Bathinda News:ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਕੌਂਸਲਰ ਵੀਰਪਾਲ ਕੌਰ ਦੇ ਵਾਰਡ ਨੰਬਰ 9 ਵਿੱਚ ਸਥਿਤ ਮਾਡਲ ਟਾਊਨ ਫੇਜ਼ 3 ਵਿੱਚ ਲਗਭਗ 50 ਲੱਖ ਰੁਪਏ ਦੇ ਪ੍ਰੀਮਿਕਸ ਕੰਮ ਦਾ ਉਦਘਾਟਨ ਕੀਤਾ।ਇਸ ਦੌਰਾਨ ਉਨ੍ਹਾਂ ਦੇ ਨਾਲ ਨੰਬਰਦਾਰ ਐਮਸੀ ਸ੍ਰੀ ਪਰਮਿੰਦਰ ਸਿੰਘ ਸਿੱਧੂ, ਸਿਟੀਜ਼ਨਜ਼ ਅਵੇਅਰਨੈੱਸ ਐਂਡ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਡਾ. ਸੰਜੀਵ ਸ਼ਰਮਾ, ਚੇਅਰਮੈਨ ਸ੍ਰੀ ਰਜਿੰਦਰ ਸ਼ਰਮਾ, ਸ੍ਰੀ ਮੰਗਤ ਰਾਏ ਬਾਂਸਲ, ਸ੍ਰੀ ਗੁਰਲਾਲ ਸਿੰਘ ਮਾਨ, ਸ੍ਰੀ ਸੁਖਮੰਦਰ ਸਿੰਘ ਅਤੇ ਸ੍ਰੀ ਬਲਵਿੰਦਰ ਸਿੰਘ ਵੀ ਸਨ। ਇਸ ਮੌਕੇ ‘ਤੇ ਲੱਡੂ ਵੀ ਵੰਡੇ ਗਏ।ਇਸ ਦੌਰਾਨ ਮੇਅਰ ਸ੍ਰੀ ਮਹਿਤਾ ਨੇ ਇਲਾਕੇ ਦਾ ਪੈਦਲ ਦੌਰਾ ਕਰਕੇ ਸਮੱਸਿਆਵਾਂ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ ਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ; ਨੌਂ ਪਿਸਤੌਲਾਂ ਬਰਾਮਦ
ਉਨ੍ਹਾਂ ਭਰੋਸਾ ਦਿੱਤਾ ਕਿ ਇਲਾਕੇ ਦੀਆਂ ਸਾਰੀਆਂ ਵੱਡੀਆਂ ਸਮੱਸਿਆਵਾਂ ਦਾ ਜਲਦੀ ਹੱਲ ਕੀਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਮੇਅਰ ਨੇ ਕਿਹਾ ਕਿ ਨਗਰ ਨਿਗਮ ਦਾ ਮੁੱਖ ਉਦੇਸ਼ ਸ਼ਹਿਰ ਦੀਆਂ ਸੜਕਾਂ ਨੂੰ ਬਿਹਤਰ ਬਣਾਉਣਾ, ਨਾਗਰਿਕ ਸਹੂਲਤਾਂ ਨੂੰ ਮਜ਼ਬੂਤ ਕਰਨਾ ਅਤੇ ਸਾਫ਼ ਤੇ ਪਹੁੰਚਯੋਗ ਆਵਾਜਾਈ ਪ੍ਰਦਾਨ ਕਰਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬਠਿੰਡਾ ਨੂੰ ਆਦਰਸ਼ ਸ਼ਹਿਰ ਬਣਾਉਣ ਲਈ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਯਕੀਨੀ ਬਣਾਉਣਾ ਨਗਰ ਨਿਗਮ ਦਾ ਮੁੱਖ ਉਦੇਸ਼ ਹੈ ਅਤੇ ਇਸ ਉਦੇਸ਼ ਲਈ ਸਾਰੇ 50 ਵਾਰਡਾਂ ਵਿੱਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













