ਸ਼ਹਿਰੀ ਖੇਤਰ ਵਿੱਚ ਅਵਾਰਾ ਪਸ਼ੂਆਂ ਦੀ ਰੋਕਥਾਮ ਕਰਨ ਲਈ ਕੀਤੇ ਜਾਣ ਉਚੇਚੇ ਪ੍ਰਬੰਧ

Date:

spot_img

Muktsar News: ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਸ਼ਹਿਰੀ ਖੇਤਰ ਅਤੇ ਪੇਂਡੂ ਖੇਤਰਾਂ ਵਿੱਚ ਅਵਾਰਾ ਪਸ਼ੂਆਂ ਦੀ ਰੋਕਥਾਮ ਲਈ ਜਿਲ੍ਹੇ ਦੇ ਕਾਰਜ ਸਾਧਕ ਅਫਸਰਾਂ ਅਤੇ ਬੀ.ਡੀ.ਪੀ.ਓ ਨਾਲ ਅਹਿਮ ਮੀਟਿੰਗ ਕੀਤੀ। ਉਹਨਾਂ ਨਗਰ ਕੌਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਦੀਆਂ ਮੁੱਖ ਸੜਕਾਂ ਜੋ ਪਿੰਡਾਂ ਦੀਆਂ ਲਿੰਕ ਸੜਕਾਂ ਨਾਲ ਜੁੜਦੀਆਂ ਹਨ ਤੇ ਕੜੀ ਨਜਰ ਰੱਖੀ ਜਾਵੇ ਤਾਂ ਜ਼ੋ ਲੋਕ ਆਪਣੇ ਅਵਾਰਾ ਪਸ਼ੂਆਂ ਨੂੰ ਸ਼ਹਿਰਾਂ ਵਿੱਚ ਨਾ ਛੱਡ ਸਕਣ ਅਤੇ ਦੁਰਘਟਨਾਵਾਂ ਨੂੰ ਵਾਪਰਣ ਤੋਂ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ Punjab Govt ਦਾ ਹੜਤਾਲੀ ਤਹਿਸੀਲਦਾਰਾਂ ਵਿਰੁੱਧ ਵੱਡਾ Action, 14 ਮੁਅੱਤਲ

ਉਹਨਾਂ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਵਿੱਚ ਅਵਾਰਾ ਪਸ਼ੂਆਂ ਦੀ ਰੋਕਥਾਮ ਲਈ ਉਚੇਚੇ ਪ੍ਰਬੰਧ ਕੀਤੇ ਜਾਣ ਅਤੇ ਜਿਹੜਾ ਵੀ ਵਿਅਕਤੀ ਨਜਾਇਜ ਤੌਰ ਤੇ ਅਵਾਰਾ ਪਸ਼ੂ ਸ਼ਹਿਰ ਵਿੱਚ ਛੱਡਦਾ ਹੈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਤੇ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸੁਰਿੰਦਰ ਸਿੰਘ ਢਿਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ., ਪੁਨੀਤ ਸ਼ਰਮਾ ਮੁੱਖ ਮੰਤਰੀ ਫੀਲਡ ਅਫਸਰ, ਡਾ.ਗੁਰਦਿੱਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਗੁਰਦਰਸ਼ਨ ਲਾਲ ਕੁੰਡਲ ਡੀ.ਡੀ.ਪੀ.ਓ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

Punjab News : CM ਸੈਣੀ ਦੀ ਹਾਜ਼ਰੀ ‘ਚ ਕੇਵਲ ਸਿੰਘ ਢਿੱਲੋਂ ਨੇ ਸੰਭਾਲਿਆ ਨਵਾਂ ਅਹੁਦਾ

Punjab News : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ...

ਭਾਜਪਾ ਦਾ ਮੁੱਖ ਟੀਚਾ ਹੈ ਡਬਲ ਇੰਜਣ ਦੀ ਸਰਕਾਰ : ਬਿੱਟੂ

Punjab News : ਪੰਜਾਬ ਭਾਜਪਾ ਵਿੱਚ ਅੱਜ ਇੱਕ ਮਹੱਤਵਪੂਰਨ...

ਅੱਜ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਤਾਜਪੋਸ਼ੀ, ਥੋੜੇ ਹੀ ਸਮੇਂ ‘ਚ ਸੰਭਾਲਣਗੇ ਆਪਣਾ ਅਹੁਦਾ

Punjab News : ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ...