👉3.96 ਕਰੋੜ ਦੇ ਪੁਰਾਣੇ ਕੰਮਾਂ ਵਿੱਚ ਦੇਰੀ ਕਾਰਨ ਨਿਗਮ ਨੂੰ ਹੋਇਆ 1.36 ਕਰੋੜ ਦਾ ਨੁਕਸਾਨ, ਸਬੰਧਤ ਦੋਵੇਂ ਕੰਪਨੀਆਂ ਬਲੈਕਲਿਸਟ: ਮਹਿਤਾ
👉8.8 ਫੀਸਦੀ ਘੱਟ ਦਰ ’ਤੇ ਟੈਂਡਰ, ਨਿਗਮ ਨੂੰ ਕਰੀਬ 2.79 ਕਰੋੜ ਰੁਪਏ ਦੀ ਬਚਤ, ਠੇਕੇਦਾਰਾਂ ਨੇ ਵੀ ਮੀਟਿੰਗ ਵਿੱਚ ਗਲਤਫਹਿਮੀਆਂ ਦੂਰ ਹੋਣ ਦੀ ਗੱਲ ਕਹੀ
Bathinda News : ਨਗਰ ਨਿਗਮ ਬਠਿੰਡਾ ਵੱਲੋਂ ਪ੍ਰੀਮਿਕਸ ਅਤੇ ਇੰਟਰਲਾਕਿੰਗ ਟਾਈਲਾਂ ਨਾਲ ਸਬੰਧਤ ਟੈਂਡਰ ਪ੍ਰਕਿਰਿਆ ਨੂੰ ਲੈ ਕੇ ਪਿਛਲੇ ਦਿਨੀਂ ਕੁਝ ਠੇਕੇਦਾਰਾਂ ਵੱਲੋਂ ਛੋਟੇ ਠੇਕੇਦਾਰਾਂ ਨੂੰ ਕੰਮ ਤੋਂ ਬਾਹਰ ਕਰਨ ਸਬੰਧੀ ਲਗਾਏ ਗਏ ਦੋਸ਼ਾਂ ਤੋਂ ਬਾਅਦ ਅੱਜ ਨਗਰ ਨਿਗਮ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਪੂਰੇ ਮਾਮਲੇ ਸਬੰਧੀ ਸਥਿਤੀ ਸਪੱਸ਼ਟ ਕੀਤੀ। ਮੇਅਰ ਨੇ ਕਿਹਾ ਕਿ ਟੈਂਡਰ ਪ੍ਰਕਿਰਿਆ ਨੂੰ ਲੈ ਕੇ ਕੁਝ ਗਲਤਫਹਿਮੀਆਂ ਪੈਦਾ ਹੋਈਆਂ ਸਨ, ਜਿਨ੍ਹਾਂ ਨੂੰ ਠੇਕੇਦਾਰਾਂ ਨਾਲ ਹੋਈ ਮੀਟਿੰਗ ਦੌਰਾਨ ਦੂਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦਾ ਉਦੇਸ਼ ਕਿਸੇ ਵਪਾਰੀ ਜਾਂ ਠੇਕੇਦਾਰ ਨੂੰ ਨੁਕਸਾਨ ਪਹੁੰਚਾਉਣਾ ਨਹੀਂ, ਸਗੋਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਵਾਉਣਾ ਅਤੇ ਜਨਤਾ ਦੇ ਪੈਸੇ ਦੀ ਸਹੀ ਵਰਤੋਂ ਯਕੀਨੀ ਬਣਾਉਣਾ ਹੈ।
ਪ੍ਰੈੱਸ ਕਾਨਫਰੰਸ ਦੌਰਾਨ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਕੁਝ ਠੇਕੇਦਾਰਾਂ ਵੱਲੋਂ ਟੈਂਡਰ ਪ੍ਰਕਿਰਿਆ ਨੂੰ ਲੈ ਕੇ ਸਵਾਲ ਚੁੱਕੇ ਗਏ ਸਨ। ਉਨ੍ਹਾਂ ਕਿਹਾ ਕਿ ਇਹ ਮਾਮਲਾ ਮੁੱਖ ਤੌਰ ’ਤੇ ਗਲਤਫਹਿਮੀ ਕਾਰਨ ਪੈਦਾ ਹੋਇਆ ਸੀ। ਮੇਅਰ ਅਨੁਸਾਰ ਨਗਰ ਨਿਗਮ ਵੱਲੋਂ ਪਹਿਲਾਂ ਕਰੀਬ 3.96 ਕਰੋੜ ਰੁਪਏ ਦੇ ਕੰਮਾਂ ਦਾ ਟੈਂਡਰ ਦੋ ਕੰਪਨੀਆਂ ਫੇਅਰਡੀਲ ਕੰਸਟਰਕਸ਼ਨ ਅਤੇ ਸਰਾਂ ਕੰਸਟਰਕਸ਼ਨ ਨੂੰ ਜਾਰੀ ਕੀਤਾ ਗਿਆ ਸੀ। ਉਨ੍ਹਾਂ ਅਨੁਸਾਰ ਦੋਵੇਂ ਫਰਮਾਂ ਵੱਲੋਂ ਕੰਮ ਪੂਰੇ ਕਰਨ ਵਿੱਚ ਦੇਰੀ ਹੋਈ, ਜਿਸ ਕਾਰਨ ਕਰੀਬ 3.96 ਕਰੋੜ ਰੁਪਏ ਦੇ ਕੰਮਾਂ ਲਈ ਨਗਰ ਨਿਗਮ ਨੂੰ ਲਗਭਗ 5.33 ਕਰੋੜ ਰੁਪਏ ਦਾ ਭੁਗਤਾਨ ਕਰਨਾ ਪਿਆ।ਮੇਅਰ ਨੇ ਦਾਅਵਾ ਕੀਤਾ ਕਿ ਇਸ ਪ੍ਰਕਿਰਿਆ ਵਿੱਚ ਨਗਰ ਨਿਗਮ ਨੂੰ ਕਰੀਬ 1.36 ਕਰੋੜ ਰੁਪਏ ਦਾ ਵਾਧੂ ਆਰਥਿਕ ਬੋਝ ਝੱਲਣਾ ਪਿਆ। ਉਨ੍ਹਾਂ ਕਿਹਾ ਕਿ ਕਰੀਬ 350 ਤੋਂ 400 ਦਿਨਾਂ ਤੱਕ ਲਗਭਗ 20 ਕੰਮਾਂ ਵਿੱਚ ਦੇਰੀ ਹੋਈ, ਜਿਸ ਦਾ ਸਿੱਧਾ ਅਸਰ ਸ਼ਹਿਰ ਵਾਸੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ’ਤੇ ਪਿਆ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਦੇਰੀ ਸਿਰਫ਼ ਨਿਰਮਾਣ ਪ੍ਰਕਿਰਿਆ ਨੂੰ ਪ੍ਰਭਾਵਿਤ ਨਹੀਂ ਕਰਦੀ, ਸਗੋਂ ਇਸ ਨਾਲ ਸਰਕਾਰੀ ਪੈਸੇ ’ਤੇ ਵੀ ਵਾਧੂ ਬੋਝ ਪੈਂਦਾ ਹੈ।
ਇਹ ਵੀ ਪੜ੍ਹੋ 👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ
ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਨਗਰ ਨਿਗਮ ਵਿੱਚ ਆਉਣ ਵਾਲਾ ਪੈਸਾ ਬਠਿੰਡਾ ਦੀ ਜਨਤਾ ਦਾ ਪੈਸਾ ਹੈ ਅਤੇ ਇਸ ਪੈਸੇ ਦੀ ਬਰਬਾਦੀ ਕਿਸੇ ਵੀ ਹਾਲਤ ਵਿੱਚ ਸਵੀਕਾਰ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ, “ਲੋਕਾਂ ਨੇ ਸਾਡੇ ’ਤੇ ਭਰੋਸਾ ਜਤਾਇਆ ਹੈ। ਇਸ ਭਰੋਸੇ ਦੇ ਨਾਲ ਸ਼ਹਿਰ ਦੇ ਵਿਕਾਸ ਦੀ ਜ਼ਿੰਮੇਵਾਰੀ ਵੀ ਜੁੜੀ ਹੋਈ ਹੈ। ਜੇਕਰ ਕਿਸੇ ਕੰਮ ਵਿੱਚ ਲਾਪਰਵਾਹੀ ਜਾਂ ਬੇਲੋੜੀ ਦੇਰੀ ਕਾਰਨ ਸ਼ਹਿਰ ਵਾਸੀਆਂ ਨੂੰ ਨੁਕਸਾਨ ਹੁੰਦਾ ਹੈ ਤਾਂ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।”