ਮੇਅਰ ਪਦਮਜੀਤ ਸਿੰਘ ਮਹਿਤਾ ਨੇ ਭੀਮ ਰਾਓ ਅੰਬੇਡਕਰ ਨੂੰ 134ਵੇਂ ਜਨਮ ਦਿਵਸ ’ਤੇ ਨਤਮਸਤਕ ਹੋ ਕੇ ਕੀਤੇ ਸ਼ਰਧਾ ਦੇ ਫੁੱਲ ਭੇਟ

0
93
+1

👉ਅੰਬੇਡਕਰ ਪਾਰਕ ਵਿੱਚ ਲਗਾਏ ਬੂਟੇ , ਕੌਸਲਰ ਵੀ ਰਹੇ ਹਾਜ਼ਰ
Bathinda News: ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ 134ਵੇਂ ਜਨਮ ਦਿਵਸ ਮੌਕੇ ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਅੱਜ ਮਿੰਨੀ ਸਕੱਤਰੇਤ ਦੇ ਨੇੜੇ ਸਥਿਤ ਬਾਬਾ ਸਾਹਿਬ ਨਤਮਸਤਕ ਹੋ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੌਰਾਨ ਉਨ੍ਹਾਂ ਨਾਲ ਕੌਂਸਲਰ ਰਤਨ ਰਾਹੀ, ਰਜਿੰਦਰ ਸਿੰਘ ਸਿੱਧੂ, ਪਰਵਿੰਦਰ ਸਿੰਘ ਨੰਬਰਦਾਰ, ਵਿੱਕੀ ਨੰਬਰਦਾਰ, ਸਾਧੂ ਸਿੰਘ, ਰਣਦੀਪ ਰਾਣਾ, ਆਤਮਾ ਸਿੰਘ, ਚਰਨਜੀਤ ਭੋਲਾ, ਵਿਕਰਮ ਕ੍ਰਾਂਤੀ, ਰਾਜ ਮਹਿਰਾ, ਜਗਪਾਲ ਸਿੰਘ ਗੋਰਾ ਸਿੱਧੂ, ਟਰੱਕ ਅਪਰੇਟਰ ਯੂਨੀਅਨ ਦੇ ਪ੍ਰਧਾਨ ਗੁਰਦੀਪ ਸਿੰਘ ਗੀਤਾ, ਪੀ.ਏ.ਟੂ ਮੇਅਰ ਸੁਰੇਸ਼ ਸੇਤੀਆ ਅਤੇ ਹੋਰ ਵੀ ਪਤਵੰਤੇ ਸੱਜਣ ਹਾਜ਼ਰ ਸਨ।

ਇਹ ਵੀ ਪੜ੍ਹੋ ਹੁਣ ਮੰਗਲਵਾਰ ਨੂੰ ਪੁਲਿਸ ਅੱਗੇ ਪੇਸ਼ ਹੋਣਗੇ ਪ੍ਰਤਾਪ ਸਿੰਘ ਬਾਜਵਾ; ਲਿਆ ਇੱਕ ਦਿਨ ਦਾ ਸਮਾਂ

ਇਸ ਦੌਰਾਨ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਜੀ ਦੇ ਪਾਰਕ ਵਿੱਚ ਪੌਦੇ ਵੀ ਲਗਾਏ। ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇਸ਼ ਲਈ ਇੱਕ ਮਹੱਤਵਪੂਰਨ ਸ਼ਖਸੀਅਤ ਹਨ, ਜਿਨ੍ਹਾਂ ਨੇ ਦੇਸ਼ ਦੇ ਸੰਵਿਧਾਨ ਨੂੰ ਬਣਾਇਆ, ਰਚਿਆ ਅਤੇ ਸਜਾਇਆ। ਜਿਸ ਕਾਰਨ ਅੱਜ ਭਾਰਤ ਦੇ ਨਾਗਰਿਕ ਕਾਨੂੰਨ ਅਤੇ ਨਿਯਮ ਅਧੀਨ ਏਕਤਾ ਤੇ ਪਿਆਰ ਨਾਲ ਰਹਿੰਦੇ ਹਨ।

ਇਹ ਵੀ ਪੜ੍ਹੋ ਸਿੱਖਿਆ ਸ਼ੇਰਨੀ ਦਾ ਐਸਾ ਦੁੱਧ ਹੈ ਜੋ ਪੀਵੇਗਾ ਉਹੀ ਦਹਾੜੇਗਾ : ਮੋਹਿੰਦਰ ਭਗਤ

ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਜਾਤੀ ਭੇਦਭਾਵ ਨੂੰ ਖਤਮ ਕਰਕੇ ਦੇਸ਼ ਵਾਸੀਆਂ ਨੂੰ ਇੱਕਜੁੱਟ ਕੀਤਾ ਅਤੇ ਉਨ੍ਹਾਂ ਦੀ ਮਜ਼ਬੂਤ ਸੋਚ ਕਾਰਨ ਸਾਰੇ ਦੇਸ਼ ਵਾਸੀ ਉਨ੍ਹਾਂ ਦੇ ਮਾਰਗਦਰਸ਼ਨ ’ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਡਾਕਟਰ ਸਾਹਿਬ ਜੀ ਦੀ ਚੰਗੀ ਸੋਚ ਨੂੰ ਦੇਸ਼ ਦੇ ਨਾਗਰਿਕਾਂ, ਖਾਸ ਕਰਕੇ ਨੌਜਵਾਨਾਂ ਨੂੰ ਅਪਣਾਉਣਾ ਚਾਹੀਦਾ ਹੈ। ਮੇਅਰ ਸ਼੍ਰੀ ਮਹਿਤਾ ਨੇ ਕਿਹਾ, ‘‘ਮੈਨੂੰ ਖੁਸ਼ੀ ਹੈ ਕਿ ਮੈਂ ਉਨ੍ਹਾਂ ਦੀਆਂ ਸਿੱਖਿਆਵਾਂ ਦੀ ਪਾਲਣਾ ਕਰ ਰਿਹਾ ਹਾਂ।’’ ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਜੀ ਸਾਰੇ ਸਫਾਈ ਕਰਮਚਾਰੀਆਂ ਅਤੇ ਨਗਰ ਨਿਗਮ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਦੇ ਦਿਲਾਂ ਵਿੱਚ ਵੀ ਜ਼ਿੰਦਾ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here