Mayor Padamjit Singh Mehta ਨੇ ਵਾਰਡ ਨੰਬਰ 23 ਵਿੱਚ ‘ਮੇਰੀ ਰਸੋਈ ਯੋਜਨਾ’ਤਹਿਤ ਲੋੜਵੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

Date:

spot_img

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣਾ ਸਰਕਾਰ ਦੀ ਪਹਿਲ : ਮੇਅਰ ਮਹਿਤਾ
Bathinda News: ਨਗਰ ਨਿਗਮ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਵਾਰਡ ਨੰਬਰ 23 ਵਿੱਚ ‘ਮੇਰੀ ਰਸੋਈ ਯੋਜਨਾ’ ਤਹਿਤ ਯੋਗ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ। ਇਸ ਮੌਕੇ ਵੱਡੀ ਗਿਣਤੀ ਵਿੱਚ ਲਾਭਪਾਤਰੀਆਂ ਅਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ। ਮੇਅਰ ਨੇ ਲਾਭਪਾਤਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਭਰੋਸਾ ਦਿਵਾਇਆ ਕਿ ਨਗਰ ਨਿਗਮ ਲੋਕ ਸੇਵਾ ਦੇ ਕੰਮ ਪੂਰੀ ਵਚਨਬੱਧਤਾ ਨਾਲ ਜਾਰੀ ਰੱਖੇਗਾ।

ਇਹ ਵੀ ਪੜ੍ਹੋ  Bathinda Police ਦੇ CIA-1 Staff ਵੱਲੋਂ ਇੱਕ ਦੇਸੀ ਤੇ ਇੱਕ ਵਿਦੇਸ਼ੀ ਪਿਸਤੌਲ ਸਮੇਤ ਇੱਕ ਕਾਬੂ

ਇਸ ਮੌਕੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ, “ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰ ਦਾ ਉਦੇਸ਼ ਹੈ ਕਿ ਕੋਈ ਵੀ ਯੋਗ ਪਰਿਵਾਰ ਸਰਕਾਰੀ ਭਲਾਈ ਸਕੀਮਾਂ ਦੇ ਲਾਭ ਤੋਂ ਵਾਂਝਾ ਨਾ ਰਹੇ। ‘ਮੇਰੀ ਰਸੋਈ ਯੋਜਨਾ’ਰਾਹੀਂ ਲੋੜਵੰਦ ਪਰਿਵਾਰਾਂ ਨੂੰ ਜ਼ਰੂਰੀ ਖੁਰਾਕੀ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ, ਤਾਂ ਜੋ ਉਨ੍ਹਾਂ ਨੂੰ ਆਰਥਿਕ ਰਾਹਤ ਮਿਲ ਸਕੇ ਅਤੇ ਉਨ੍ਹਾਂ ਦੇ ਘਰ ਦਾ ਚੁੱਲ੍ਹਾ ਨਿਯਮਿਤ ਤੌਰ ’ਤੇ ਬਲਦਾ ਰਹੇ।”ਉਨ੍ਹਾਂ ਕਿਹਾ ਕਿ ਨਗਰ ਨਿਗਮ ਬਠਿੰਡਾ ਵੀ ਮੁੱਖ ਮੰਤਰੀ ਦੇ ਲੋਕ ਭਲਾਈ ਅਤੇ ਜਨਹਿਤ ਦੇ ਵਿਜ਼ਨ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਪੂਰੀ ਨਿਸ਼ਠਾ ਨਾਲ ਕੰਮ ਕਰ ਰਿਹਾ ਹੈ।

ਇਹ ਵੀ ਪੜ੍ਹੋ  CM Bhagwant Mann ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ, 2800 ਨਵੇਂ ਰਾਸ਼ਨ ਡਿੱਪੂ ਹੋਣਗੇ ਜਾਰੀ

ਸ਼ਹਿਰ ਦੇ ਵਿਕਾਸ ਦੇ ਨਾਲ-ਨਾਲ ਗਰੀਬ, ਲੋੜਵੰਦ ਅਤੇ ਵਾਂਝੇ ਪਰਿਵਾਰਾਂ ਦੀ ਸਹਾਇਤਾ ਕਰਨਾ ਵੀ ਨਿਗਮ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਲੋਕ ਸੇਵਾ ਕਾਰਜ ਨਿਰੰਤਰ ਜਾਰੀ ਰਹਿਣਗੇ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਪਰਿਵਾਰਾਂ ਤੱਕ ਸਹਾਇਤਾ ਪਹੁੰਚਾਈ ਜਾ ਸਕੇ।ਇਸ ਮੌਕੇ ਸ੍ਰੀ ਰਮੇਸ਼ ਕੁਮਾਰ ਮੇਸ਼ਾ, ਸ੍ਰੀ ਅਸ਼ੋਕ ਕੁਮਾਰ ਕਾਲਾ, ਸ੍ਰੀ ਅਵਤਾਰ ਸਿੰਘ ਗੋਗਾ, ਸ੍ਰੀ ਦਲਜੀਤ ਸਿੰਘ ਰੋਮਾਣਾ, ਸ੍ਰੀ ਮੀਤਾ ਅਤੇ ਸ੍ਰੀ ਰਾਠੌੜ ਸਮੇਤ ਇਲਾਕੇ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया

👉मेक इन इंडिया अभियान में मेक विद स्वीडन निभाएगा...