ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਸਿੰਘ ਨੂੰ ਸ਼ਰਧਾਂਜਲੀ ਭੇਟ

0
44
+1

👉ਖੂਨਦਾਨ ਹੈ ਮਹਾਂਦਾਨ, ਖੂਨਦਾਨੀਆਂ ਨੂੰ ਕੀਮਤੀ ਜਾਨਾਂ ਬਚਾਉਣ ਲਈ ਪਰਮਾਤਮਾ ਨੇ ਬਣਾਇਆ ਫ਼ਰਿਸ਼ਤਾ: ਮੇਅਰ
👉ਸ਼ਹੀਦ ਜਰਨੈਲ ਸਿੰਘ ਜੀ ਦੇ ਬੁੱਤ ਨੂੰ ਜਲਦੀ ਹੀ ਬਦਲਿਆ ਜਾਵੇਗਾ
Bathinda News: ਮੇਅਰ ਪਦਮਜੀਤ ਸਿੰਘ ਮਹਿਤਾ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਨੌਜਵਾਨਾਂ ਨੂੰ ਸ਼ਹੀਦਾਂ ਵੱਲੋਂ ਦਿਖਾਏ ਗਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਮੇਅਰ ਸ਼੍ਰੀ ਮਹਿਤਾ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਆਯੋਜਿਤ ਪ੍ਰੋਗ੍ਰਾਮਾਂ ਵਿੱਚ ਹਿੱਸਾ ਲਿਆ। ਇਸ ਦੌਰਾਨ ਉਨ੍ਹਾਂ ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਅਤੇ ਯੂ.ਆਰ.ਐਮ.ਯੂ. ਵੱਲੋਂ ਲਗਾਏ ਗਏ ਖੂਨਦਾਨ ਕੈਂਪਾਂ ਦਾ ਦੌਰਾ ਕੀਤਾ ਅਤੇ ਖੂਨਦਾਨੀਆਂ ਦੀ ਹੌਸਲਾ ਅਫਜ਼ਾਈ ਕੀਤੀ। ਇਸ ਸਮੇਂ ਦੌਰਾਨ ਸੁਸਾਇਟੀ ਦੇ ਅਹੁਦੇਦਾਰਾਂ ਨੇ ਮੇਅਰ ਸ਼੍ਰੀ ਮਹਿਤਾ ਨੂੰ ਕੇਸਰੀ ਪੱਗ ਬੰਨ੍ਹ ਕੇ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਨੇ ਨਾਰਕੋ-ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; 4 ਕਿਲੋ ਹੈਰੋਇਨ ਨਾਲ ਪਿਓ-ਪੁੱਤਰ ਸਮੇਤ ਚਾਰ ਵਿਅਕਤੀ ਕਾਬੂ

ਇਸ ਮੌਕੇ ਪਦਮਜੀਤ ਸਿੰਘ ਮਹਿਤਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਵੇਂ ਅਸੀਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਸਿੰਘ ਦਾ ਸ਼ਹੀਦੀ ਦਿਹਾੜਾ ਸਾਲ ਵਿੱਚ ਇੱਕ ਵਾਰ ਮਨਾਉਂਦੇ ਹਾਂ, ਪਰ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੇ ਹਰ ਭਾਰਤੀ ਦੀ ਆਤਮਾ ਵਿੱਚ ਜਨਮ ਲਿਆ, ਜੋ ਅੱਜ ਵੀ ਭਾਰਤੀਆਂ ਦੇ ਦਿਲਾਂ ਵਿੱਚ ਜ਼ਿੰਦਾ ਹਨ ਅਤੇ ਯੁੱਗਾਂ ਯੁੱਗਾਂ ਤੱਕ ਜ਼ਿੰਦਾ ਰਹਿਣਗੇ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਕਰਕੇ ਹੀ ਅਸੀਂ ਅੱਜ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦਾਂ ਨੂੰ ਸਾਲ ਵਿੱਚ ਸਿਰਫ਼ ਇੱਕ ਵਾਰ ਹੀ ਨਹੀਂ, ਸਗੋਂ ਹਰ ਰੋਜ਼ ਯਾਦ ਕਰਨ ਅਤੇ ਉਨ੍ਹਾਂ ਵੱਲੋਂ ਦਿਖਾਏ ਗਏ ਮਾਰਗ ’ਤੇ ਚੱਲ ਕੇ ਸਮਾਜ ਨੂੰ ਸਮਾਜਿਕ ਬੁਰਾਈਆਂ ਤੋਂ ਮੁਕਤ ਕਰਨ ਦੀ ਕੋਸ਼ਿਸ਼ ਕਰਨ। ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਉਕਤ ਕੈਂਪ ਵਿੱਚ ਖੂਨਦਾਨ ਕਰਨ ਵਾਲੇ ਵੀ ਖੁਸ਼ਕਿਸਮਤ ਹਨ, ਜਿਨ੍ਹਾਂ ਨੂੰ ਪਰਮਾਤਮਾ ਨੇ ਕੀਮਤੀ ਜਾਨਾਂ ਬਚਾਉਣ ਵਾਲੇ ਫਰਿਸ਼ਤੇ ਬਣਨ ਦਾ ਮੌਕਾ ਦਿੱਤਾ ਹੈ ਅਤੇ ਇਸ ਵਿੱਚ ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਦਾ ਮਹੱਤਵਪੂਰਨ ਯੋਗਦਾਨ ਹੈ।

ਇਹ ਵੀ ਪੜ੍ਹੋ ਪੁਲਿਸ ਦੀ ਵਰਦੀ ਪਾ ਕੇ ਨਸ਼ਾ ਤਸਕਰੀ ਕਰਨ ਵਾਲੀ ਮਹਿਲਾ ‘ਨਸ਼ਾ ਤਸਕਰ’ ਚਾਰ ਸਾਥੀਆਂ ਸਹਿਤ ਗ੍ਰਿਫਤਾਰ, 5.2 ਕਿਲੋਂ ਹੈਰੋਇਨ ਬਰਾਮਦ

ਇਸ ਦੌਰਾਨ ਸ਼ਹੀਦ ਜਰਨੈਲ ਸਿੰਘ ਦੀ ਮਾਤਾ ਨੇ ਮੇਅਰ ਪਦਮਜੀਤ ਸਿੰਘ ਮਹਿਤਾ ਨਾਲ ਮੁਲਾਕਾਤ ਕਰਦਿਆਂ ਆਪਣੇ ਵਾਰਡ ਕੌਂਸਲਰ ਗੁਰਪ੍ਰੀਤ ਬੰਟੀ, ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਗੋਗਾ ਅਤੇ ਹੋਰ ਅਹੁਦੇਦਾਰਾਂ ਦੀ ਮਦਦ ਨਾਲ ਸ਼ਹੀਦ ਜਰਨੈਲ ਸਿੰਘ ਦੇ ਬੁੱਤ ਨੂੰ ਬਦਲਣ ਦੀ ਮੰਗ ਕੀਤੀ। ਮੇਅਰ ਸ਼੍ਰੀ ਮਹਿਤਾ ਨੇ ਐਲਾਨ ਕੀਤਾ ਕਿ ਸ਼ਹੀਦ ਜਰਨੈਲ ਸਿੰਘ ਜੀ ਦੇ ਬੁੱਤ ਨੂੰ ਜਲਦੀ ਹੀ ਬਦਲ ਦਿੱਤਾ ਜਾਵੇਗਾ। ਇਸ ਤੋਂ ਬਾਅਦ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਉੱਤਰੀ ਰੇਲਵੇ ਮੈਨਜ਼ ਯੂਨੀਅਨ (ਯੂਆਰਐਮਯੂ) ਵੱਲੋਂ ਆਯੋਜਿਤ ਖੂਨਦਾਨ ਕੈਂਪ ਵਿੱਚ ਹਿੱਸਾ ਲਿਆ ਅਤੇ ਖੂਨਦਾਨੀਆਂ ਨੂੰ ਉਤਸ਼ਾਹਿਤ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here