ਲੱਖਾਂ ਦੇ ਗਬਨ ਮਾਮਲੇ ’ਚ ਨਗਰ ਕੌਂਸਲ ਦਾ ਐਸਡੀਓ, ਜੇਈ ਤੇ ਠੇਕੇਦਾਰ ਵਿਜੀਲੈਂਸ ਦੇ ਸਿਕੰਜ਼ੇ ’ਚ

0
15
102 Views

ਜੇਈ ਅਤੇ ਠੇਕੇਦਾਰ ਗ੍ਰਿਫਤਾਰ, ਕੌਂਸਲ ਦੇ ਇੰਜਨੀਅਰ ਦੀ ਗ੍ਰਿਫ਼ਤਾਰੀ ਬਾਕੀ
ਬੁਢਲਾਡਾ, 8 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਮਾਨਸਾ ਜ਼ਿਲ੍ਹੇ ਦੀ ਨਗਰ ਕੌਂਸਲ ਬੁਢਲਾਡਾ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਠੇਕੇਦਾਰ ਵਿਰੁੱਧ ਸੜਕ ਦੇ ਨਿਰਮਾਣ ਵਿੱਚ ਇੱਕ ਦੂਜੇ ਦੀ ਮਿਲੀਭੁਗਤ ਨਾਲ ਬੇਨਿਯਮੀਆਂ ਕਰਨ ਅਤੇ ਸਰਕਾਰ ਨੂੰ ਲੱਖਾਂ ਰੁਪਏ ਦਾ ਮਾਲੀ ਨੁਕਸਾਨ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਸਦੇ ਨਾਂਲ ਜੇਈ ਤੇ ਠੇਕੇਦਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਐਸਡੀਓ ਹਾਲੇ ਫ਼ਰਾਰ ਹੈ। ਮੁਲਜ਼ਮਾਂ ਦੀ ਪਹਿਚਾਣ ਇੰਦਰਜੀਤ ਸਿੰਘ ਸਹਾਇਕ ਮਿਉਂਸਪਲ ਇੰਜੀਨੀਅਰ (ਏ.ਐੱਮ.ਈ.), ਰਾਕੇਸ਼ ਕੁਮਾਰ ਜੂਨੀਅਰ ਇੰਜੀਨੀਅਰ (ਜੇ.ਈ.) ਅਤੇ ਠੇਕੇਦਾਰ ਰਾਕੇਸ਼ ਕੁਮਾਰ ਮਾਲਕ ਆਦਰਸ਼ ਕੋਆਪਰੇਟਿਵ ਐਲ ਐਂਡ ਸੀ ਸੋਸਾਇਟੀ ਝੁਨੀਰ ਵਜੋਂ ਹੋਈ ਹੈ।

ਇਹ ਵੀ ਪੜੋ: Ammy Virak: ਪ੍ਰਸਿੱਧ ਅਦਾਕਾਰ ਤੇ ਗਾਇਕ ਐਮੀ ਵਿਰਕ ਦੇ ਪਿਤਾ ਸਰਬਸੰਮਤੀ ਨਾਲ ਬਣੇ ਪਿੰਡ ਦੇ ਸਰਪੰਚ

