਕੀਤਾ।
ਇਹ ਵੀ ਪੜ੍ਹੋ Canada ‘ਚ ਪੰਜਾਬਣ ਮੁਟਿਆਰ ਦੀ ਸ਼ੱਕੀ ਹਲਾਤਾਂ ‘ਚ ਮੌ+ਤ, ਪੰਜਾਬੀ ਨੌਜਵਾਨ ‘ਤੇ ਕ+ਤ+ਲ ਦਾ ਇਲਜਾਮ
ਇਸ ਸਮਾਗਮ ਦੌਰਾਨ, ਇਲਾਕਾ ਨਿਵਾਸੀਆਂ ਨੇ ਮੇਅਰ ਸ਼੍ਰੀ ਮਹਿਤਾ ਦਾ ਗੁਲਦਸਤੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਐਮਸੀ ਬਲਜੀਤ ਕੌਰ ਸਿੱਧੂ, ਰਾਜਿੰਦਰ ਸਿੰਘ ਸਿੱਧੂ, ਜਗਤਾਰ ਸਿੰਘ ਖਾਲਸਾ, ਭੋਲਾ ਸਿੰਘ ਮਲੂਕਾ, ਗਿਆਨ ਸਿੰਘ, ਗੁਰਤੇਜ ਸਿੰਘ ਕੰਡਿਆਰਾ, ਗੁਰਭਜਨ ਸਿੰਘ, ਗੁਰਮੇਲ ਸਿੰਘ ਬਰਾੜ, ਗੁਰਤੇਜ ਸਿੰਘ, ਤਰਸੇਮ ਸਿੰਘ, ਪਿਆਰ ਸਿੰਘ, ਰਾਏ ਸਿੰਘ ਸਿੱਧੂ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਅਤੇ ਇਲਾਕਾ ਨਿਵਾਸੀ ਮੌਜੂਦ ਸਨ।ਇਸ ਮੌਕੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼ਹਿਰ ਦੀ ਹਰ ਸੜਕ ਨੂੰ ਬਿਹਤਰ ਬਣਾਇਆ ਜਾਵੇਗਾ, ਤਾਂ ਜੋ ਆਮ ਨਾਗਰਿਕਾਂ ਨੂੰ ਆਉਣ-ਜਾਣ ਵਿੱਚ ਕੋਈ ਮੁਸ਼ਕਲ ਨਾ ਆਵੇ।
ਇਹ ਵੀ ਪੜ੍ਹੋ ਤਰਨਤਾਰਨ ਉਪ ਚੋਣ; ਮੁੱਖ ਮੰਤਰੀ ਨੇ ਹਰਮੀਤ ਸੰਧੂ ਦੇ ਹੱਕ ਵਿੱਚ ਕੱਢਿਆ ਰੋਡ ਸ਼ੋਅ, ਦੇਖੋ ਲਾਈਵ
ਉਨ੍ਹਾਂ ਇਹ ਵੀ ਦੱਸਿਆ ਕਿ ਨਵੇਂ ਸਾਲ ‘ਤੇ ਇਲਾਕੇ ਨੂੰ ‘ਆਮ ਆਦਮੀ ਕਲੀਨਿਕ’ ਦਾ ਤੋਹਫ਼ਾ ਦਿੱਤਾ ਜਾਵੇਗਾ, ਜਿਸ ਨਾਲ ਸਥਾਨਕ ਲੋਕਾਂ ਨੂੰ ਆਪਣੇ ਨਜ਼ਦੀਕ ਹੀ ਸਿਹਤ ਸਹੂਲਤਾਂ ਮਿਲਣਗੀਆਂ।ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਨਗਰ ਨਿਗਮ ਦੀ ਟੀਮ ਜਨਤਾ ਦੀਆਂ ਉਮੀਦਾਂ ‘ਤੇ ਖਰੀ ਉਤਰਨ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਵਿਕਾਸ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਲੋਕਾਂ ਨੇ ਲੱਡੂ ਵੰਡ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਮੇਅਰ ਦਾ ਧੰਨਵਾਦ ਕੀਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।




