👉ਆਂਗਣਵਾੜੀ ਕੇਂਦਰ ਬੱਚਿਆਂ ਅਤੇ ਮਾਵਾਂ ਦੇ ਪੋਸ਼ਣ ਤੇ ਵਿਕਾਸ ਵਿੱਚ ਨਿਭਾਅ ਰਹੇ ਅਹਿਮ ਭੂਮਿਕਾ : ਮੇਅਰ ਪਦਮਜੀਤ ਸਿੰਘ ਮਹਿਤਾ
Bathinda News: ਬਠਿੰਡਾ ਸ਼ਹਿਰ ਦੇ ਸਾਰੇ 50 ਵਾਰਡਾਂ ਵਿੱਚ ਆਂਗਣਵਾੜੀ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਅੱਜ ਬਠਿੰਡਾ ਅਰਬਨ ਖੇਤਰ ਦੀਆਂ 14 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੇ ਨਾਲ ਡੀਪੀਓ ਸ੍ਰੀ ਪੰਕਜ ਕੁਮਾਰ ਅਤੇ ਸੀਡੀਪੀਓ ਮੈਡਮ ਊਸ਼ਾ ਵੀ ਮੌਜੂਦ ਸਨ।ਇਸ ਮੌਕੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ।ਪ੍ਰੈੱਸ ਕਾਨਫਰੰਸ ਵਿੱਚ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਵਿੱਚ ਕੁੱਲ 424 ਆਂਗਣਵਾੜੀ ਕੇਂਦਰ ਚੱਲ ਰਹੇ ਹਨ, ਜਦਕਿ ਬਠਿੰਡਾ ਅਰਬਨ ਖੇਤਰ ਦੇ ਸਾਰੇ 50 ਵਾਰਡਾਂ ਵਿੱਚ 174 ਆਂਗਣਵਾੜੀ ਕੇਂਦਰ ਚਲਾਏ ਜਾ ਰਹੇ ਹਨ।
ਇਹ ਵੀ ਪੜ੍ਹੋ 👉30,000 ਰੁਪਏ ਰਿਸ਼ਵਤ ਲੈਂਦਾ SDO ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਇਨ੍ਹਾਂ ਕੇਂਦਰਾਂ ਰਾਹੀਂ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਮਾਵਾਂ ਨੂੰ ਵੱਖ-ਵੱਖ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਦੇ ਨਾਲ-ਨਾਲ ਪੋਸ਼ਣ, ਸਿਹਤ ਅਤੇ ਮੁੱਢਲੀ ਸਿੱਖਿਆ ਨਾਲ ਸਬੰਧਤ ਮਹੱਤਵਪੂਰਨ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਮੇਅਰ ਨੇ ਦੱਸਿਆ ਕਿ ਬਠਿੰਡਾ ਅਰਬਨ ਦੇ 174 ਆਂਗਣਵਾੜੀ ਕੇਂਦਰਾਂ ਵਿੱਚੋਂ 14 ਥਾਵਾਂ ’ਤੇ ਆਂਗਣਵਾੜੀ ਹੈਲਪਰਾਂ ਦੇ ਅਹੁਦੇ ਖਾਲੀ ਸਨ। ਇਨ੍ਹਾਂ ਅਹੁਦਿਆਂ ਲਈ ਵਿਭਾਗ ਨੂੰ ਕੁੱਲ 70 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਵਿਭਾਗ ਵੱਲੋਂ ਨਿਰਧਾਰਤ ਪ੍ਰਕਿਰਿਆ ਤਹਿਤ ਅਰਜ਼ੀਆਂ ਦੀ ਜਾਂਚ ਸਮੇਤ ਸਾਰੀ ਪ੍ਰਕਿਰਿਆ ਪੂਰੀ ਕਰਨ ਉਪਰੰਤ ਅੱਜ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ।ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਵਿੱਚ ਅਹਿਮ ਕੜੀ ਵਜੋਂ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਤੱਕ ਸਰਕਾਰੀ ਸਹੂਲਤਾਂ ਨੂੰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



