Bathinda News : Bathinda ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਹਰਿਆ-ਭਰਿਆ ਬਣਾਉਣ ਦੇ ਉਦੇਸ਼ ਨਾਲ ਨਗਰ ਨਿਗਮ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਅੱਜ ਆਪਣੇ ਸਾਥੀ ਕੌਂਸਲਰਾਂ ਨਾਲ ਮਿਲ ਕੇ ਮਾਡਲ ਟਾਊਨ ਫੇਜ਼-4 ਸਥਿਤ ਪਾਰਕ ਨੰਬਰ 186 ਵਿੱਚ ਪੌਦਾ ਲਗਾ ਕੇ ਵਾਤਾਵਰਣ ਸੰਭਾਲ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪਾਰਕ ਵਿੱਚ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਏ ਗਏ ਅਤੇ ਸ਼ਹਿਰ ਵਾਸੀਆਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਰਹਿਣ ਦਾ ਸੰਦੇਸ਼ ਦਿੱਤਾ ਗਿਆ।ਪੌਦਾ ਲਗਾਉਣ ਦੀ ਇਸ ਮੁਹਿੰਮ ਦੌਰਾਨ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਦਰੱਖਤ ਅਤੇ ਪੌਦੇ ਸਿਰਫ਼ ਸਾਡੇ ਵਾਤਾਵਰਣ ਦੀ ਸੁੰਦਰਤਾ ਹੀ ਨਹੀਂ ਵਧਾਉਂਦੇ, ਸਗੋਂ ਸ਼ੁੱਧ ਹਵਾ, ਸਾਫ਼ ਵਾਤਾਵਰਣ ਅਤੇ ਸਿਹਤਮੰਦ ਜੀਵਨ ਲਈ ਵੀ ਬੇਹੱਦ ਜ਼ਰੂਰੀ ਹਨ। ਅੱਜ ਵਧ ਰਹੇ ਪ੍ਰਦੂਸ਼ਣ ਅਤੇ ਬਦਲ ਰਹੀਆਂ ਵਾਤਾਵਰਣਕ ਸਥਿਤੀਆਂ ਨੂੰ ਦੇਖਦੇ ਹੋਏ ਹਰ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਪੌਦਾ ਲਗਾਉਣ ਦੀ ਮੁਹਿੰਮ ਨੂੰ ਨੂੰ ਜਨ-ਅਭਿਆਨ ਬਣਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਜੇਕਰ ਸ਼ਹਿਰ ਦਾ ਹਰ ਵਿਅਕਤੀ ਆਪਣੇ ਜੀਵਨ ਵਿੱਚ ਘੱਟੋ-ਘੱਟ ਇੱਕ ਪੌਦਾ ਲਗਾਏ ਅਤੇ ਉਸ ਦੀ ਦੇਖਭਾਲ ਦੀ ਜ਼ਿੰਮੇਵਾਰੀ ਲੈ ਕੇ ਉਸ ਨੂੰ ਦਰੱਖਤ ਬਣਨ ਤੱਕ ਸੁਰੱਖਿਅਤ ਰੱਖੇ, ਤਾਂ ਆਉਣ ਵਾਲੇ ਸਾਲਾਂ ਵਿੱਚ ਬਠਿੰਡਾ ਨੂੰ ਹੋਰ ਵੀ ਹਰਿਆ-ਭਰਿਆ ਅਤੇ ਸੁੰਦਰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਪੌਦਾ ਲਗਾਉਣ ਦੇ ਨਾਲ-ਨਾਲ ਉਸ ਦੀ ਨਿਯਮਤ ਦੇਖਭਾਲ ਵੀ ਯਕੀਨੀ ਬਣਾਈ ਜਾਵੇ, ਕਿਉਂਕਿ ਪੌਦੇ ਲਗਾਓ ਮੁਹਿੰਮ ਤਾਂ ਹੀ ਸਾਰਥਕ ਹੋਵੇਗੀ ਜਦੋਂ ਲਗਾਏ ਗਏ ਪੌਦੇ ਸੁਰੱਖਿਅਤ ਰਹਿ ਕੇ ਵੱਡੇ ਦਰੱਖਤ ਬਣਨਗੇ।
