Mayor Padamjit Singh Mehta ਨੇ ਜਾਰੀ ਕੀਤੀ ‘ਪੰਜਾਬ ਯੂਥ ਰਨ’ ਦੀ ਟੀ-ਸ਼ਰਟ

Date:

spot_img

👉‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 13 ਸਤੰਬਰ ਨੂੰ ਬਠਿੰਡਾ ਦੀਆਂ ਸੜਕਾਂ ’ਤੇ ਦੌੜੇਗਾ ਪੰਜਾਬ ਦਾ ਨੌਜਵਾਨ
👉ਹੁਣ ਤੱਕ 10,500 ਤੋਂ ਵੱਧ ਰਜਿਸਟ੍ਰੇਸ਼ਨ, 15 ਹਜ਼ਾਰ ਤੋਂ ਵੱਧ ਲੋਕਾਂ ਦੇ ਪਹੁੰਚਣ ਦੀ ਉਮੀਦ : ਮੇਅਰ ਪਦਮਜੀਤ ਸਿੰਘ ਮਹਿਤਾ
Bathinda News:ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ਮੁਹਿੰਮ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਸਿਹਤਮੰਦ ਜੀਵਨਸ਼ੈਲੀ ਅਪਣਾਉਣ ਅਤੇ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ 13 ਸਤੰਬਰ ਨੂੰ ਬਠਿੰਡਾ ਵਿਖੇ ‘ਪੰਜਾਬ ਯੂਥ ਰਨ’ਮੈਰਾਥਨ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਮੈਰਾਥਨ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ, ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਮਾਰਗਦਰਸ਼ਨ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ।ਇਸੇ ਸਬੰਧ ਵਿੱਚ ਸ਼ੁੱਕਰਵਾਰ ਨੂੰ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਆਮ ਆਦਮੀ ਪਾਰਟੀ ਦੀ ਟੀਮ ਨਾਲ ਪ੍ਰੈੱਸ ਕਾਨਫਰੰਸ ਕਰਕੇ ‘ਪੰਜਾਬ ਯੂਥ ਰਨ’ਦੀ ਟੀ-ਸ਼ਰਟ ਰਿਲੀਜ਼ ਕੀਤੀ। ਇਸ ਮੌਕੇ ਚੇਅਰਮੈਨ ਸ੍ਰੀ ਬਲਜੀਤ ਸਿੰਘ ਬੱਲੀ, ਸ੍ਰੀ ਰਾਜਨ ਅਮਰਦੀਪ ਸਿੰਘ, ਸ੍ਰੀ ਨਵਦੀਪ ਸਿੰਘ ਜੀਦਾ, ਸ੍ਰੀ ਰਾਕੇਸ਼ ਪੁਰੀ, ਸ੍ਰੀ ਵਿਕਰਮ ਲਵਲੀ, ਯੂਥ ਸਕੱਤਰ ਗੁਰਪ੍ਰੀਤ ਬੈਂਸ, ਯੂਥ ਜ਼ਿਲ੍ਹਾ ਪ੍ਰਧਾਨ ਸ੍ਰੀ ਰਮਨਦੀਪ ਸਿੰਘ, ਸ੍ਰੀ ਹਰਦੀਪ ਸਿੰਘ, ਸ੍ਰੀ ਆਸ਼ੀਸ਼ ਭਾਰਦਵਾਜ ਸਮੇਤ ਹੋਰ ‘ਆਪ’ਆਗੂ ਅਤੇ ਵਰਕਰ ਹਾਜ਼ਰ ਸਨ।

