ਮੇਅਰ ਨੇ 72 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ, ਸੀਵਰੇਜ ਅਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਕੀਤਾ ਉਦਘਾਟਨ

0
234

👉ਬਰਸਾਤ ਦੇ ਮੌਸਮ ਤੋਂ ਪਹਿਲਾਂ, ਰੋਡ ਜਾਲੀਆਂ ਦੀ ਸਫਾਈ ਦੇ ਨਾਲ ਸੀਵਰੇਜ ਦੀ ਵੀ ਕੀਤੀ ਜਾਵੇਗੀ ਸਫਾਈ
Bathinda News: ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਲਗਭਗ 72 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਵਿਛਾਉਣ, ਸੀਵਰੇਜ ਵਿਛਾਉਣ ਅਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਨੇ ਵਾਰਡ ਨੰਬਰ 10 ਅਤੇ ਵਾਰਡ ਨੰਬਰ 12 ਵਿੱਚ ਪੈਂਦੀ ਪਾਵਰ ਹਾਊਸ ਰੋਡ ’ਤੇ ਲਗਭਗ 48 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਵਾਰਡ ਨੰਬਰ 10 ਦੇ ਕੌਂਸਲਰ ਸ੍ਰੀ ਬਲਜੀਤ ਸਿੰਘ ਰਾਜੂ ਸਰਾਂ, ਵਾਰਡ ਨੰਬਰ 12 ਦੇ ਕੌਂਸਲਰ ਸ੍ਰੀ ਅਸੈਸਰ ਪਾਸਵਾਨ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕੀਤਾ।

ਇਹ ਵੀ ਪੜ੍ਹੋ  2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ASI ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਮੇਅਰ ਨੇ ਅੱਜ ਵਾਰਡ ਨੰਬਰ 46 ਵਿੱਚ ਸਥਿਤ ਪਰਸਰਾਮ ਨਗਰ ਦੇ ਠਾਣਾ ਸਿੰਘ ਵਾਲੀ ਗਲੀ ਨੰਬਰ 3 ਵਿੱਚ ਕੌਂਸਲਰ ਸ੍ਰੀ ਰਤਨ ਰਾਹੀ, ਸੇਵਾਮੁਕਤ ਥਾਣੇਦਾਰ ਗੁਰਮੀਤ ਸਿੰਘ, ਜੇਈ ਸ੍ਰੀ ਪਵਨ ਕੁਮਾਰ ਦੀ ਮੌਜੂਦਗੀ ਵਿੱਚ ਲਗਭਗ 24 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਵਿਛਾਉਣ ਅਤੇ ਸੀਵਰੇਜ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ। ਉਨ੍ਹਾਂ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਉਕਤ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਆਦੇਸ਼ ਦਿੱਤੇ। ਇਸਤੋਂ ਇਲਾਵਾ ਉਨ੍ਹਾਂ ਵੱਲੋਂ ਆਪਣੇ ਦਫ਼ਤਰ ਵਿੱਚ ਵੀ ਜਨਤਾ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਲਗਭਗ ਸਾਰੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕਰਵਾਇਆ। ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਬਠਿੰਡਾ ਸ਼ਹਿਰ ਵਾਸੀਆਂ ਦੇ ਪਿਛਲੇ ਬਕਾਇਆ ਕੂੜੇ ਦੇ ਬਿੱਲ ਲਗਭਗ 17 ਕਰੋੜ ਰੁਪਏ ਮੁਆਫ਼ ਕਰ ਦਿੱਤੇ ਗਏ ਹਨ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਰਾਹੀਂ ਮਾਲ ਸੁਧਾਰਾਂ ਲਈ ਇਕ ਹੋਰ ਇਨਕਲਾਬੀ ਕਦਮ ਚੁੱਕਿਆ

ਉਨ੍ਹਾਂ ਸ਼ਹਿਰ ਵਾਸੀਆਂ ਨੂੰ 31 ਜੁਲਾਈ, 2025 ਤੱਕ ਓ.ਟੀ.ਐਸ. ਸਕੀਮ ਤਹਿਤ ਪ੍ਰਾਪਰਟੀ ਟੈਕਸ ਅਦਾ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਹ ਬਿਨਾਂ ਵਿਆਜ ਅਤੇ ਜੁਰਮਾਨੇ ਦੇ ਪ੍ਰਾਪਰਟੀ ਟੈਕਸ ਦਾ ਭੁਗਤਾਨ ਕਰਕੇ ਇਸ ਸਕੀਮ ਦਾ ਪੂਰਾ ਲਾਭ ਲੈਣ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵਾਰਡ ਨੰਬਰ 48 ਦੇ ਪ੍ਰਵਾਸੀ ਭਾਰਤੀਆਂ ਨਾਲ ਵਾਅਦਾ ਕੀਤਾ ਸੀ ਕਿ ਉਹ ਛੱਠ ਪੂਜਾ ਦੇ ਤਿਉਹਾਰ ਲਈ ਨਹਿਰ ’ਤੇ ਪੱਕੀਆਂ ਪੌੜੀਆਂ ਬਣਾਉਣਗੇ ਅਤੇ ਨਹਿਰ ’ਤੇ ਪੱਕੀਆਂ ਪੌੜੀਆਂ ਦੀ ਉਸਾਰੀ ਸ਼ੁਰੂ ਹੋ ਗਈ ਹੈ। ਮੇਅਰ ਮਹਿਤਾ ਨੇ ਚੀਫ਼ ਸੈਨੇਟਰੀ ਅਫ਼ਸਰ ਸਤੀਸ਼ ਬੰਡਰਵਾਲ, ਚੀਫ ਸੈਨੇਟਰੀ ਇੰਸਪੈਕਟਰ ਸੰਦੀਪ ਕਟਾਰੀਆ, ਸਾਰੇ ਸੈਨੇਟਰੀ ਇੰਸਪੈਕਟਰਾਂ, ਸੁਪਰਵਾਈਜ਼ਰਾਂ ਅਤੇ ਸਫਾਈ ਸੇਵਕਾਂ ਨੂੰ ਘਰ-ਘਰ ਕੂੜਾ ਇਕੱਠਾ ਕਰਨ ਵਿੱਚ ਪਾਰਦਰਸ਼ਤਾ ਅਤੇ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਕੂੜਾ ਇਕੱਠਾ ਕਰਨ ਤੋਂ ਬਾਅਦ, ਸਬੰਧਤ ਖੇਤਰ ਦੇ ਵਸਨੀਕਾਂ ਦੇ ਦਸਤਖ਼ਤ ਲਏ ਜਾਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here