ਨਥਾਣਾ, 4 ਸਤੰਬਰ: ਮਜ਼ਦੂਰ ਮੁਕਤੀ ਮੋਰਚਾ ਪੰਜਾਬ (ਅਜ਼ਾਦ) ਵਲੋਂ ਮਨਰੇਗਾ ਵਿੱਚ ਬੰਦ ਕੰਮਾਂ ਨੂੰ ਚਾਲੂ ਕਰਨ ਅਤੇ ਲਗਾਤਾਰ ਕੀਤੇ ਜਾ ਰਹੇ ਬਦਲਾਅ ਦੇ ਵਿਰੋਧ ਵਿਚ ਧਰਨਾ ਦੇ ਕੇ ਬੀ ਡੀ ਪੀ ਓ ਰਾਹੀਂ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ। ਅੱਜ ਦੇ ਇਸ ਧਰਨੇ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਅਜ਼ਾਦ ਦੇ ਸੂਬਾ ਜਨਰਲ ਸਕੱਤਰ ਅਤੇ ਆਜ਼ਾਦ ਸਮਾਜ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਹਰਵਿੰਦਰ ਸਿੰਘ ਸੇਮਾ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਜਿਲਾ ਪ੍ਰਧਾਨ ਪਿਰਤਪਾਲ ਸਿੰਘ ਰਾਮਪੁਰਾ, ਮੀਤ ਪ੍ਰਧਾਨ ਜਸਵੰਤ ਸਿੰਘ ਪੂਹਲੀ ਅਤੇ ਭੀਮ ਆਰਮੀ ਦੇ ਆਗੂ ਜਸਵੀਰ ਸਿੰਘ ਬਠਿੰਡਾ ਨੇ ਕਿਹਾ ਕਿ ਦੇਸ਼ ਅੰਦਰ ਵਧ ਰਹੀ ਬੇਰੁਜ਼ਗਾਰੀ ਅਤੇ ਦਲਿਤਾਂ ਨੂੰ ਅੱਖੋਂ ਪਰੋਖੇ ਕਰਕੇ ਸਿਰਫ ਤੇ ਸਿਰਫ ਕਾਰਪੋਰੇਟ ਘਰਾਣਿਆਂ ਨੂੰ ਹੀ ਲਾਭ ਦੇਣਾ ਚਿੰਤਾ ਦਾ ਵਿਸ਼ਾ ਹੈ ਅਤੇ ਸਰਕਾਰਾਂ ਵਲੋਂ ਲਗਾਤਾਰ ਗ਼ਰੀਬ ਲੋਕਾਂ ਲਈ ਬਣਾਏ ਗਏ ਕਾਨੂੰਨ ਇੱਕ ਇੱਕ ਕਰਕੇ ਖ਼ਤਮ ਕੀਤੇ ਜਾ ਰਹੇ ਹਨ।
ਐਸ.ਐਸ.ਪੀ ਫਾਜ਼ਿਲਕਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ/ਡਾਕਟਰਾਂ ਨਾਲ ਕੀਤੀ ਗਈ ਅਹਿਮ ਮੀਟਿੰਗ
ਉਹਨਾਂ ਕੇਦਰ ਸਰਕਾਰ ਤੇ ਦੋਸ਼ ਲਾਉਂਦਿਆ ਕਿਹਾ ਕਿ ਮੋਦੀ ਸਰਕਾਰ ਲਗਾਤਾਰ ਮਨਰੇਗਾ ਕਾਨੂੰਨ ਵਿੱਚ ਨਵੇ ਬਦਲਾਅ ਲਿਆ ਕੇ ਲੋਕਾਂ ਨੂੰ ਬੇਰੁਜ਼ਗਾਰ ਕਰ ਰਹੀ ਹੈ ਕਿਉਂਕਿ ਹਰ ਸਾਲ ਬਜ਼ਟ ਘਟਾਇਆ ਜਾ ਰਿਹਾ ਹੈ ਜਦੋਂਕਿ ਬਜ਼ਟ ਵਧਾਉਣ ਦੀ ਜਰੂਰਤ ਹੈ ਤੇ ਹੁਣ ਹਾਲ ਇਹ ਹੈ ਕਿ ਪਹਿਲਾਂ ਵਾਲੇ ਕੰਮ ਵੀ ਬੰਦ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਨਰੇਗਾ ਵਿੱਚ ਬੰਦ ਕੰਮਾਂ ਨੂੰ ਚਾਲੂ ਕਰਨ ਲਈ 19 ਤੋਂ 21 ਸਤੰਬਰ ਨੂੰ ਏ ਡੀ ਸੀ ਵਿਕਾਸ ਦੇ ਦਫ਼ਤਰ ਅੱਗੇ ਦਿਨ ਰਾਤ ਦੇ ਮੋਰਚੇ ਵਿਚ ਪਰਿਵਾਰਾਂ ਸਮੇਤ ਸ਼ਾਮਲ ਹੋਈਏ। ਇਸ ਮੋਕੇ ਗੁਰਬਜਨ ਸਿੰਘ ਕਲਿਆਣ, ਵੀਰਾ ਸਿੰਘ, ਮੇਲਾ ਸਿੰਘ ਬੇਗਾ, ਤੋਤੀ ਸਿੰਘ, ਮੂਰਤੀ ਕੌਰ ਅਤੇ ਵਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।
Share the post "ਮਜ਼ਦੂਰ ਮੁਕਤੀ ਮੋਰਚਾ ਪੰਜਾਬ ਨੇ ਮਨਰੇਗਾ ਕੰਮਾਂ ਨੂੰ ਚਾਲੂ ਕਰਵਾਉਣ ਲਈ ਦਿੱਤਾ ਮੰਗ ਪੱਤਰ"