ਇਹ ਵੀ ਪੜ੍ਹੋ 👉Rampura Phul ਹਲਕੇ ‘ਚ ਵੱਡਾ ਸਿਆਸੀ ਧਮਾਕਾ; ਨਾਮੀਂ ਆਗੂ ਸਾਥੀਆਂ ਸਮੇਤ ਕਾਂਗਰਸ ‘ਚ ਹੋਇਆ ਸ਼ਾਮਲ
👉‘ਇੱਕ ਵਿਅਕਤੀ, ਇੱਕ ਪੌਦਾ’ ਬਣੇ ਜਨ-ਅਭਿਆਨ : ਮੇਅਰ
ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੰਦਿਆਂ ਮੇਅਰ ਨੇ ਕਿਹਾ ਕਿ ਅੱਜ ਲੋੜ ਸਿਰਫ਼ ਪੌਦੇ ਲਗਾਉਣ ਦੀ ਨਹੀਂ, ਸਗੋਂ ਹਰਿਆਵਲ ਨੂੰ ਆਪਣੀ ਜੀਵਨਸ਼ੈਲੀ ਦਾ ਹਿੱਸਾ ਬਣਾਉਣ ਦੀ ਹੈ। ਉਨ੍ਹਾਂ ਸ਼ਹਿਰ ਦੇ ਨੌਜਵਾਨਾਂ, ਸਮਾਜਿਕ ਸੰਸਥਾਵਾਂ, ਵੱਖ-ਵੱਖ ਸੰਗਠਨਾਂ ਅਤੇ ਆਮ ਨਾਗਰਿਕਾਂ ਨੂੰ ਅੱਗੇ ਆ ਕੇ “ਪੌਦਾ ਲਗਾਓ” ਮੁਹਿੰਮਾਂ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦਰੱਖਤ ਆਉਣ ਵਾਲੀਆਂ ਪੀੜ੍ਹੀਆਂ ਲਈ ਕੁਦਰਤ ਦੀ ਸਭ ਤੋਂ ਵੱਡੀ ਵਿਰਾਸਤ ਹਨ। ਇਸ ਲਈ ਅੱਜ ਲਗਾਏ ਗਏ ਹਰ ਪੌਦੇ ਨੂੰ ਭਵਿੱਖ ਦੀਆਂ ਪੀੜ੍ਹੀਆਂ ਲਈ ਇੱਕ ਤੋਹਫ਼ੇ ਵਜੋਂ ਦੇਖਿਆ ਜਾਣਾ ਚਾਹੀਦਾ ਹੈ। ਇਸ ਮੌਕੇ ਮੇਅਰ ਦੇ ਨਾਲ ਪੰਡਿਤ ਦੇਵ ਸ਼ਰਮਾ, ਐਮ.ਸੀ. ਸ੍ਰੀ ਹਰਵੀਰ ਸਿੰਘ ਰਿਪੂ, ਐਮ.ਸੀ. ਸ੍ਰੀ ਉਮੇਸ਼ ਗਰਗ ਗੋਗੀ, ਐਮ.ਸੀ. ਸ੍ਰੀ ਬੇਅੰਤ ਸਿੰਘ ਰੰਧਾਵਾ, ਐਮ.ਸੀ. ਸ੍ਰੀ ਮਨੀਸ਼ ਕੁਮਾਰ ਡਿੰਪੀ ਬਾਘਲਾ, ਐਮ.ਸੀ. ਸ੍ਰੀ ਜਗਪਾਲ ਸਿੰਘ ਗੋਰਾ ਸਿੱਧੂ, ਐਮ.ਸੀ. ਸ੍ਰੀ ਗੁਰਚਰਨ ਸਿੰਘ, ਸ੍ਰੀ ਮਨਦੀਪ ਸਿੰਘ ਨਵੀ, ਸ੍ਰੀ ਅਮਨਦੀਪ ਅਤੇ ਐਲ.ਐਸ.ਓ. ਸ੍ਰੀ ਗੁਰਲਾਲ ਸਿੰਘ ਹਾਜ਼ਰ ਸਨ।ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ, “ਅੱਜ ਲਗਾਇਆ ਗਿਆ ਇੱਕ ਪੌਦਾ ਆਉਣ ਵਾਲੇ ਸਮੇਂ ਵਿੱਚ ਸੈਂਕੜੇ ਲੋਕਾਂ ਨੂੰ ਜੀਵਨਦਾਇਨੀ ਆਕਸੀਜਨ, ਛਾਂ ਅਤੇ ਸਾਫ਼ ਵਾਤਾਵਰਣ ਪ੍ਰਦਾਨ ਕਰ ਸਕਦਾ ਹੈ।”ਉਨ੍ਹਾਂ ਸ਼ਹਿਰ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਘਰ, ਗਲੀ, ਮੁਹੱਲੇ, ਪਾਰਕ ਅਤੇ ਉਪਲਬਧ ਜਨਤਕ ਥਾਵਾਂ ’ਤੇ ਪੌਦੇ ਲਗਾਉਣ ਲਈ ਅੱਗੇ ਆਉਣ ਅਤੇ ਬਠਿੰਡਾ ਨੂੰ ਪੰਜਾਬ ਦੇ ਸੁੰਦਰ ਅਤੇ ਹਰੇ ਭਰੇ ਸ਼ਹਿਰਾਂ ਵਿੱਚ ਸ਼ਾਮਲ ਕਰਨ ਲਈ ਸਾਂਝੇ ਯਤਨ ਕਰਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




