Thursday, April 16, 2026
spot_img
spot_img

Mayor ਪਦਮਜੀਤ ਸਿੰਘ ਮਹਿਤਾ ਨੇ ਆਪਣੇ ਦਫ਼ਤਰ ਵਿੱਚ ਸੁਣੀਆਂ ਸਮੱਸਿਆਵਾਂ,ਕੁੱਝ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ

Date:

spot_img

👉ਕੌਂਸਲਰ ਉਮੇਸ਼ ਗੋਗੀ ਤੇ ਸਮਾਜ ਸੇਵਕ ਸ਼ੌਨਕ ਜੋਸ਼ੀ ਨੇ ਵੀ ਆਪਣੇ ਵਾਰਡ ਦੀਆਂ ਦੱਸੀਆਂ ਸਮੱਸਿਆਵਾਂ
👉ਸਮੱਸਿਆਵਾਂ ਦਾ ਨਿਪਟਾਰਾ ਆਮ ਲੋਕਾਂ ਦਾ ਹੱਕ, ਜਲਦ ਸਮੱਸਿਆ ਮੁਕਤ ਹੋਵੇਗਾ ਬਠਿੰਡਾ:ਮੇਅਰ ਪਦਮਜੀਤ ਸਿੰਘ ਮਹਿਤਾ
Bathinda News:ਮੇਅਰ ਪਦਮਜੀਤ ਸਿੰਘ ਮਹਿਤਾ ਨੇ ਆਪਣੇ ਦਫਤਰ ਵਿੱਚ ਪਹੁੰਚਣ ਵਾਲੇ ਫਰਿਆਦੀਆਂ ਦੀਆਂ ਜਨ ਸਮੱਸਿਆਵਾਂ ਸੁਣੀਆਂ ਅਤੇ ਕੁੱਝ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਵਾਇਆ। ਅੱਜ ਉਨ੍ਹਾਂ ਨੂੰ ਮਿਲਣ ਲਈ ਕਈ ਕੌਂਸਲਰਾਂ ਸਮੇਤ ਵੱਡੀ ਤਾਦਾਦ ਵਿੱਚ ਬਠਿੰਡਾ ਵਾਸੀ ਪਹੁੰਚੇ ਸਨ, ਜਿਨ੍ਹਾਂ ਨੇ ਆਪਣੀਆਂ ਆਪਣੀਆਂ ਸਮੱਸਿਆਵਾਂ ਬਾਰੇ ਮੇਅਰ ਸਾਹਿਬ ਨੂੰ ਜਾਣੂੰ ਕਰਵਾਇਆ ਅਤੇ ਮੇਅਰ ਸਾਹਿਬ ਵੱਲੋਂ ਮੌਕੇ ‘ਤੇ ਹੱਲ ਹੋਣ ਵਾਲੀਆਂ ਸਮੱਸਿਆਵਾਂ ਦਾ ਉਸੇ ਸਮੇਂ ਨਿਪਟਾਰਾ ਕਰਵਾਇਆ ਗਿਆ। ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੂੰ ਮਿਲਣ ਲਈ ਕੌਂਸਲਰ ਸ਼ਾਮ ਲਾਲ ਜੈਨ ਪਹੁੰਚੇ, ਜਿਨਾਂ ਨੇ ਮੇਅਰ ਸਾਹਿਬ ਨੂੰ ਦੱਸਿਆ ਕਿ ਉਨ੍ਹਾਂ ਦੇ ਵਾਰਡ ਵਿੱਚ ਕਈ ਅਜਿਹੇ ਕੰਮ ਹਨ, ਜਿਨ੍ਹਾਂ ਦੇ ਟੈਂਡਰ ਹੋ ਚੁੱਕੇ ਹਨ, ਪਰ ਉਕਤ ਕੰਮ ਸ਼ੁਰੂ ਨਹੀਂ ਕਰਵਾਏ ਗਏ ਹਨ, ਜਿਨ੍ਹਾਂ ਨੂੰ ਜਲਦ ਸ਼ੁਰੂ ਕਰਵਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਵਾਰਡ ਦੀਆਂ ਕਈ ਹੋਰ ਸਮੱਸਿਆਵਾਂ ਦੇ ਨਿਪਟਾਰੇ ਬਾਰੇ ਵੀ ਮੇਅਰ ਸਾਹਿਬ ਨਾਲ ਵਿਚਾਰ ਵਟਾਂਦਰਾ ਕੀਤਾ। ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਟੈਂਡਰ ਹੋ ਚੁੱਕੇ ਵਿਕਾਸ ਕੰਮਾਂ ਨੂੰ ਜਲਦ ਸ਼ੁਰੂ ਕਰਵਾਇਆ ਜਾਵੇਗਾ ਅਤੇ ਉਕਤ ਕੰਮਾਂ ਨੂੰ ਪੂਰਾ ਕਰਵਾਉਣ ਲਈ ਉਨ੍ਹਾਂ ਵਿੱਚ ਤੇਜ਼ੀ ਲਿਆਉਣ ਸਬੰਧੀ ਆਦੇਸ਼ ਅਧਿਕਾਰੀਆਂ ਨੂੰ ਦਿੱਤੇ ਜਾਣਗੇ।

ਇਹ ਵੀ ਪੜ੍ਹੋ Punjab Govt ਦੇ ਮਾਈਨਿੰਗ ਵਿਭਾਗ ਦੀ ਜਾਅਲੀ ਵੈੱਬਸਾਈਟ ਚਲਾਉਣ ਵਾਲਾ ਮੁੱਖ ਮੁਲਜ਼ਮ ਕਾਬੂ

ਇਸ ਦੌਰਾਨ ਕੌਂਸਲਰ ਉਮੇਸ਼ ਗੋਗੀ ਵੀ ਆਪਣੇ ਵਾਰਡ ਦੀਆਂ ਕੁੱਝ ਵੱਡੀਆਂ ਸਮੱਸਿਆਵਾਂ ਲੈ ਕੇ ਮੇਅਰ ਸਾਹਿਬ ਕੋਲ ਪਹੁੰਚੇ, ਜਿਨ੍ਹਾਂ ਦੇ ਨਾਲ ਸਮਾਜ ਸੇਵੀ ਸ਼ੌਨਕ ਜੋਸ਼ੀ ਵੀ ਮੌਜੂਦ ਸਨ। ਕੌਂਸਲਰ ਉਮੇਸ਼ ਗੋਗੀ ਨੇ ਦੱਸਿਆ ਕਿ ਉਨ੍ਹਾਂ ਦੇ ਵਾਰਡ ਵਿੱਚ ਪੈਂਦੀ ਸ਼ਿਵ ਕਲੋਨੀ ਦੀ ਗਲੀ ਨੰਬਰ ਦੋ, ਤਿੰਨ, ਚਾਰ ਵਿੱਚ ਪਿਛਲੇ ਕੁਝ ਸਮੇਂ ਤੋਂ ਵੱਡੇ ਵੱਡੇ ਗੋਦਾਮ ਬਣ ਗਏ ਹਨ, ਜਿਸ ਕਾਰਨ ਉਕਤ ਗਲੀਆਂ ਵਿੱਚ ਵੱਡੇ ਵਾਹਨ, ਖਾਸ ਕਰ ਟਰੱਕਾਂ ਦਾ ਆਉਣਾ ਜਾਣਾ ਲੱਗਿਆ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਗਲੀਆਂ ਵਿੱਚ ਅਕਸਰ ਬੱਚੇ ਖੇਡਦੇ ਹਨ, ਜਿਸ ਕਾਰਨ ਕਦੇ ਵੀ ਵੱਡੇ ਹਾਦਸੇ ਹੋ ਸਕਦੇ ਹਨ, ਜਦੋਂ ਕਿ ਕਈ ਵਾਰ ਤਾਂ ਗਲੀਆਂ ਵਿੱਚ ਟਰੱਕ ਵੀ ਕਈ ਕਈ ਘੰਟੇ ਤੱਕ ਖੜੇ ਕਰ ਦਿੱਤੇ ਜਾਂਦੇ ਹਨ, ਜਿਸ ਕਾਰਨ ਟਰੈਫਿਕ ਦੀ ਸਮੱਸਿਆ ਵੀ ਪੈਦਾ ਹੁੰਦੀ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਉਕਤ ਗਲੀਆਂ ਵਿੱਚ ਖੰਭੇ ਲਗਾਏ ਜਾਣ, ਤਾਂ ਜੋ ਵੱਡੇ ਵਾਹਨਾਂ ਦੀ ਐਂਟਰੀ ਬੰਦ ਹੋ ਸਕੇ। ਜਿਸ ਸਬੰਧੀ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਤੁਰੰਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਕੌਂਸਲਰ ਗੋਗੀ ਨੇ ਇਹ ਵੀ ਦੱਸਿਆ ਕਿ ਗਲੀ ਨੰਬਰ ਚਾਰ ਵਿੱਚ ਸੀਵਰੇਜ ਹੋਲ ਬਹੁਤ ਥੱਲੇ ਹਨ, ਜਿਹੜੇ ਹਾਦਸੇ ਦਾ ਕਾਰਨ ਬਣ ਰਹੇ ਹਨ, ਜਿਨ੍ਹਾਂ ਨੂੰ ਉੱਪਰ ਚੁੱਕਿਆ ਜਾਵੇ। ਇਸ ਬਾਰੇ ਮੇਅਰ ਮਹਿਤਾ ਨੇ ਅਧਿਕਾਰੀਆਂ ਨੂੰ ਉਕਤ ਕੰਮ ਜਲਦ ਕਰਨ ਦੇ ਆਦੇਸ਼ ਦਿੱਤੇ। ਕਈ ਛੋਟੀਆਂ ਸਮੱਸਿਆਵਾਂ ਲੈ ਕੇ ਵੀ ਆਮ ਜਨਤਾ ਮੇਅਰ ਸਾਹਿਬ ਕੋਲ ਪਹੁੰਚੀ, ਜਿਨ੍ਹਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ।

