ਕਰਨੈਲ ਸਿੰਘ ਨਗਰ ਵਿੱਚ ਪ੍ਰੀਮਿਕਸ ਸੜਕ ਨਿਰਮਾਣ ਕਾਰਜ ਦਾ ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਉਦਘਾਟਨ

Date:

spot_img

Bathinda News: ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੰਦਿਆਂ ਬਠਿੰਡਾ ਨਗਰ ਨਿਗਮ ਦੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਵਾਰਡ ਨੰਬਰ 27 ਅਧੀਨ ਪੈਂਦੇ ਕਰਨੈਲ ਸਿੰਘ ਨਗਰ ਵਿੱਚ ਪ੍ਰੀਮਿਕਸ ਸੜਕ ਨਿਰਮਾਣ ਕਾਰਜ ਦਾ ਵਿਧੀਵਤ ਉਦਘਾਟਨ ਕੀਤਾ। ਇਸ ਮੌਕੇ ਨਗਰ ਨਿਗਮ ਦੇ ਜੇ.ਈ. ਸ਼੍ਰੀ ਅਮਿਤ ਕੁਮਾਰ, ਸ਼੍ਰੀ ਚਰਨਜੀਤ ਸਿੰਘ ਭੋਲਾ, ਸ਼੍ਰੀ ਬਲਰਾਜ ਸਿੰਘ, ਸ਼੍ਰੀ ਸੁਖਦੇਵ ਸਿੰਘ ਸਮੇਤ ਹੋਰ ਪਤਵੰਤੇ ਵਿਅਕਤੀ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।ਇਸ ਦੌਰਾਨ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਨਗਰ ਨਿਗਮ ਸ਼ਹਿਰ ਦੇ ਹਰ ਵਾਰਡ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਿਆਰੀ ਸੜਕਾਂ ਕਿਸੇ ਵੀ ਖੇਤਰ ਦੇ ਵਿਕਾਸ ਦਾ ਅਹਿਮ ਆਧਾਰ ਹੁੰਦੀਆਂ ਹਨ ਅਤੇ ਕਰਨੈਲ ਸਿੰਘ ਨਗਰ ਵਿੱਚ ਪ੍ਰੀਮਿਕਸ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਆਵਾਜਾਈ ਦੀ ਬਿਹਤਰ ਸਹੂਲਤ ਮਿਲੇਗੀ।

ਇਹ ਵੀ ਪੜ੍ਹੋ  ਸਹਿਕਾਰੀ ਵਿਭਾਗ ਦਾ ਇੰਸਪੈਕਟਰ 50,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਦੇ ਮਿਆਰਾਂ ਅਨੁਸਾਰ ਮੁਕੰਮਲ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਲੰਬੇ ਸਮੇਂ ਤੱਕ ਇਸ ਦਾ ਲਾਭ ਮਿਲ ਸਕੇ।ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਬਠਿੰਡਾ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ, ਸਟ੍ਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਬਣਾਉਣ ਲਈ ਵੱਖ-ਵੱਖ ਵਿਕਾਸ ਪ੍ਰੋਜੈਕਟ ਤੇਜ਼ੀ ਨਾਲ ਚਲਾਏ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹਿਰ ਦੇ ਕਿਸੇ ਵੀ ਵਾਰਡ ਨੂੰ ਵਿਕਾਸ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की

इंडो-स्वीडन इनोवेशन डे पर उपस्थित होना सम्मान और प्रसन्नता...

CM Nayab Singh Saini ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया

👉मेक इन इंडिया अभियान में मेक विद स्वीडन निभाएगा...