ਮੇਅਰ ਨੇ ਦੱਸਿਆ ਕਿ ਇਸੇ ਕੜੀ ਤਹਿਤ ਨਗਰ ਨਿਗਮ ਵੱਲੋਂ ਪ੍ਰੀਮਿਕਸ ਕਾਰਜਾਂ ਲਈ ਕਰੀਬ 5.32 ਕਰੋੜ ਰੁਪਏ ਦਾ ਟੈਂਡਰ ਵੀ ਲਗਾਇਆ ਗਿਆ ਸੀ, ਪਰ ਦੋ ਵਾਰ ਟੈਂਡਰ ਪ੍ਰਕਿਰਿਆ ਵਿੱਚ ਕਿਸੇ ਵੀ ਠੇਕੇਦਾਰ ਨੇ ਦਿਲਚਸਪੀ ਨਹੀਂ ਦਿਖਾਈ ਅਤੇ ਬੋਲੀ ਵਿੱਚ ਹਿੱਸਾ ਨਹੀਂ ਲਿਆ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਦੇ ਵਿਕਾਸ ਕਾਰਜ ਸਿਰਫ਼ ਇਸ ਕਾਰਨ ਨਹੀਂ ਰੋਕੇ ਜਾ ਸਕਦੇ ਕਿ ਕਿਸੇ ਵਿਸ਼ੇਸ਼ ਟੈਂਡਰ ਵਿੱਚ ਲੋੜੀਂਦੀ ਮੁਕਾਬਲੇਬਾਜ਼ੀ ਨਹੀਂ ਹੋਈ।
ਇਹ ਵੀ ਪੜ੍ਹੋ 👉ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਨਗਰ ਨਿਗਮ ਸ਼ਹਿਰ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੁਝ ਠੇਕੇਦਾਰਾਂ ਕਾਰਨ ਬਠਿੰਡਾ ਦੇ ਵਿਕਾਸ ਕਾਰਜ ਰੁਕਣ, ਇਹ ਕਿਸੇ ਵੀ ਪੱਧਰ ’ਤੇ ਉਚਿਤ ਨਹੀਂ ਹੈ। ਇਸੇ ਮਕਸਦ ਨਾਲ ਨਗਰ ਨਿਗਮ ਵੱਲੋਂ ਕਰੀਬ 32 ਕਰੋੜ ਰੁਪਏ ਦਾ ਵੱਡਾ ਪ੍ਰੀਮਿਕਸ ਟੈਂਡਰ ਜਾਰੀ ਕੀਤਾ ਗਿਆ।ਮੇਅਰ ਅਨੁਸਾਰ ਇਸ ਵੱਡੇ ਟੈਂਡਰ ਵਿੱਚ ਨਗਰ ਨਿਗਮ ਨੂੰ 8.8 ਫੀਸਦੀ ਦੀ ਬਚਤ ਹੋਈ ਹੈ, ਜੋ ਕਰੀਬ 2.79 ਕਰੋੜ ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਹੋਣ ਵਾਲੇ ਟੈਂਡਰਾਂ ਵਿੱਚ ਵੱਧ ਤੋਂ ਵੱਧ ਕਰੀਬ 2.5 ਫੀਸਦੀ ਤੱਕ ਹੀ ਡਿਸਕਾਊਂਟ ਮਿਲਣ ਦੀ ਸਥਿਤੀ ਸਾਹਮਣੇ ਆਉਂਦੀ ਰਹੀ ਹੈ। ਉਨ੍ਹਾਂ ਅਨੁਸਾਰ ਇਸ ਵਾਰ ਹੋਈ ਬਚਤ ਨੂੰ ਵੀ ਜਨਤਾ ਦੇ ਹਿੱਤ ਵਿੱਚ ਦੇਖਿਆ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ 👉PM Modi ਅਤੇ Amit Shah ਵੋਟਾਂ ਦੀ ਚੋਰੀ ਕਰਕੇ ਜਿੱਤ ਰਹੇ ਹਨ ਚੋਣਾਂ :- ਕੇਜਰੀਵਾਲ
ਸ੍ਰੀ ਮਹਿਤਾ ਨੇ ਕਿਹਾ ਕਿ ਕਰੀਬ 32 ਕਰੋੜ ਰੁਪਏ ਦੇ ਇਸ ਟੈਂਡਰ ਰਾਹੀਂ ਬਠਿੰਡਾ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦਾ ਕੰਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਟੈਂਡਰ ਪ੍ਰਕਿਰਿਆ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਸ਼ੰਕਾ ਹੈ ਤਾਂ ਨਗਰ ਨਿਗਮ ਇਸ ਸਬੰਧੀ ਕਿਸੇ ਵੀ ਸਬੰਧਤ ਏਜੰਸੀ ਤੋਂ ਜਾਂਚ ਕਰਵਾਉਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਪੂਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਤਰ੍ਹਾਂ ਦੀ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ।ਮੇਅਰ ਨੇ ਇਹ ਵੀ ਕਿਹਾ ਕਿ ਪਿਛਲੇ ਦਿਨੀਂ ਠੇਕੇਦਾਰਾਂ ਵੱਲੋਂ ਦਿੱਤੇ ਗਏ ਬਿਆਨਾਂ ਵਿੱਚੋਂ ਕਈ ਗੱਲਾਂ ਗਲਤਫਹਿਮੀ ਕਾਰਨ ਸਾਹਮਣੇ ਆਈਆਂ ਸਨ। ਉਨ੍ਹਾਂ ਕਿਹਾ ਕਿ ਠੇਕੇਦਾਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਗੱਲਬਾਤ ਦੌਰਾਨ ਸਾਰੇ ਸਬੰਧਤ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਹੋਈ। ਉਨ੍ਹਾਂ ਅਨੁਸਾਰ ਮੀਟਿੰਗ ਤੋਂ ਬਾਅਦ ਠੇਕੇਦਾਰਾਂ ਵੱਲੋਂ ਵੀ ਇਹ ਮੰਨਿਆ ਗਿਆ ਕਿ ਕੁਝ ਗਲਤਫਹਿਮੀਆਂ ਸਨ, ਜਿਨ੍ਹਾਂ ਨੂੰ ਗੱਲਬਾਤ ਰਾਹੀਂ ਦੂਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ 👉ਚਹਿਲ ਤੇ ਭੁੱਚਰ ਨੇ ਖਿਡਾਰੀਆਂ ਦਾ ਵਧਾਇਆ ਹੌਸਲਾ, ਅੰਡਰ-17 ਵਾਲੀਬਾਲ ਸਮੈਸਿੰਗ ’ਚ ਰੋਮਾਂਚਕ ਮੁਕਾਬਲੇ ਜਾਰੀ
ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਜਿਨ੍ਹਾਂ ਠੇਕੇਦਾਰਾਂ ਵੱਲੋਂ ਕੰਮਾਂ ਵਿੱਚ ਦੇਰੀ ਕੀਤੀ ਗਈ ਅਤੇ ਜਿਨ੍ਹਾਂ ਕਾਰਨ ਨਗਰ ਨਿਗਮ ਨੂੰ ਆਰਥਿਕ ਨੁਕਸਾਨ ਝੱਲਣਾ ਪਿਆ, ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਫੇਅਰਡੀਲ ਕੰਸਟਰਕਸ਼ਨ ਅਤੇ ਸਰਾਂ ਕੰਸਟਰਕਸ਼ਨ ਕੰਪਨੀਆਂ ਨੂੰ ਬਲੈਕਲਿਸਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰਾਂ ਅਤੇ ਵਪਾਰੀਆਂ ਨੂੰ ਕੰਮ ਦੇ ਮੌਕੇ ਉਪਲਬਧ ਕਰਵਾਉਣਾ ਜ਼ਰੂਰੀ ਹੈ, ਪਰ ਕੰਮ ਵਿੱਚ ਲਾਪਰਵਾਹੀ ਅਤੇ ਸਰਕਾਰੀ ਪੈਸੇ ਦੇ ਨੁਕਸਾਨ ਦੇ ਮਾਮਲਿਆਂ ਵਿੱਚ ਕਾਰਵਾਈ ਵੀ ਓਨੀ ਹੀ ਜ਼ਰੂਰੀ ਹੈ।