Bathinda News: Mayor Mehta; ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) ਦੇ ਵਾਰਡ ਨੰਬਰ 23 ਤੋਂ ਸ਼੍ਰੀ ਦਰਬਾਰ ਸਾਹਿਬ, ਹਰਿਦੁਆਰ ਤੇ ਰਿਸ਼ੀਕੇਸ਼ ਦੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀ ਬੱਸਾਂ ਨੂੰ ਮੇਅਰ ਨਗਰ ਨਿਗਮ ਬਠਿੰਡਾ ਸ੍ਰੀ ਪਦਮਜੀਤ ਮਹਿਤਾ ਵੱਲੋਂ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਸ੍ਰੀ ਰਾਜਨ ਅਮਰਦੀਪ, ਸ੍ਰੀ ਰਮੇਸ਼ ਕੁਮਾਰ ਮੇਸ਼ਾ, ਕੌਂਸਲਰ ਸ੍ਰੀ ਧਰਮਿੰਦਰ ਕੁਮਾਰ, ਕੌਂਸਲਰ ਸ੍ਰੀ ਬਲਵਿੰਦਰ ਸਿੰਘ, ਪੰਡਿਤ ਦੇਵ ਸ਼ਰਮਾ, ਆਪ ਦੇ ਬਲਾਕ ਪ੍ਰਧਾਨ ਸ੍ਰੀ ਰਵੀ ਕੁਮਾਰ, ਸ੍ਰੀ ਅਸ਼ਵਨੀ ਬੰਟੀ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ 👉
ਇਸ ਮੌਕੇ ਮੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਧਾਰਮਿਕ ਯਾਤਰਾ ਦੇ ਇੱਛੁਕ ਲੋਕਾਂ ਲਈ ਇਕ ਵਰਦਾਨ ਸਾਬਤ ਹੋ ਰਹੀ ਹੈ। ਇਹ ਯੋਜਨਾ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਆਪਸੀ ਭਾਈਚਾਰੇ, ਏਕਤਾ ਅਤੇ ਸ਼ਾਂਤੀ ਦਾ ਸੰਦੇਸ਼ ਫੈਲਾਉਂਦੀ ਹੈ।ਉਨ੍ਹਾਂ ਦੱਸਿਆ ਕਿ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੀ ਸੁਵਿਧਾ, ਸੁਰੱਖਿਆ ਅਤੇ ਸਿਹਤ ਸੰਬੰਧੀ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੂਰੇ ਪ੍ਰਬੰਧ ਕੀਤੇ ਗਏ ਹਨ। ਯਾਤਰਾ ਦੌਰਾਨ ਆਵਾਜਾਈ, ਰਹਾਇਸ਼, ਭੋਜਨ ਅਤੇ ਮੈਡੀਕਲ ਸਹੂਲਤਾਂ ਨੂੰ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਸ਼ਰਧਾਲੂ ਨਿਰਭੀਕ ਅਤੇ ਨਿਸ਼ਚਿੰਤ ਹੋ ਕੇ ਤੀਰਥ ਯਾਤਰਾ ਦਾ ਲਾਭ ਲੈ ਸਕਣ।ਇਸ ਮੌਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਉਨ੍ਹਾਂ ਪੰਜਾਬ ਸਰਕਾਰ ਦਾ ਇਸ ਲੋਕ-ਭਲਾਈ ਸਕੀਮ ਲਈ ਧੰਨਵਾਦ ਵੀ ਕੀਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




