WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਹਰਿਆਣਾ

ਸਾਲ 2030 ਤੱਕ ਹਰਿਆਣਾ ਦੇ ਹਰ ਜ਼ਿਲ੍ਹੇ ’ਚ ਖੁੱਲੇਗਾ ਮੈਡੀਕਲ ਕਾਲਜ਼: ਮੁੱਖ ਮੰਤਰੀ

ਚੰਡੀਗੜ੍ਹ, 24 ਫਰਵਰੀ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਕਲਪਨਾ ਚਾਵਲਾ ਸਰਕਾਰੀ ਮੈਡੀਕਲ ਕਾਲਜ ਕਰਨਾਲ ਵਿਚ ਸਿਹਤ ਖੇਤਰ ਦੀ 820.92 ਕਰੋੜ ਰੁਪਏ ਦੀ 5 ਪਰਿਯੋਜਨਾਵਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ 2030 ਤਕ ਸੂਬੇ ਦੇ ਹਰੇਕ ਜਿਲੇ ਵਿਚ ਮੈਡੀਕਲ ਕਾਲਜ ਸ਼ੁਰੂ ਹੋ ਜਾਵੇਗਾ ਅਤੇ ਸਾਰੇ ਨਾਗਰਿਕਾਂ ਲਈ ਯੂਨੀਵਰਸਲ ਹੈਲਥ ਬੀਮਾ ਲਾਗੂ ਕਰਨ ਵਾਲਾ ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਮੁੱਖ ਮੰਤਰੀ ਵੱਲੋਂ ਅੱਜ ਜਿੰਨ੍ਹਾਂ 5 ਪਰਿਯੋਜਨਾਂਵਾਂ ਦਾ ਨੀਂਹ ਪੱਥਰ ਰੱਖਿਆ, ਉਨ੍ਹਾਂ ਵਿਚ 169.58 ਕਰੋੜ ਰੁਪਏ ਦੀ ਲਾਗਤ ਨਾਲ ਕਲਪਨਾ ਚਾਵਲਾ ਸਰਕਾਰੀ ਮੈਡੀਕਲ ਕਾਲਜ ਦੇ ਦੂਜੇ ਪੜਾਅ ਦਾ ਨਿਰਮਾਣ, 33.41 ਕਰੋੜ ਰੁਪਏ ਦੀ ਲਾਗਤ ਨਾਲ ਪੰਡਿਤ ਦੀਨ ਦਯਾਲ ਉਪਾਧਿਆਏ ਸਿਹਤ ਵਿਗਿਆਨ ਯੂਨੀਵਰਸਿਟੀ ਕੁਟੇਲ ਵਿਚ ਨਿੱਜੀ ਵਾਰਡ

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਬਤੌਰ ਵਿੱਤ ਮੰਤਰੀ ਲਗਾਤਾਰ ਸਰਕਾਰ ਦਾ ਪੰਜਵਾਂ ਟੈਕਸ ਫਰੀ ਬਜਟ ਪੇਸ਼

ਦਾ ਨਿਰਮਾਣ, 419.13 ਕਰੋੜ ਰੁਪਏ ਦੀ ਲਾਗਤ ਨਾਲ ਭਗਤ ਫੂਲ ਸਿੰਘ ਸਰਕਾਰੀ ਮੈਡੀਕਲ ਕਾਲਜ ਖਾਨਪੁਰ ਕਲਾਂ (ਸੋਨੀਪਤ) ਦੇ ਤੀਜੇ ਪੜਾਅ ਦਾ ਨਿਰਮਾਣ, 155.36 ਕਰੋੜ ਰੁਪਏ ਦੀ ਲਾਗਤ ਨਾਲ ਪੰਡਿਤ ਭਗਵਤ ਦਯਾਲ ਸ਼ਰਮਾ ਪੀਜੀਆਈਐਮਐਸ ਰੋਹਤਕ ਵਿਚ ਨਿੱਜੀ ਵਾਰਡ ਕੰਪਲੈਕਸ ਦਾ ਨਿਰਮਾਣ ਅਤੇ 43.44 ਕਰੋੜ ਦੀ ਲਾਗਤ ਨਾਲ ਸਰਕਾਰੀ ਨਰਸਿੰਗ ਕਾਲਜ ਸਫੀਦੋਂ (ਜੀਂਦ) ਦਾ ਨਿਰਮਾਣ ਸ਼ਾਮਿਲ ਹੈ। ਇਸ ਮੌਕੇ ’ਤੇ ਭਾਜਪਾ ਸਾਂਸਦ ਸੰਜੈ ਭਾਟਿਆ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸਤੋਂ ਇਲਾਵਾ ਇਸ ਮੌਕੇ ’ਤੇ ਘਰੋਂਡਾ ਹਲਕਾ ਦੇ ਵਿਧਾਇਕ ਹਰਵਿੰਦਰ ਕਲਿਆਣ, ਮੈਡੀਕਲ ਸਿਖਿਆ ਤੇ ਸੋਧ ਦੀ ਵਧੀਕ ਮੁੱਖ ਸਕੱਤਰ ਡਾ.ਸੁਮਿਤਾ ਮਿਸ਼ਰਾ, ਡਿਪਟੀ ਕਮਿਸ਼ਨਰ ਅਨੀਸ਼ ਯਾਦਵ ਸਮੇਂ ਜਿਲ੍ਹੇ ਦੇ ਸੀਨੀਅਰ ਅਧਿਕਾਰੀ ਤੇ ਮੰਨੇ-ਪ੍ਰਮੰਨੇ ਵਿਅਕਤੀ ਹਾਜਿਰ ਸਨ।

 

Related posts

ਸੀਐਮ ਵਿੰਡੋਂ ਦੀ ਵੱਡੀ ਕਾਰਵਾਈ:ਸਿਰਸਾ ਵਿਚ ਰਾਸ਼ਲ ਕਾਰਡ ਘੋਟਾਲੇ ਦਾ ਪਰਦਾਫਾਸ਼

punjabusernewssite

ਕੋਵਿਡ ਦੀ ਸਥਿਤੀ ‘ਤੇ ਨਜ਼ਰ ਰੱਖੇ ਹੋਏ ਹਾਂ: ਅਨਿਲ ਵਿਜ

punjabusernewssite

ਮੁੱਖ ਮੰਤਰੀ ਮਨੋਹਰ ਲਾਲ ਗੁਰਪੂਰਬ ਮੌਕੇ ਗੁਰੂਦੁਆਰਾ ਲਖਨੌਰ ਸਾਹਿਬ ਵਿਖੇ ਹੋਏ ਨਤਮਸਤਕ

punjabusernewssite