ਸੂਚਨਾ ਮੁਤਾਬਕ ਵਿਜੀਲੈਂਸ ਨੂੰ ਪੜਤਾਲ ਦੌਰਾਨ ਪਤਾ ਲੱਗਾ ਸੀ ਕਿ ਨਗਰ ਨਿਗਮ ਬੁਢਲਾਡਾ ਦੇ ਉਕਤ ਅਧਿਕਾਰੀਆਂ/ਕਰਮਚਾਰੀਆਂ ਨੇ ਠੇਕੇਦਾਰ ਨਾਲ ਮਿਲ ਕੇ ਬੁਢਲਾਡਾ ਸ਼ਹਿਰ ਦੀ ਕੁਲਾਣਾ ਰੋਡ ਤੱਕ ਸੀਮਿੰਟ ਕੰਕਰੀਟ ਵਾਲੀ ਸੜਕ ਦੇ ਨਿਰਮਾਣ ਕਾਰਜ ਵਿੱਚ ਬੇਨਿਯਮੀਆਂ ਕੀਤੀਆਂ ਹਨ। ਇਸ ਤੋਂ ਇਲਾਵਾ ਇੰਦਰਜੀਤ ਸਿੰਘ ਏ.ਐਮ.ਈ. ਅਤੇ ਰਾਕੇਸ਼ ਕੁਮਾਰ ਜੇ.ਈ. ਨੇ ਸੜਕ ਦੀ ਲਾਜ਼ਮੀ ਮੌਕੇ ਉਪਰ ਜਾ ਕੇ ਚੈਕਿੰਗ ਨਹੀਂ ਕੀਤੀ ਅਤੇ ਨਾ ਹੀ ਸਰਕਾਰੀ ਮਾਪ ਬੁੱਕ (ਐਮ.ਬੀ.) ਵਿੱਚ ਐਂਟਰੀਆਂ ਨੂੰ ਪੂਰਾ ਕੀਤਾ।ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਤਕਨੀਕੀ ਟੀਮ ਵੱਲੋਂ ਇਸ ਸੜਕ ਦੀ ਚੈਕਿੰਗ ਦੌਰਾਨ ਸੀਮਿੰਟ ਕੰਕਰੀਟ ਵਾਲੀ ਇਸ ਸੜਕ ਦੀ ਲੰਬਾਈ 693 ਫੁੱਟ ਪਾਈ ਗਈ ਜਦਕਿ ਸਰਕਾਰੀ ਐਮ.ਬੀ. ਵਿੱਚ ਇਸ ਦੀ ਲੰਬਾਈ 760 ਫੁੱਟ ਦਰਜ ਕੀਤੀ ਗਈ।

ਇਹ ਵੀ ਪੜੋ: ਜੰਮੂ-ਕਸ਼ਮੀਰ ’ਚ ਆਪ ਦਾ ਬਣਿਆ ਵਿਧਾਇਕ, ਨਵੇਂ ਬਣੇ ਵਿਧਾਇਕ ਨੂੰ ਕੇਜਰੀਵਾਲ ਨੇ ਕੀਤੀ ਵੀਡੀਓ ਕਾਲ

ਇਸ ਤਰ੍ਹਾਂ ਠੇਕੇਦਾਰ ਨੂੰ ਹੋਰ ਅਦਾਇਗੀਆਂ ਕਰਨ ਲਈ ਐਮ.ਬੀ. ਵਿੱਚ 67 ਫੁੱਟ ਵੱਧ ਸੜਕ ਦਰਜ ਕੀਤੀ ਗਈ। ਇਸ ਤੋਂ ਇਲਾਵਾ ਰਾਕੇਸ਼ ਕੁਮਾਰ ਠੇਕੇਦਾਰ ਵੱਲੋਂ ਇਸ ਸਬੰਧੀ ਕਾਨੂੰਨੀ ਕਾਰਵਾਈ ਦੇ ਡਰੋਂ 2 ਲੱਖ ਰੁਪਏ ਕਾਰਜਸਾਧਕ ਅਫਸਰ ਨਗਰ ਕੌਂਸਲ ਬੁਢਲਾਡਾ ਦੇ ਖਾਤੇ ਵਿੱਚ ਜਮਾ ਕਰਵਾ ਦਿੱਤੇ ਗਏ, ਜਿਸ ਤੋਂ ਇਸ ਮਾਮਲੇ ਵਿੱਚ ਬੇਨਿਯਮੀਆਂ ਕਰਨ ਬਾਰੇ ਆਪਸੀ ਮਿਲੀਭੁਗਤ ਦਾ ਸਬੂਤ ਜ਼ਾਹਰ ਹੁੰਦਾ ਹੈ। ਇਸ ਜਾਂਚ ਦੇ ਆਧਾਰ ’ਤੇ ਉਪਰੋਕਤ ਸਾਰੇ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ) ਅਤੇ 13(2) ਅਤੇ ਆਈ.ਪੀ.ਸੀ. ਦੀ ਧਾਰਾ 409, 465, 467, 468, 471, 120ਬੀ ਦੇ ਤਹਿਤ ਐਫਆਈਆਰ ਨੰਬਰ 23 ਮਿਤੀ 08.10.2024 ਨੂੰ ਵਿਜੀਲੈਂਸ ਥਾਣਾ ਬਠਿੰਡਾ ਰੇਂਜ ਵਿਖੇ ਦਰਜ ਕੀਤੀ ਗਈ ਹੈ।

 

LEAVE A REPLY

Please enter your comment!
Please enter your name here