ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀਸ਼ਾ

Date:

spot_img

👉ਜਨਤਕ ਪ੍ਰੀਖਿਆ (ਪ੍ਰੀਵੈਂਸ਼ਨ ਆਫ਼ ਅਨਫੇਅਰ ਮੀਨਜ਼) ਸੋਧ ਬਿੱਲ ਉੱਤੇ ਬੋਲਦਿਆਂ ਨੌਜਵਾਨਾਂ ਦੇ ਅੰਦੋਲਨ ਦੀ ਕੀਤੀ ਸਰਾਹਨਾ
👉ਪ੍ਰਾਪੇਗੰਡਾ ਦੀ ਬਜਾਏ ਸਿੱਖਿਆ ਤੇ ਬੇਰੁਜ਼ਗਾਰੀ ਜਿਹੇ ਅਸਲ ਮੁੱਦੇ ਮੁੱਖ ਧਾਰਾ ਚ ਆਏ
Chandigarh News: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਪੇਸ਼ ਜਨਤਕ ਪ੍ਰੀਖਿਆ (ਪ੍ਰੀਵੈਂਸ਼ਨ ਆਫ਼ ਅਨਫੇਅਰ ਮੀਨਜ਼) ਸੋਧ ਬਿੱਲ ਉੱਤੇ ਬੋਲਦਿਆਂ ਦੇਸ਼ ਦੇ ਨੌਜਵਾਨਾਂ ਦੇ ਸੰਘਰਸ਼ ਨੂੰ ਸਿਜਦਾ ਕਰਦਿਆਂ ਕਿਹਾ ਕਿ ਨੌਜਵਾਨ ਸ਼ਕਤੀ ਨੇ 12 ਸਾਲ ਤੋਂ ਧਰਮ ਤੇ ਜਾਤੀ ਦੇ ਆਧਾਰ ਉੱਤੇ ਵੰਡੀਆਂ ਪਾਉਣ ਵਾਲੀ ਸਰਕਾਰ ਨੂੰ ਸ਼ੀਸ਼ਾ ਦਿਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਾਪੇਗੰਡਾ ਦੀ ਬਜਾਏ ਸਿੱਖਿਆ ਤੇ ਬੇਰੁਜ਼ਗਾਰੀ ਜਿਹੇ ਅਸਲ ਮੁੱਦੇ ਮੁੱਖ ਧਾਰਾ ਚ ਆਏ ਹਨ।ਮੀਤ ਹੇਅਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਅੱਧੀ ਰਾਤ ਸੈਲਫੀ ਵੀਡਿਓ ਬਣਾਉਣ ਨੇ ਸਾਬਤ ਕਰ ਦਿੱਤਾ ਕਿ ਸਿੱਖਿਆ, ਬੇਰੋਜ਼ਗਾਰੀ ਜਿਹੇ ਹੀ ਅਸਲ ਮੁੱਦੇ ਹਨ ਜਿਨ੍ਹਾਂ ਤੋਂ ਭਾਜਪਾ ਭੱਜ ਰਹੀ ਹੈ। ਜੰਤਰ-ਮੰਤਰ ਅੰਦੋਲਨ ਨੇ ਭਾਜਪਾ ਸਰਕਾਰ ਦਾ ਚਿਹਰਾ ਨੰਗਾ ਕਰ ਦਿੱਤਾ ਅਤੇ ਭਾਜਪਾ ਦੀਨਨਫ਼ਰਤ ਦੀ ਰਾਜਨੀਤੀ ਨੂੰ ਕਰਾਰੀ ਚੋਟ ਮਾਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਪਤਾ ਹੈ ਕਿ ਸਿੱਖਿਆ ਦੇ ਮੁੱਦੇ ਉੱਤੇ ਉਸ ਕੋਲ ਕੋਈ ਜਵਾਬ ਨਹੀਂ ਹੈ।

ਇਹ ਵੀ ਪੜ੍ਹੋ 👉ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਲੋਕ ਸਭਾ ਮੈਂਬਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਅੱਧੀ ਰਾਤ ਨੂੰ ਸੈਲਫੀ ਵੀਡਿਓ ਰਾਹੀਂ ਸਪੱਸ਼ਟੀਕਰਨ ਦੇਣਾ ਕੇਂਦਰ ਸਰਕਾਰ ਦੀ ਬੁਖਲਾਹਟ ਤੇ ਘਬਰਾਹਟ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਨਵੇਂ ਸੋਧਨਾ ਬਿੱਲ ਰਾਹੀਂ ਵੱਡੇ ਦਮਗਜ਼ੇ ਮਾਰਨ ਵਾਲੀ ਕੇਂਦਰ ਸਰਕਾਰ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਜਿਸ ਨੂੰ ਉਹ ਵੱਡੇ ਸੁਧਾਰ ਦੱਸ ਰਹੇ ਹਨ, ਉਹ ਵਿਸ਼ਵ ਦੇ ਛੋਟੇ-ਛੋਟੇ ਮੁਲਕਾਂ ਅੰਦਰ ਪਹਿਲਾਂ ਹੀ ਵਿਵਸਥਾਵਾਂ ਚੱਲ ਰਹੀਆਂ ਹਨ।ਮੀਤ ਹੇਅਰ ਨੇ ਕਿਹਾ ਕਿ ਨਵੇਂ ਬਿੱਲ ਵਿੱਚ ਸਜ਼ਾ ਵਧਾਉਣ ਦੀ ਤਜਵੀਜ਼ ਹੈ ਜਦੋਂ ਕਿ ਸਜ਼ਾ ਦੀ ਵਿਵਸਥਾ ਪਹਿਲਾਂ ਹੀ ਮੌਜੂਦ ਪਰ 2024 ਤੋਂ ਕਿਸੇ ਨੂੰ ਸਜ਼ਾ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਜ਼ਾ ਤਾਂ ਪਹਿਲਾਂ ਹੀ ਨਹੀਂ ਮਿਲ ਰਹੀ, ਸੋਧ ਬਿੱਲ ਵਿੱਚ ਸਜ਼ਾ ਵਧਾਉਣ ਨਾਲ ਕੋਈ ਫਰਕ ਨਹੀਂ ਪੈਣਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

MRSPTU ਵਿਖੇ ਕਰਵਾ ਚੌਥ ਮੌਕੇ ਸ਼ਾਨਦਾਰ ਮਹਿੰਦੀ ਮੁਕਾਬਲੇ ਦਾ ਆਯੋਜਨ

Bathinda News: MRSPTU; ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ...

ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ

👉4.71 ਲੱਖ ਕਿਸਾਨਾਂ ਦੇ ਖਾਤਿਆਂ 'ਚ 20,000 ਕਰੋੜ ਰੁਪਏ...

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਕ੍ਰਿਕਟ ਅੰਡਰ-17 ਲੜਕਿਆਂ ਵਿੱਚ ਜਲੰਧਰ ਨੇ ਬਠਿੰਡਾ ਨੂੰ ਹਰਾਇਆ

ਕ੍ਰਿਕਟ ਬੱਚਿਆਂ ਵਿੱਚ ਅਨੁਸ਼ਾਸਨ ਅਤੇ ਸਹਿਣਸ਼ੀਲਤਾ ਪੈਦਾ ਕਰਦੀ ਹੈ:...