spot_img

ਕੌਂਸਲਰ ਸ਼ਾਮ ਲਾਲ ਜੈਨ ਨੂੰ ਮੇਅਰ ਮਹਿਤਾ ਨੇ ਆਪਣਾ ਸਲਾਹਕਾਰ ਨਿਯੁਕਤ ਕੀਤਾ

Date:

spot_img

Bathinda News: ਬਠਿੰਡਾ ਸ਼ਹਿਰ ਦੇ ਵਾਰਡ ਨੰਬਰ 24 ਤੋਂ ਤਿੰਨ ਵਾਰ ਦੇ ਜੇਤੂ ਕੌਂਸਲਰ ਸ਼ਾਮ ਲਾਲ ਜੈਨ ਨੂੰ ਨਗਰ ਨਿਗਮ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਆਪਣਾ ਸਲਾਹਕਾਰ ਨਿਯੁਕਤ ਕੀਤਾ ਹੈ। ਇਸ ਸਬੰਧੀ ਅੱਜ ਮੇਅਰ ਦਫਤਰ ਵਿੱਚ ਇੱਕ ਪ੍ਰੈਸ ਕਾਨਫਰੰਸ ਕਰਕੇ ਐਲਾਨ ਕਰਦਿਆਂ ਮੇਅਰ ਮਹਿਤਾ ਨੇ ਦੱਸਿਆ ਕਿ ਇਹ ਨਵੀਂ ਪੋਸਟ ਹੈ, ਜਿਸਦਾ ਨਗਰ ਨਿਗਮ ‘ਤੇ ਵਾਧੂ ਆਰਥਿਕ ਬੋਝ ਨਹੀਂ ਪਵੇਗਾ। ਉਨ੍ਹਾਂ ਨਵ ਨਿਯੁਕਤ ਸਲਾਹਕਾਰ ਸ਼ਾਮ ਲਾਲ ਜੈਨ ਦਾ ਮੂੰਹ ਮਿੱਠਾ ਕਰਵਾਕੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਸ਼੍ਰੀ ਜੈਨ ਵੱਲੋਂ ਚੰਗੇ ਸੁਝਾਅ ਦਿੱਤੇ ਜਾਣਗੇ।

ਇਹ ਵੀ ਪੜ੍ਹੋ  Bathinda ‘ ਚ DSP ਦਾ ਰੀਡਰ ਕਮ ਗੰਨਮੈਨ 1 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਉਨ੍ਹਾਂ ਦੱਸਿਆ ਕਿ ਭਾਗੂ ਰੋਡ ‘ਤੇ ਸਥਿਤ ਹੈੱਡ ਵਾਟਰ ਵਰਕਸ ਨੂੰ ਜੋਗਰ ਪਾਰਕ ਦੀ ਤਰ੍ਹਾਂ ਵਿਕਸਿਤ ਕੀਤਾ ਜਾ ਰਿਹਾ ਹੈ ਅਤੇ ਇਹ ਸੁਝਾਅ ਸ਼੍ਰੀ ਜੈਨ ਵੱਲੋਂ ਦਿੱਤਾ ਗਿਆ ਹੈ, ਇਸੇ ਤਰ੍ਹਾਂ ਉਨ੍ਹਾਂ ਨੂੰ ਭਰੋਸਾ ਹੈ ਕਿ ਬਠਿੰਡਾ ਨੂੰ ਆਦਰਸ਼ ਸ਼ਹਿਰ ਬਣਾਉਣ ਵਿੱਚ ਉਹ ਹੁਣ ਹੋਰ ਅਹਿਮ ਯੋਗਦਾਨ ਪੲਉਣਗੇ। ਮੇਅਰ ਮਹਿਤਾ ਨੇ ਕਿਹਾ ਕਿ ਲਗਾਤਾਰ ਤੀਸਰੀ ਵਾਰ ਕੌਂਸਲਰ ਬਣੇ ਸ਼ਾਮ ਲਾਲ ਜੈਨ ਕੋਲੋਂ ਉਨ੍ਹਾਂ ਨੂੰ ਬਹੁਤ ਕੁੱਝ ਸਿੱਖਣ ਨੂੰ ਵੀ ਮਿਲੇਗਾ। ਇਸ ਮੌਕੇ ਆਪਣੀ ਨਿਯੁਕਤੀ ਲਈ ਸ਼ਾਮ ਲਾਲ ਜੈਨ ਨੇ ਮੇਅਰ ਪਦਮਜੀਤ ਸਿੰਘ ਮਹਿਤਾ, ਪੀਸੀਏ ਪ੍ਰਧਾਨ ਅਮਰਜੀਤ ਮਹਿਤਾ ਅਤੇ ਸਮੂਹ ਕੌਂਸਲਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਵਿੱਚ ਵੱਡੀ ਗਿਣਤੀ ਚ ਕੌਂਸਲਰ ਅਤੇ ਨਗਰ ਨਿਗਮ ਦੇ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img

Share post:

Popular

More like this
Related

DAV Run ; शांति, एकता, अनुशासन एवं राष्ट्रवाद का संदेश

Bathinda News: DAV Public School में शांति, अखंडता, अनुशासन...

CM Nayab Singh Saini 4 से 6 अक्टूबर तक सिंगापुर दौरे पर

👉निवेश, नवाचार और वैश्विक साझेदारी के नए अवसरों को...