👉ਵਾਰਡ ਨੰਬਰ 9 ਵਿੱਚ 44 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕਰਵਾਇਆ ਸੜਕ ਪ੍ਰੀਮਿਕਸ ਦਾ ਕੰਮ
Bathinda News: ਮੇਅਰ ਪਦਮਜੀਤ ਸਿੰਘ ਮਹਿਤਾ ਨੇ ਅੱਜ ਸ਼ਹੀਦ ਸੰਦੀਪ ਸਿੰਘ ਚੌਕ ਪਰਸਰਾਮ ਨਗਰ ਨੇੜੇ ਸਵਾਗਤ ਗੇਟ ਦੇ ਨਿਰਮਾਣ ਕਾਰਜ ਦਾ ਉਦਘਾਟਨ ਟੱਕ ਲਗਾ ਕੇ ਕੀਤਾ, ਜਿਸਦਾ ਮਤਾ 4 ਸਾਲ ਪਹਿਲਾਂ ਕੌਸਲਰ ਇੰਦਰਜੀਤ ਸਿੰਘ ਵੱਲੋਂ ਪਾਸ ਕਰਵਾਇਆ ਗਿਆ ਸੀ, ਪਰ ਇਸ ਗੇਟ ਦੀ ਉਸਾਰੀ ਦਾ ਕੰਮ ਚਾਰ ਸਾਲਾਂ ਤੱਕ ਸ਼ੁਰੂ ਨਹੀਂ ਹੋ ਸਕਿਆ। ਮੇਅਰ ਮਹਿਤਾ ਨੇ ਕਿਹਾ ਕਿ ਇਸ ਸਵਾਗਤੀ ਗੇਟ ਦੇ ਕੰਮ ਉਪਰ 17.5 ਲੱਖ ਰੁਪਏ ਦੀ ਲਾਗਤ ਆਵੇਗੀ, ਜਿਸਦੇ ਨਾਲ ਨਿਊ ਬਠਿੰਡਾ ਦੀ ਸੁੰਦਰਤਾ ਵਧੇਗੀ।
ਇਹ ਵੀ ਪੜ੍ਹੋ Bathinda Police ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਵਿਰੁਧ Look Out Notice ਜਾਰੀ
ਇਸ ਸਬੰਧ ਵਿੱਚ ਕੌਂਸਲਰ ਇੰਦਰਜੀਤ ਸਿੰਘ ਇੰਦਰ ਨੇ ਕਿਹਾ ਕਿ ਇਸ ਗੇਟ ਦਾ ਨਿਰਮਾਣ ਕਾਰਜ ਪਿਛਲੇ ਚਾਰ ਸਾਲਾਂ ਤੋਂ ਰੁਕਿਆ ਹੋਇਆ ਸੀ, ਜਿਸ ਬਾਰੇ ਉਨ੍ਹਾਂ ਨੇ ਮੇਅਰ ਦੀ ਕੁਰਸੀ ਸੰਭਾਲਣ ਵਾਲੇ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੂੰ ਲਗਭਗ ਤਿੰਨ ਮਹੀਨੇ ਪਹਿਲਾਂ ਸੂਚਿਤ ਕੀਤਾ ਸੀ ਅਤੇ ਅੱਜ ਉਹ ਖੁਸ਼ ਹਨ ਕਿ ਮੇਅਰ ਨੇ ਤੇਜ਼ੀ ਨਾਲ ਕੰਮ ਕਰਨ ਦੇ ਆਪਣੇ ਸੁਭਾਅ ਤਹਿਤ ਸਵਾਗਤਮ ਗੇਟ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ, ਜਿਸ ਲਈ ਉਹ ਨਿਊ ਬਠਿੰਡਾ ਦੇ ਸਾਰੇ ਨਿਵਾਸੀਆਂ ਵੱਲੋਂ ਮੇਅਰ ਸਾਹਿਬ ਦਾ ਧੰਨਵਾਦ ਕਰਦੇ ਹਨ। ਇਸ ਮੌਕੇ ਸੋਨੀ ਪ੍ਰਧਾਨ, ਕੁਲਵੰਤ ਰਾਏ, ਗੁਰਬਖਸ਼ ਸਿੰਘ ਗਾਸ਼ਾ ਅਤੇ ਪੰਕਜ ਸ਼ਰਮਾ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ Big News; ਸਾਬਕਾ ਮੰਤਰੀ ਸਿਕੰਦਰ ਮਲੂਕਾ ਨੇ ਮੁੜ ਕੀਤੀ ਅਕਾਲੀ ਦਲ ’ਚ ਘਰ ਵਾਪਸੀ,ਸੁਖਬੀਰ ਬਾਦਲ ਨੇ ਕਿਹਾ ‘ਜੀ ਆਇਆ ਨੂੰ’
ਉਧਰ, ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਅੱਜ ਵਾਰਡ ਨੰਬਰ 9 ਵਿੱਚ 44 ਲੱਖ ਰੁਪਏ ਦੀ ਲਾਗਤ ਨਾਲ ਸੜਕ ਪ੍ਰੀਮਿਕਸ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਾਰਡ ਦੇ ਕੌਂਸਲਰ ਮੈਡਮ ਵੀਰਪਾਲ ਕੌਰ ਦੇ ਪਤੀ ਪਰਵਿੰਦਰ ਸਿੰਘ ਸਿੱਧੂ ਨੰਬਰਦਾਰ, ਡਾਕਟਰ ਸੰਜੀਵ, ਰਾਜਿੰਦਰ ਸ਼ਰਮਾ, ਗਿਆਨ ਚੰਦ, ਸੁਖਮੰਦਰ ਸਿੰਘ, ਮੰਗਤ ਠੇਕੇਦਾਰ, ਯਾਦਵਿੰਦਰ ਮਾਨ ਅਤੇ ਨਗਰ ਨਿਗਮ ਦੇ ਜੇਈ ਰਾਜੇਸ਼ ਕੁਮਾਰ ਮੌਜੂਦ ਸਨ।
ਇਹ ਵੀ ਪੜ੍ਹੋ ਕਮਲ ਭਾਬੀ ਦੇ ਕ.ਤ+ਲ ਤੋਂ ਬਾਅਦ ਹੁਣ ‘ਤਿੱਤਲੀ’ ਵਾਲੀ ਪ੍ਰੀਤ ਜੱਟੀ ਨੂੰ ਆਈ ਧ.ਮਕੀ,ਸੁਣੋ ਧ.ਮ.ਕੀ ਵਾਲੀ ਆਡੀਓ
ਇਸ ਦੌਰਾਨ ਮੇਅਰ ਨੇ ਦਾਦੀ-ਪੋਤੀ ਪਾਰਕ ਦਾ ਦੌਰਾ ਕੀਤਾ ਅਤੇ ਪਾਰਕ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਪਾਰਕ ਕਮੇਟੀ ਨੇ ਮੇਅਰ ਸ੍ਰੀ ਮਹਿਤਾ ਨੂੰ ਇੱਕ ਮੰਗ ਪੱਤਰ ਸੌਂਪਿਆ ਅਤੇ ਦਾਦੀ-ਪੋਤੀ ਪਾਰਕ ਵਿੱਚ ਦਾਦੀ-ਪੋਤੀ ਦਾ ਸਟੈਚੂ ਲਗਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਦਾਦੀ-ਪੋਤੀ ਪਾਰਕ ਨੂੰ ਸੁੰਦਰ ਬਣਾਇਆ ਜਾਵੇਗਾ ਅਤੇ ਕਮੇਟੀ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ, ਪਾਰਕ ਵਿੱਚ ਦਾਦੀ-ਪੋਤੀ ਦਾ ਸਟੈਚੂ ਵੀ ਲਗਾਇਆ ਜਾਵੇਗਾ। ਇਸਤੋਂ ਇਲਾਵਾ ਵਾਰਡ ਨੰਬਰ 48 ਵਿੱਚ ਸਥਿਤ ਆਪਣੇ ਦਫ਼ਤਰ ਵਿੱਚ ਜਨਤਾ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਦਾ ਹੱਲ ਕਰਵਾਇਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।