ਬਾਰਸ਼ਾਂ ਤੋਂ ਪਹਿਲਾਂ ਮੇਅਰ ਨੇ ਡਿਸਪੋਜ਼ਲਾਂ ਦਾ ਕੀਤਾ ਦੌਰਾ, ਅਧਿਕਾਰੀਆਂ ਨੂੰ ਦਿੱਤੇ ਜ਼ਰੂਰੀ ਨਿਰਦੇਸ਼

0
136

Bathinda News:ਬਰਸਾਤ ਦੇ ਮੌਸਮ ਦੌਰਾਨ ਬਠਿੰਡਾ ਵਾਸੀਆਂ ਨੂੰ ਪਾਣੀ ਭਰਨ ਦੀ ਸਮੱਸਿਆ ਤੋਂ ਰਾਹਤ ਦੇਣ ਲਈ ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਅੱਜ ਸ਼ੁੱਕਰਵਾਰ ਨੂੰ ਦੁਪਹਿਰ ਸਮੇਂ ਆਲਮ ਬਸਤੀ ਅਤੇ ਸ਼ਹੀਦ ਸੰਦੀਪ ਸਿੰਘ ਚੌਕ ਪਰਸਰਾਮ ਨਗਰ ਦੀਆਂ ਡਿਸਪੋਜ਼ਲਾਂ ਦਾ ਅਚਾਨਕ ਦੌਰਾ ਕਰਕੇ ਉਨ੍ਹਾਂ ਦੀ ਹਾਲਤ ਦਾ ਜਾਇਜ਼ਾ ਲਿਆ। ਇਸ ਦੌਰਾਨ ਕੌਂਸਲਰ ਰਤਨ ਰਾਹੀ, ਸੋਨੀ ਪ੍ਰਧਾਨ, ਪੰਕਜ ਸ਼ਰਮਾ, ਸੀਵਰੇਜ ਬੋਰਡ ਦੇ ਐਕਸੀਅਨ ਸੁਰਿੰਦਰ ਕੁਮਾਰ ਅਤੇ ਬਲਜੀਤ ਸਿੰਘ ਉਨ੍ਹਾਂ ਨਾਲ ਮੌਜੂਦ ਸਨ। ਆਲਮ ਬਸਤੀ ਡਿਸਪੋਜ਼ਲ ਦਾ ਨਿਰੀਖਣ ਕਰਨ ਤੋਂ ਬਾਅਦ, ਮੇਅਰ ਮਹਿਤਾ ਨੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਉਕਤ ਡਿਸਪੋਜ਼ਲ ’ਤੇ ਇੱਕ ਵੱਡਾ ਸ਼ੈੱਡ ਬਣਾਉਣ ਅਤੇ 30-30 ਹਾਰਸਪਾਵਰ ਦੀਆਂ ਦੋ ਮੋਟਰਾਂ ਖਰੀਦਣ ਲਈ ਤੁਰੰਤ ਐਸਟੀਮੇਟ ਤਿਆਰ ਕਰਨ ਲਈ ਕਿਹਾ।

ਇਹ ਵੀ ਪੜ੍ਹੋ  ANTF ਦੀ ਵੱਡੀ ਸਫ਼ਲਤਾ; ਸਰਹੱਦੋਂ ਪਾਰ ਨਸ਼ਾ ਤਸਕਰੀ ਰੈਕੇਟ ਦਾ ਪਰਦਾਫ਼ਾਸ, 4.5 ਕਿਲੋਂ ਹੈਰੋਇਨ ਤੇ 11 ਲੱਖ ਦੀ ਡਰੱਗ ਮਨੀ ਬਰਾਮਦ

ਇਸ ਤੋਂ ਬਾਅਦ ਉਨ੍ਹਾਂ ਨੇ ਸ਼ਹੀਦ ਸੰਦੀਪ ਸਿੰਘ ਚੌਕ, ਪਰਸਰਾਮ ਨਗਰ ਦੇ ਡਿਸਪੋਜ਼ਲ ਦਾ ਵੀ ਦੌਰਾ ਕੀਤਾ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਲੋੜੀਂਦੀਆਂ ਤਿਆਰੀਆਂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਇਸ ਡਿਸਪੋਜ਼ਲ ’ਤੇ ਦੋਵੇਂ ਮੋਟਰਾਂ ਠੀਕ ਕੰਮ ਕਰ ਰਹੀਆਂ ਹਨ, ਪਰ ਉਨ੍ਹਾਂ ਦੀ ਸਮਰੱਥਾ ਘੱਟ ਹੈ, ਇਸ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ 30-30 ਹਾਰਸਪਾਵਰ ਦੀਆਂ ਦੋ ਮੋਟਰਾਂ ਖਰੀਦਣ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ  Insta Queen ਕੰਚਨ ਕੁਮਾਰੀ ਉਰਫ਼ ਕਮਲ ਭਾਬੀ ਦੇ ਕ.ਤ+ਲ ਮਾਮਲੇ ’ਚ ਬਠਿੰਡਾ ਦੀ ਐਸਐਸਪੀ ਦਾ ਵੱਡਾ ਖ਼ੁਲਾਸਾ

ਮੇਅਰ ਨੇ ਅਧਿਕਾਰੀਆਂ ਨੂੰ ਬਰਸਾਤ ਦੇ ਮੌਸਮ ਤੋਂ ਪਹਿਲਾਂ ਤਿਆਰੀਆਂ ਪੂਰੀਆਂ ਕਰਨ ਦੇ ਹੁਕਮ ਦਿੱਤੇ ਅਤੇ ਕਿਹਾ ਕਿ ਜੇਕਰ ਬਰਸਾਤ ਦੇ ਮੌਸਮ ਦੌਰਾਨ ਪਾਣੀ ਭਰਨ ਦੀ ਸਮੱਸਿਆ ਪੈਦਾ ਹੁੰਦੀ ਹੈ, ਤਾਂ ਇਸ ਦੇ ਲਈ ਅਧਿਕਾਰੀ ਜ਼ਿੰਮੇਵਾਰ ਹੋਣਗੇ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਵਾਰ ਬਠਿੰਡਾ ਵਾਸੀਆਂ ਨੂੰ ਬਰਸਾਤ ਦੇ ਮੌਸਮ ਵਿੱਚ ਪਾਣੀ ਭਰਨ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ, ਜਿਸ ਲਈ ਸੀਵਰੇਜ ਬੋਰਡ ਦੇ ਅਧਿਕਾਰੀਆਂ ਲਈ ਬਰਸਾਤ ਦੇ ਮੌਸਮ ਤੋਂ ਪਹਿਲਾਂ ਪੂਰੀ ਤਿਆਰੀ ਕਰਨਾ ਜ਼ਰੂਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here