ਉਨ੍ਹਾਂ ਕਿਹਾ, “ਮਹਿਤਾ ਪਰਿਵਾਰ ਦੀ ਸੋਚ ਹਮੇਸ਼ਾ ਵਪਾਰ ਅਤੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਦੀ ਰਹੀ ਹੈ। ਕਿਸੇ ਵੀ ਵਪਾਰੀ ਜਾਂ ਠੇਕੇਦਾਰ ਨੂੰ ਨੁਕਸਾਨ ਪਹੁੰਚਾਉਣਾ ਸਾਡਾ ਉਦੇਸ਼ ਨਹੀਂ ਹੈ। ਪਰ ਜਿੱਥੇ ਨਿਯਮਾਂ ਅਨੁਸਾਰ ਕਾਰਵਾਈ ਜ਼ਰੂਰੀ ਹੋਵੇਗੀ, ਉੱਥੇ ਕਾਰਵਾਈ ਵੀ ਕੀਤੀ ਜਾਵੇਗੀ। ਵਿਕਾਸ ਕਾਰਜਾਂ ਦੀ ਗੁਣਵੱਤਾ, ਸਮੇਂ ਸਿਰ ਮੁਕੰਮਲਤਾ ਅਤੇ ਜਨਤਾ ਦੇ ਪੈਸੇ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ।”
ਇਹ ਵੀ ਪੜ੍ਹੋ 👉Amritsar ‘ਚ ਪੁਲਿਸ ਮੁਕਾਬਲਾ; ਵਾਂਟੇਡ ਗੈਂਗ.ਸਟ.ਰ ਦੇ ਲੱਗੀ ਗੋ/ਲੀ
ਇਸ ਦੌਰਾਨ ਮੌਜੂਦ ਠੇਕੇਦਾਰਾਂ ਨੇ ਵੀ ਕਿਹਾ ਕਿ ਟੈਂਡਰ ਪ੍ਰਕਿਰਿਆ ਨੂੰ ਲੈ ਕੇ ਕੁਝ ਗਲਤਫਹਿਮੀਆਂ ਪੈਦਾ ਹੋਈਆਂ ਸਨ। ਉਨ੍ਹਾਂ ਕਿਹਾ ਕਿ ਅੱਜ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨਾਲ ਹੋਈ ਮੀਟਿੰਗ ਦੌਰਾਨ ਇਨ੍ਹਾਂ ਮੁੱਦਿਆਂ ’ਤੇ ਗੱਲਬਾਤ ਹੋਈ ਅਤੇ ਗਲਤਫਹਿਮੀਆਂ ਦੂਰ ਹੋ ਗਈਆਂ ਹਨ। ਠੇਕੇਦਾਰਾਂ ਨੇ ਕਿਹਾ ਕਿ ਗੱਲਬਾਤ ਤੋਂ ਬਾਅਦ ਮਾਮਲੇ ਦੀ ਸਥਿਤੀ ਨੂੰ ਲੈ ਕੇ ਉਨ੍ਹਾਂ ਦਾ ਦ੍ਰਿਸ਼ਟੀਕੋਣ ਸਪੱਸ਼ਟ ਹੋ ਗਿਆ ਹੈ।ਮੇਅਰ ਨੇ ਅੰਤ ਵਿੱਚ ਕਿਹਾ ਕਿ ਬਠਿੰਡਾ ਸ਼ਹਿਰ ਵਿੱਚ ਵਿਕਾਸ ਕਾਰਜਾਂ ਨੂੰ ਗਤੀ ਦੇਣਾ ਨਗਰ ਨਿਗਮ ਦੀ ਪਹਿਲ ਹੈ। ਸੜਕ ਨਿਰਮਾਣ, ਪ੍ਰੀਮਿਕਸ, ਇੰਟਰਲਾਕਿੰਗ ਟਾਈਲਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਵਾ ਕੇ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਯਤਨ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਵਿਕਾਸ ਲਈ ਉਪਲਬਧ ਸਰਕਾਰੀ ਫੰਡਾਂ ਦੀ ਵਰਤੋਂ ਪੂਰੀ ਜ਼ਿੰਮੇਵਾਰੀ ਨਾਲ ਕੀਤੀ ਜਾਵੇਗੀ ਅਤੇ ਕਿਸੇ ਵੀ ਪੱਧਰ ’ਤੇ ਜਨਤਾ ਦੇ ਹਿੱਤਾਂ ਦੀ ਅਣਦੇਖੀ ਨਹੀਂ ਹੋਣ ਦਿੱਤੀ ਜਾਵੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




