👉ਲੋਕਾਂ ਨੂੰ ਲਗਭਗ 16.5 ਲੱਖ ਰੁਪਏ ਦੀ ਲਾਗਤ ਨਾਲ ਮਿਲੇਗੀ ਬਿਹਤਰ ਸੜਕੀ ਪਹੁੰਚ: ਮੇਅਰ ਪਦਮਜੀਤ ਸਿੰਘ ਮਹਿਤਾ
Bathinda news:Mayor Padamjit Mehta ਨੇ ਅੱਜ ਆਪਣੇ ਮੇਅਰ ਵਾਰਡ ਨੰਬਰ 48 ਵਿੱਚ ਸਥਿਤ ਜੋਗੀ ਨਗਰ ਦੀ ਮੁੱਖ ਸੜਕ, ਗਲੀ ਨੰਬਰ 5 ਅਤੇ ਆਲੇ-ਦੁਆਲੇ ਦੀਆਂ ਗਲੀਆਂ ‘ਤੇ ਲਗਭਗ 16.5 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਸ਼ੁਭ ਆਰੰਭ ਕੀਤਾ। ਇਸ ਮੌਕੇ ਐਸ.ਡੀ.ਓ. ਸ੍ਰੀ ਵਿਕਰਮਜੀਤ ਸਿੰਘ, ਜੇ.ਈ. ਸ੍ਰੀ ਪਵਨ ਕੁਮਾਰ, ਸ੍ਰੀ ਜਸਵਿੰਦਰ ਸਿੰਘ ਬਰਾੜ, ਸ੍ਰੀ ਮੋਹਣੀ, ਸ੍ਰੀ ਗੰਡਾ ਸਿੰਘ, ਸ੍ਰੀ ਹਰਬੰਸ ਲਾਲ ਸੇਵਾਮੁਕਤ ਵਾਟਰ ਸਪਲਾਈ, ਸ੍ਰੀ ਨੀਟੂ ਕਰਿਆਣਾ ਸਟੋਰ ਵਾਲੇ, ਡਾ. ਕਸ਼ਮੀਰ ਸਿੰਘ, ਸ੍ਰੀ ਦਰਸ਼ਨ ਸਿੰਘ ਮਾਖਾ, ਸ੍ਰੀ ਪ੍ਰਵੀਨ ਕਾਲੀਆ, ਸ੍ਰੀ ਲਾਲ ਸਿੰਘ, ਸ੍ਰੀ ਕੁੱਕੂ ਸਿੰਘ, ਸ੍ਰੀ ਮਨਜੀਤ ਸਿੰਘ, ਸ੍ਰੀ ਰਾਮ ਸਿੰਘ, ਸ੍ਰੀ ਚੰਦ ਸਿੰਘ, ਸ੍ਰੀ ਮਲਕੀਤ ਕਾਲੀ, ਸ੍ਰੀ ਆਜ਼ਾਦ ਸ਼ਰਮਾ, ਸ੍ਰੀ ਕਾਕਾ ਕੇਬਲ ਵਾਲੇ, ਸ੍ਰੀਮਤੀ ਗੁਰਪ੍ਰੀਤ ਕੌਰ, ਸ੍ਰੀਮਤੀ ਮਾਇਆ ਦੇਵੀ, ਸ੍ਰੀਮਤੀ ਸੁਨੀਤਾ ਰਾਣੀ ਅਤੇ ਇਲਾਕੇ ਦੇ ਵਸਨੀਕ ਮੌਜੂਦ ਸਨ।
ਇਹ ਵੀ ਪੜ੍ਹੋ ‘Roshan Punjab’; ਪੰਜਾਬ ਨੂੰ ਦੇਸ਼ ਦਾ ਪਹਿਲਾ ਬਿਜਲੀ ਕੱਟ-ਮੁਕਤ ਸੂਬਾ ਬਣਾਉਣ ਲਈ ‘ਰੌਸ਼ਨ ਪੰਜਾਬ’ ਪ੍ਰਾਜੈਕਟ ਦੀ ਸ਼ੁਰੂਆਤ
ਕੰਮ ਦਾ ਸ਼ੁਭ ਆਰੰਭ ਕਰਦਿਆਂ, ਮੇਅਰ ਸ਼੍ਰੀ ਮਹਿਤਾ ਨੇ ਕਿਹਾ ਕਿ ਬਠਿੰਡਾ ਨਗਰ ਨਿਗਮ ਸ਼ਹਿਰ ਦੇ ਹਰ ਵਾਰਡ ਵਿੱਚ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋਗੀ ਨਗਰ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਸੜਕਾਂ ਦੇ ਸੁਧਾਰ ਦੀ ਮੰਗ ਸੀ, ਜੋ ਅੱਜ ਪੂਰੀ ਹੋ ਰਹੀ ਹੈ। ਇਸ ਕੰਮ ਦੇ ਪੂਰਾ ਹੋਣ ਨਾਲ ਵਸਨੀਕਾਂ ਨੂੰ ਬਿਹਤਰ ਆਵਾਜਾਈ ਅਤੇ ਸਾਫ਼-ਸੁਥਰਾ ਵਾਤਾਵਰਣ ਮਿਲੇਗਾ।ਮੇਅਰ ਸ਼੍ਰੀ ਮਹਿਤਾ ਨੇ ਕਿਹਾ, “ਸਾਡਾ ਉਦੇਸ਼ ਸ਼ਹਿਰ ਦੇ ਹਰ ਵਾਰਡ ਨੂੰ ਸੁੰਦਰ, ਸਾਫ਼-ਸੁਥਰਾ ਅਤੇ ਆਧੁਨਿਕ ਬਣਾਉਣਾ ਹੈ। ਕੋਈ ਵੀ ਖੇਤਰ ਵਿਕਾਸ ਤੋਂ ਬਿਨਾਂ ਨਹੀਂ ਰਹੇਗਾ। ਜਨਤਾ ਦੇ ਸਹਿਯੋਗ ਨਾਲ, ਬਠਿੰਡਾ ਨੂੰ ਦੇਸ਼ ਦੇ ਸਭ ਤੋਂ ਸਾਫ਼ ਅਤੇ ਵਿਕਸਤ ਸ਼ਹਿਰਾਂ ਵਿੱਚੋਂ ਇੱਕ ਬਣਾਉਣਾ ਸਾਡਾ ਸੰਕਲਪ ਹੈ।”ਉਨ੍ਹਾਂ ਅੱਗੇ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਸਾਰੇ ਚੱਲ ਰਹੇ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।