ਇਹ ਵੀ ਪੜ੍ਹੋ  Vigilance Bureau ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਦੱਸਿਆ ਕਿ 13 ਸਤੰਬਰ ਦੀ ਸਵੇਰ 6 ਵਜੇ ਸ਼ੁਰੂ ਹੋਣ ਵਾਲੀ ਪੰਜਾਬ ਯੂਥ ਰਨ ਲਈ ਹੁਣ ਤੱਕ 10,500 ਤੋਂ ਵੱਧ ਲੋਕਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਦੇ ਲੋਕਾਂ, ਨੌਜਵਾਨਾਂ, ਸਮਾਜਿਕ ਸੰਸਥਾਵਾਂ ਅਤੇ ਖੇਡ ਪ੍ਰੇਮੀਆਂ ਵਿੱਚ ਇਸ ਸਮਾਗਮ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ 15 ਹਜ਼ਾਰ ਤੋਂ ਵੱਧ ਲੋਕਾਂ ਦੇ ਮੈਰਾਥਨ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ।ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਮੈਰਾਥਨ ਨਹੀਂ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਕਰਨ ਅਤੇ ਉਨ੍ਹਾਂ ਨੂੰ ਖੇਡਾਂ ਨਾਲ ਜੋੜਨ ਵਾਲੀ ਇੱਕ ਵੱਡੀ ਸਮਾਜਿਕ ਮੁਹਿੰਮ ਹੈ। ਬਠਿੰਡਾ ਦੀਆਂ ਸੜਕਾਂ ’ਤੇ ਹਜ਼ਾਰਾਂ ਨੌਜਵਾਨਾਂ ਦੀ ਦੌੜ ਨਸ਼ਿਆਂ ਖ਼ਿਲਾਫ਼ ਇੱਕ ਮਜ਼ਬੂਤ ਸੰਦੇਸ਼ ਦੇਵੇਗੀ।ਸ੍ਰੀ ਮਹਿਤਾ ਨੇ ਦੱਸਿਆ ਕਿ ਮੈਰਾਥਨ ਵਿੱਚ ਵੱਖ-ਵੱਖ ਸ਼੍ਰੇਣੀਆਂ ਅਧੀਨ ਹਿੱਸਾ ਲੈਣ ਵਾਲੇ ਪ੍ਰਤੀਭਾਗੀਆਂ ਲਈ ਆਕਰਸ਼ਕ ਨਕਦ ਇਨਾਮ ਵੀ ਰੱਖੇ ਗਏ ਹਨ। 100 ਰੁਪਏ ਅਤੇ 150 ਰੁਪਏ ਵਾਲੀਆਂ ਰਜਿਸਟ੍ਰੇਸ਼ਨ ਸ਼੍ਰੇਣੀਆਂ ਵਿੱਚ ਹਿੱਸਾ ਲੈਣ ਵਾਲੇ ਜੇਤੂਆਂ ਨੂੰ ਆਕਰਸ਼ਕ ਨਕਦ ਇਨਾਮ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਮੈਰਾਥਨ ਵਿੱਚ ਮੁਫ਼ਤ ਰਜਿਸਟ੍ਰੇਸ਼ਨ ਦੀ ਸਹੂਲਤ ਵੀ ਉਪਲਬਧ ਹੈ ਅਤੇ ਹਰ ਉਮਰ ਵਰਗ ਦੇ ਲੋਕ ਇਸ ਵਿੱਚ ਹਿੱਸਾ ਲੈ ਸਕਦੇ ਹਨ।ਮੇਅਰ ਨੇ ਦੱਸਿਆ ਕਿ ਪੰਜਾਬ ਯੂਥ ਰਨ ਦੀ ਸ਼ੁਰੂਆਤ ਸਵੇਰੇ 6 ਵਜੇ ਪੁੱਡਾ ਮਾਰਕੀਟ, ਪਾਵਰ ਹਾਊਸ ਰੋਡ ਨੇੜੇ ਰੈੱਡ ਲਾਈਟ ਚੌਕ ਤੋਂ ਹੋਵੇਗੀ। ਇਸ ਤੋਂ ਬਾਅਦ ਮੈਰਾਥਨ ਘੋੜਾ ਚੌਕ, ਆਈ.ਸੀ.ਆਈ.ਸੀ.ਆਈ. ਚੌਕ, ਬੀਬੀ ਵਾਲਾ ਰੋਡ, ਫੌਜੀ ਚੌਕ, ਜੀ.ਟੀ. ਰੋਡ ਅਤੇ ਪਾਵਰ ਹਾਊਸ ਰੋਡ ਤੋਂ ਹੁੰਦੀ ਹੋਈ ਮੁੜ ਪੁੱਡਾ ਮਾਰਕੀਟ ਨੇੜੇ ਪਹੁੰਚੇਗੀ।