ਇਹ ਵੀ ਪੜ੍ਹੋ  40.85 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਕਰਨ ਵਾਲੇ ਨਿੱਜੀ ਫਰਮ ਦੇ ਮਾਲਕ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਇਸ ਦੌਰਾਨ ਡਾਕਟਰ ਵਿੱਤੁਲ ਕੇ ਗੁਪਤਾ, ਸਮਾਜ ਸੇਵੀ ਅਸ਼ਵਨੀ ਬੰਟੀ, ਕੌਂਸਲਰ ਪ੍ਰਦੀਪ ਗੋਲਾ, ਆਤਮਾ ਸਿੰਘ, ਬੇਅੰਤ ਸਿੰਘ ਰੰਧਾਵਾ, ਵਿਕ੍ਰਮ ਕ੍ਰਾਂਤੀ, ਸੁਖਦੇਵ ਸਿੰਘ ਸੁੱਖਾ, ਸਾਧੂ ਸਿੰਘ, ਆਪ ਆਗੂ ਮਹਿੰਦਰ ਸਿੰਘ ਫੁੱਲੋ ਮਿੱਠੀ, ਭੁਪਿੰਦਰ ਸਿੰਘ ਟਿੰਕਾ ਨੇ ਵੀ ਆਪਣੇ ਆਪਣੇ ਇਲਾਕੇ ਦੇ ਵਿਕਾਸ ਕਾਰਜ਼ਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਸਮੱਸਿਆਵਾਂ ਦਾ ਹੱਲ ਕਰਵਾਉਣਾ ਆਮ ਲੋਕਾਂ ਦਾ ਹੱਕ ਹੈ ਅਤੇ ਉਨ੍ਹਾਂ ਖੁਦ ਸਮੇਤ ਅਧਿਕਾਰੀਆਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਪਹਿਲ ਦੇ ਆਧਾਰ ‘ਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਕਿਸੇ ਵੀ ਸਮੱਸਿਆ ਲਈ ਆਪਣੇ ਵਾਰਡ ਦੇ ਕੌਂਸਲਰ ਨਾਲ ਸੰਪਰਕ ਕਰਨ ਅਤੇ ਫਿਰ ਵੀ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੁੰਦਾ ਹੈ, ਤਾਂ ਉਹ ਬੇਝਿਜਕ ਉਨ੍ਹਾਂ ਨਾਲ ਉਨ੍ਹਾਂ ਦੇ ਦਫਤਰ ਵਿੱਚ ਆ ਕੇ ਮਿਲਣ, ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਖੁਦ ਬਠਿੰਡਾ ਦੀ ਨੁਹਾਰ ਬਦਲਣ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਜਲਦੀ ਬਠਿੰਡਾ ਸਮੱਸਿਆਵਾਂ ਤੋਂ ਮੁਕਤ ਹੋਵੇਗਾ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਗਰ ਨਿਗਮ ਵੱਲੋਂ ਚਲਾਈ ਗਈ ਸਫ਼ਾਈ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਆਪਣੇ ਆਲੇ ਦੁਆਲੇ ਦੇ ਇਲਾਕੇ ਨੂੰ ਸਾਫ ਸੁਥਰਾ ਰੱਖਣ, ਤਾਂ ਜੋ ਬਠਿੰਡਾ ਨੂੰ ਦੇਸ਼ ਦਾ ਆਦਰਸ਼ ਸ਼ਹਿਰ ਬਣਾਇਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਰਿਜ਼ਨਲ ਸੈਂਟਰ ਬਠਿੰਡਾ ਦੀ MA (Eng) ਦੀ ਵਿਦਿਆਰਥਣ ਨੂੰ 41ਵੇਂ ਕਨਵੋਕੇਸ਼ਨ ‘ਤੇ ਮਿਲਿਆ ਗੋਲਡ ਮੈਡਲ

Bathinda News: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 41ਵੇਂ ਕਨਵੋਕੇਸ਼ਨ 'ਤੇ...

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕ+ਤ+ਲ

Amritsar News:ਬੀਤੀ ਰਾਤ ਜਿਲਾ ਅੰਮ੍ਰਿਤਸਰ ਦੇ ਪਿੰਡ ਭੁੱਲਰ ਵਿੱਚ...

SSD Girls College ਵੱਲੋਂ ਸਿਹਤ ਸੰਬੰਧੀ ਮੁੱਦਿਆਂ ‘ਤੇ ਇੱਕ ਵਿਸ਼ੇਸ਼ ਗਿਆਨ ਲੈਕਚਰ ਦਾ ਆਯੋਜਨ

Bathinda News: SSD Girls College ਵੱਲੋਂ ਪ੍ਰਿੰਸੀਪਲ ਡਾ. ਨੀਰੂ...

Punjab Police ਨੂੰ ਮਿਲੀ ਵੱਡੀ ਸਫ਼ਲਤਾ; 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ 1 ਕਾਬੂ

👉ਚੰਡੀਗੜ੍ਹ ਭਾਜਪਾ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਦੇ ਨਾਲ...