👉ਪੰਜਾਬ ਨੂੰ ਤੰਦਰੁਸਤ ਤੇ ਰੰਗਲਾ ਪੰਜਾਬ ਬਣਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰ ਰਹੀ ਹੈ ਮਾਨ ਸਰਕਾਰ: ਸਰਬਜੀਤ ਸਿੰਘ ਸਮਾਣਾ
Mohali News : ਮੋਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਵੱਲੋਂ ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ-70 ਸਥਿਤ ਪਾਰਕ ਵਿਖੇ ਨਵੇਂ ਬਣੇ ਵਾਲੀਬਾਲ ਕੋਰਟ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਇਲਾਵਾ ਕਾਰਗਿਲ ਪਾਰਕ, ਸੈਕਟਰ-71 ਵਿਖੇ ਬੈਡਮਿੰਟਨ ਕੋਰਟ ਅਤੇ ਫੁਹਾਰੇ ਦਾ ਵੀ ਉਦਘਾਟਨ ਕੀਤਾ ਗਿਆ। ਇਸ ਮੌਕੇ ਡਿਪਟੀ ਮੇਅਰ ਮੋਹਾਲੀ ਨਗਰ ਨਿਗਮ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖਿਡਾਰੀਆਂ ਨੂੰ ਲੋੜੀਂਦੀਆਂ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ Punjab ਦੇ ਮੁਲਾਜ਼ਮਾਂ ਨੂੰ ਸਰਕਾਰ ਨੇ ਕੀਤਾ ਖੁਸ਼; 8 ਫ਼ੀਸਦੀ DA ਦਾ ਵਧਾਰਾ ਦੇਣ ਦਾ ਕੀਤਾ ਐਲਾਨ
ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਅਤੇ ਬੁਨਿਆਦੀ ਢਾਂਚੇ ਵਿੱਚ ਵਾਧਾ ਹੋਣ ਨਾਲ ਨੌਜਵਾਨਾਂ ਨੂੰ ਆਪਣੇ ਨੇੜਲੇ ਇਲਾਕਿਆਂ ਵਿੱਚ ਹੀ ਖੇਡਣ ਅਤੇ ਆਪਣੀ ਖੇਡ ਪ੍ਰਤਿਭਾ ਨੂੰ ਨਿਖਾਰਨ ਦੇ ਵਧੇਰੇ ਮੌਕੇ ਮਿਲਣਗੇ।ਮੇਅਰ ਨੇ ਕਿਹਾ ਕਿ ਵਾਲੀਬਾਲ ਅਤੇ ਬੈਡਮਿੰਟਨ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਖਿਡਾਰੀਆਂ ਨੂੰ ਖੇਡਾਂ ਨਾਲ ਸਬੰਧਤ ਕਿਸੇ ਵੀ ਲੋੜੀਂਦੇ ਸਮਾਨ ਜਾਂ ਸਹੂਲਤ ਦੀ ਜ਼ਰੂਰਤ ਹੋਣ ’ਤੇ ਉਸ ਨੂੰ ਸਮੇਂ ਸਿਰ ਪੂਰਾ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਅੱਜ ਮੋਹਾਲੀ ਵਿਧਾਨ ਸਭਾ ਹਲਕੇ ਸਮੇਤ ਪੰਜਾਬ ਭਰ ਵਿੱਚ ਵੱਡੇ ਪੱਧਰ ’ਤੇ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ 4 ਦੇ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਤੰਦਰੁਸਤ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨਾ ਅਤੇ ਪੰਜਾਬ ਦੀ ਖੇਡ ਪਰੰਪਰਾ ਨੂੰ ਹੋਰ ਮਜ਼ਬੂਤ ਕਰਨਾ ਹੈ।
ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਪੰਜਾਬ ਨੂੰ ਮੁੜ ਵਿਕਾਸ ਦੀ ਰਾਹ ’ਤੇ ਲਿਜਾਣ ਅਤੇ ‘ਰੰਗਲਾ ਪੰਜਾਬ’ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਤੱਤਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਸਿਹਤਮੰਦ ਅਤੇ ਸਿਰਜਣਾਤਮਕ ਗਤੀਵਿਧੀਆਂ ਨਾਲ ਜੋੜਿਆ ਜਾ ਸਕੇ।ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਕੌਂਸਲਰ ਬਚਨ ਸਿੰਘ ਬੋਪਾਰਾਏ, ਕੌਂਸਲਰ ਗੁਰਜੀਤ ਸਿੰਘ, ਗੁਰਪ੍ਰੀਤ ਕੌਰ ਪਤਨੀ ਰਣਦੀਪ ਸਿੰਘ, ਕੁਲਵਿੰਦਰ ਕੌਰ ਪਤਨੀ ਦਰਸ਼ਨ ਸਿੰਘ, ਕਾਰਜਕਾਰੀ ਇੰਜੀਨੀਅਰ ਰਜਿੰਦਰ ਕੁਮਾਰ, ਜੇ.ਈ. ਰਾਜਵੀਰ ਸਿੰਘ, ਐਸ.ਡੀ.ਓ. ਰਾਤੇਸ਼, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖ਼ਾਨ, ਨਵਜੋਤ ਸਿੰਘ, ਸੋਨੂ ਮਟੌਰ, ਐੱਚ.ਐੱਸ. ਮਿਨਹਾਸ, ਮਨਜੋਤ ਸਿੰਘ, ਸਤਾਰ ਖ਼ਾਨ, ਕਰਨਲ ਢਿੱਲੋਂ ਅਤੇ ਵਿਸ਼ਵਪ੍ਰੀਤ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