ਇਹ ਵੀ ਪੜ੍ਹੋ  ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਮੈਰਾਥਨ ਵਿੱਚ ਭਾਗ ਲੈਣ ਵਾਲੇ ਸਾਰੇ ਪ੍ਰਤੀਭਾਗੀਆਂ ਨੂੰ ਟੀ-ਸ਼ਰਟ ਮੁਹੱਈਆ ਕਰਵਾਈ ਜਾਵੇਗੀ, ਜਦਕਿ ਪ੍ਰਤੀਭਾਗੀਆਂ ਲਈ ਰਿਫਰੈਸ਼ਮੈਂਟ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਬਠਿੰਡਾ ਵਾਸੀਆਂ ਨੂੰ ਵੱਡੀ ਗਿਣਤੀ ਵਿੱਚ ਪੰਜਾਬ ਯੂਥ ਰਨ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਉਨ੍ਹਾਂ ਨੂੰ ਖੇਡਾਂ ਅਤੇ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਨਾ ਹੈ।ਉਨ੍ਹਾਂ ਕਿਹਾ, “ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਰਾਜ ਵਿੱਚ ਹੁਣ ਪੰਜਾਬ ‘ਉੱਡਦਾ ਪੰਜਾਬ’ ਨਹੀਂ, ਸਗੋਂ ‘ਦੌੜਦਾ ਪੰਜਾਬ’ਹੈ। ਪੰਜਾਬ ਦਾ ਨੌਜਵਾਨ ਨਸ਼ਿਆਂ ਵੱਲ ਨਹੀਂ, ਸਗੋਂ ਖੇਡ ਦੇ ਮੈਦਾਨ ਅਤੇ ਸਫ਼ਲਤਾ ਵੱਲ ਵੱਧ ਰਿਹਾ ਹੈ।” ਉਨ੍ਹਾਂ ਕਿਹਾ ਕਿ ਪੰਜਾਬ ਯੂਥ ਰਨ ਰਾਹੀਂ ਬਠਿੰਡਾ ਤੋਂ ਪੂਰੇ ਪੰਜਾਬ ਨੂੰ ਇਹ ਸੰਦੇਸ਼ ਦਿੱਤਾ ਜਾਵੇਗਾ ਕਿ ਨੌਜਵਾਨ ਸ਼ਕਤੀ ਨਸ਼ਿਆਂ ਦੇ ਖ਼ਿਲਾਫ਼ ਹੈ ਅਤੇ ਸਿਹਤਮੰਦ, ਨਸ਼ਾ ਮੁਕਤ ਅਤੇ ਵਿਕਸਤ ਪੰਜਾਬ ਦੇ ਨਿਰਮਾਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਸ਼ਹਿਰ ਵਾਸੀਆਂ, ਨੌਜਵਾਨਾਂ, ਵਿਦਿਆਰਥੀਆਂ, ਖਿਡਾਰੀਆਂ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਨੂੰ 13 ਸਤੰਬਰ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਇਸ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

त्योहारी सीजन से पहले हरियाणा सरकार खाद्य सुरक्षा को लेकर मुस्तैद

👉एनालॉग पनीर पर सख्ती, घी के नाम पर बिकने...

युवाओं के ज्ञान और शोध से मजबूत बनेगा हरियाणा : मुख्यमंत्री श्री नायब सिंह सैनी

👉मुख्यमंत्री ने उच्चतर शिक्षण संस्थानों के शोधकर्ताओं के साथ...

ਰੱਬ ਤੋਂ ਬਾਅਦ ਮਰੀਜ਼ਾਂ ਲਈ ਨਵੀਂ ਜ਼ਿੰਦਗੀ ਦੇਣ ਵਾਲਾ ਡਾਕਟਰ ਹੀ ਸਭ ਤੋਂ ਵੱਡਾ ਸਹਾਰਾ: ਵਿਧਾਇਕ ਕੁਲਵੰਤ ਸਿੰਘ

👉ਆਟਿਜ਼ਮ ਸੈਂਟਰ ਦੀਆਂ ਲੋੜਾਂ ਪੂਰੀਆਂ ਕਰਨ ਲਈ ਮੁੱਖ ਮੰਤਰੀ...